Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਕੇਂਦਰ ਸਥਾਪਤ

ਡੀ.ਸੀ ਅਤੇ ਐਸ.ਐਸ.ਪੀ ਨੇ ਕੀਤਾ ਉਦਘਾਟਨ

Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਮਾਨਸਾ , 06 May 2021

Last updated on: May 06, 2021, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿਖੇ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਪੀੜਤਾਂ ਦੀ ਵਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ ਅਤੇ ਅਜਿਹੇ ਵੇਲੇ ਸਿਹਤ ਪ੍ਰੋਟੋਕਾਲ ਦੀ ਪਾਲਣਾ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਉਹ ਵੀ ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਆਏ ਸਨ ਪਰ ਘਰੇਲੂ ਇਕਾਂਤਵਾਸ ਦੌਰਾਨ ਸਿਹਤ ਸਲਾਹਾਂ ਦੀ ਇੰਨ ਬਿੰਨ ਪਾਲਣਾ ਕਰਨ ਕਰਕੇ ਉਹ ਹੁਣ ਪੂਰੀ ਤਰ੍ਹਾਂ ਸਿਹਤਯਾਬ ਹਨ ਅਤੇ ਇਸ ਲਈ ਸਮੂਹ ਨਾਗਰਿਕਾਂ ਨੂੰ ਵੀ ਅਪੀਲ ਕਰਦੇ ਹਨ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਬਲਕਿ ਇਸ ਤੋਂ ਬਚਾਅ ਲਈ ਸਾਰੀਆਂ ਸਿਹਤ ਸਾਵਧਾਨੀਆਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਕੇਂਦਰ ਦਾ ਮਕਸਦ ਕੋਵਿਡ ਦੀ ਰੋਕਥਾਮ ਲਈ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਉਣਾ ਅਤੇ ਜਾਗਰੂਕਤਾ ਪੈਦਾ ਕਰਨਾ ਹੈ ਜਿਥੇ ਪ੍ਰਸ਼ਾਸਨ ਤੇ ਪੁਲਿਸ ਦਾ ਇੱਕ ਇੱਕ ਨੁਮਾਇੰਦਾ 24 ਘੰਟੇ ਤਾਇਨਾਤ ਰਹੇਗਾ ਅਤੇ ਕੋਵਿਡ ਬਾਰੇ ਇਥੋਂ ਕੋਈ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ ।ਇਸ ਮੌਕੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇਸ ਕੇਂਦਰ ਵਿਖੇ ਤਾਇਨਾਤ ਰਹਿਣ ਵਾਲੇ ਅਧਿਕਾਰੀ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਉਣ ਵਾਲੇ ਲੋਕਾਂ ਨਾਲ ਸਿੱਧੇ ਤੌਰ ’ਤੇ ਤਾਲਮੇਲ ਰੱਖਣਗੇ ਅਤੇ ਜੇਕਰ ਕਿਸੇ ਕੋਵਿਡ ਪਾਜ਼ੀਟਿਵ ਮਰੀਜ਼ ਨੂੰ ਡਾਕਟਰੀ ਸਲਾਹ, ਡਾਕਟਰੀ ਸੇਵਾ, ਆਕਸੀਜਨ, ਬੈਡ ਜਾਂ ਅਜਿਹੀ ਹੀ ਕੋਈ ਹੋਰ ਸੁਵਿਧਾ ਹਾਸਲ ਕਰਨ ਵਿੱਚ ਦਿੱਕਤ ਆ ਰਹੀ ਹੋਵੇਗੀ ਤਾਂ ਉਹ ਇਹ ਦਿੱਕਤ ਦੂਰ ਕਰਵਾਉਣ ਵਿੱਚ ਮਹੱਤਵਪੂਰਨ ਕੜੀ ਦਾ ਕੰਮ ਕਰਨਗੇ।

 

Tags: Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD