Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸ਼ਹੀਦ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ

ਸ਼ਹੀਦ ਦਾ ਪਰਿਵਾਰ ਸਰਕਾਰ ਦਾ ਪਰਿਵਾਰ, ਹਰੇਕ ਮਦਦ ਕੀਤੀ ਜਾਵੇਗੀ: ਸਰਬਜੀਤ ਕੌਰ

Web Admin

Web Admin

5 Dariya News

ਹਾਕਮ ਵਾਲਾ/ਮਾਨਸਾ , 06 May 2021

Last updated on: May 06, 2021, 00:00 IST

ਪਿਛਲੇ ਦਿਨੀਂ ਸ਼ਿਆਚਿਨ ਗਲੇਸ਼ੀਅਰ ਵਿਖੇ ਆਏ ਭਾਰੀ ਬਰਫ਼ੀਲੇ ਤੂਫ਼ਾਨ ਕਾਰਨ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮ ਵਾਲਾ ਦੇ ਵਸਨੀਕ ਸਿਪਾਹੀ ਸ. ਪ੍ਰਭਜੀਤ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਅੱਜ ਵੱਖ-ਵੱਖ ਸ਼ਖਸੀਅਤਾਂ ਤੇ ਪਿੰਡ ਵਾਸੀਆਂ ਨੇ ਸ਼ਹੀਦ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਐਸ.ਡੀ.ਐਮ ਸ਼੍ਰੀਮਤੀ ਸਰਬਜੀਤ ਕੌਰ ਨੇ ਸ਼ਾਮਲ ਹੁੰਦਿਆਂ ਪੰਜਾਬ ਸਰਕਾਰ ਦੀ ਤਰਫੋਂ ਸ਼ਹੀਦ ਦੇ ਪਰਿਵਾਰ ਨੂੰ ਐਕਸ ਗਰੇਸ਼ੀਆ ਮੁਆਵਜ਼ੇ ਵਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ।ਐਸ.ਡੀ.ਐਮ ਸ਼੍ਰੀਮਤੀ ਸਰਬਜੀਤ ਕੌਰ ਨੇ ਸ਼ਹੀਦ ਦੇ ਮਾਤਾ ਪਿਤਾ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਦਾ ਪਰਿਵਾਰ ਸਰਕਾਰ ਦਾ ਪਰਿਵਾਰ ਹੈ ਅਤੇ ਭਵਿੱਖ ਵਿੱਚ ਵੀ ਪਰਿਵਾਰ ਦੀ ਹਰੇਕ ਪੱਖੋਂ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਸ. ਪ੍ਰਭਜੀਤ ਸਿੰਘ ਨੇ ਛੋਟੀ ਉਮਰੇ ਹੀ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵਾਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਜਿਸ ਨਾਲ ਸਾਰਿਆਂ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਕਰਯੋਗ ਹੈ ਕਿ ਸ਼ਹੀਦ ਸਿਪਾਹੀ ਸ. ਪ੍ਰਭਜੀਤ ਸਿੰਘ ਕਰੀਬ 3 ਵਰ੍ਹੇ ਪਹਿਲਾਂ ਹੀ ਭਾਰਤੀ ਫੌਜ ਦੀ 21 ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਏ ਸਨ।ਸ਼ਰਧਾਂਜਲੀ ਭੇਟ ਕਰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਪ੍ਰਭਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ  ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਅੱਜ ਸ਼ਹੀਦ ਦੇ ਪਿਤਾ ਸ. ਜਗਮੇਲ ਸਿੰਘ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਬਾਕੀ ਐਲਾਨ ਜਲਦੀ ਤੋਂ ਜਲਦੀ ਪੂਰੇ ਕਰਨ ਲਈ ਦਸਤਾਵੇਜ਼ੀ ਕਾਰਵਾਈ ਜਾਰੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ’ਤੇ ਉਪ ਮੰਡਲ ਮੈਜਿਸਟਰੇਟ ਨੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।ਇਸ ਦੌਰਾਨ ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ, ਐਸ.ਪੀ ਹੈਡਕੁਆਟਰ ਸ਼੍ਰੀ ਸਤਨਾਮ ਸਿੰਘ, ਜ਼ਿਲ੍ਹਾ ਸੈਨਿਕ ਸੁਰੱਖਿਆ ਵਿਭਾਗ ਤੋਂ ਸ਼੍ਰੀ ਹਰਜੀਤ ਸਿੰਘ ਸੁਪਰਡੈਂਟ ਦੇ ਨਾਲ ਨਾਲ ਹੋਰ ਪ੍ਰਸ਼ਾਸਨਿਕ ਅਧਿਕਾਰੀ, 21 ਪੰਜਾਬ ਰੈਜੀਮੈਂਟ ਦੇ ਅਧਿਕਾਰੀ, ਰਾਜਨੀਤਕ ਆਗੂ, ਸਮਾਜ ਸੇਵੀ, ਸ਼ਹੀਦ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਵੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।

 

Tags: Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD