Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਵਪਾਰ ਮੰਡਲ ਨਾਲ ਮੀਟਿੰਗ

ਕਿਹਾ, ਕੋਰੋਨਾ ਦਾ ਫੈਲਾਅ ਰੋਕਣ ਲਈ ਆਮ ਜਨਤਾ ਦਾ ਯੋਗਦਾਨ ਬੇਹੱਦ ਮਹੱਤਵਪੂਰਨ

 DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 06 May 2021

Last updated on: May 06, 2021, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਵੱਖ ਵੱਖ ਸਿਆਸੀ ਪਾਰਟੀਆਂ ਦੇ ਜ਼ਿਲਾ ਬਰਨਾਲਾ ਦੇ ਨੁਮਾਇੰਦਿਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਕੋਰੋਨਾ ਦਾ ਫੈਲਾਅ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਸਬੰਧੀ ਅਹਿਮ ਮੀਟਿੰਗ ਕੀਤੀ।ਇਸ ਬੈਠਕ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਇਹ ਪਾਬੰਦੀਆਂ ਸਰਕਾਰ ਵੱਲੋਂ ਆਮ ਜਨਤਾ ਨੂੰ ਕੋਰੋਨਾ ਤੋਂ ਬਚਾਉਣ ਲਈ ਪੁੱਟੇ ਜਾ ਰਹੇ ਵੱਖ ਵੱਖ ਕਦਮਾਂ ’ਚੋਂ ਇਕ ਹਨ। ਉਨਾਂ ਸਾਰਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਜ਼ਿਲਾ ਪ੍ਰਸਾਸਨ ਦਾ ਸਾਥ ਦੇਣ ਤਾਂ ਜੋ ਇਸ ਲੜਾਈ ’ਚ ਜਿੱਤ ਹਾਸਲ ਹੋ ਸਕੇ।ਇਸ ਮੌਕੇ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਯਕੀਨ ਦਵਾਇਆ ਕਿ ਉਹ ਇਸ ਘੜੀ ਵਿਚ ਸਰਕਾਰ ਦੇ ਨਾਲ ਹੈ। ਇਸ ਮੌਕੇ ਵਪਾਰੀਆਂ ਵੱਲੋਂ ਆਪਣੀਆਂ ਮੁਸ਼ਕਲਾਂ ਵੀ ਬਿਆਨ ਕੀਤੀਆਂ ਗਈਆਂ। ਵਪਾਰੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਸ ਸਬੰਧੀ ਮੰਗ ਸਰਕਾਰ ਨੂੰ ਭੇਜਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰ੍ਰੀ ਆਦਿਤਯ ਡੇਚਲਵਾਲ, ਐੱਸਪੀ ਹੈਡਕੁਆਰਟਰ ਹਰਵੰਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਸੰਜੀਵ ਸ਼ੋਰੀ, ਜਤਿੰਦਰ ਜਿੰਮੀ, ਆਮ ਆਦਮੀ ਪਾਰਟੀ ਤੋਂ ਹਰੀ ਓਮ ਤੇ ਵਪਾਰ ਮੰਡਲ ਦੇ ਵੱਖ ਵੱਖ ਨੁਮਾਇੰਦੇ ਮੌਜੂਦ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD