Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜ਼ਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਣਲਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 09 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਖੁੱਲਣੀਆਂ-ਡਿਪਟੀ ਕਮਿਸ਼ਨਰ

ਦੁੱਧ ਨਾਲ ਸਬੰਧਿਤ ਦੁਕਾਨਾਂ ਸਵੇਰੇ 06 ਵਜੇ ਤੋਂ ਬਾਅਦ ਦੁਪਹਿਰ 01 ਤੱਕ ਖੁੱਲ੍ਹ ਸਕਣਗੀਆਂ

Web Admin

Web Admin

5 Dariya News

ਤਰਨ ਤਾਰਨ , 06 May 2021

ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ ਨਿੰਬਾਲੇ ਵੱਲੋਂ ਅੱਜ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਕੁੱਝ ਰਾਹਤ ਦੇਣ ‘ਤੇ ਵਿਚਾਰ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਮਹਿਤਾ ਤੋਂ ਇਲਾਵਾ ਵੱਖ-ਵੱਖ ਸ਼ਾੱਪਕੀਪਰਜ਼ ਅਤੇ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ।ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਪਾਬੰਦੀਆਂ ਦੌਰਾਨ ਸ਼ੁੱਕਰਵਾਰ, 07 ਮਈ ਨੂੰ ਤਜ਼ਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਣਲਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 09 ਵਜੇ ਤੋਂ ਬਾਅਦ ਦੁਪਹਿਰ 01 ਵਜੇ ਖੁੱਲਣੀਆਂ।ਇਸ ਤੋਂ ਇਲਾਵਾ ਦੁੱਧ ਨਾਲ ਸਬੰਧਿਤ ਦੁਕਾਨਾਂ ਸਵੇਰੇ 06 ਵਜੇ ਤੋਂ ਬਾਅਦ ਦੁਪਹਿਰ 01 ਤੱਕ ਖੁੱਲ੍ਹ ਸਕਣਗੀਆਂ।ਦਵਾਈਆਂ ਦੀਆਂ ਦੁਕਾਨਾਂ ਸਵੇਰੇ 09 ਵਜੇ ਤੋਂ ਸ਼ਾਮ 08 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।

ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਸ਼ਹਿਰ ਵਿੱਚ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਨਾਮ ਲੈ ਕੇ 01-02 ਦਵਾਈਆਂ ਦੀਆਂ ਦੁਕਾਨਾਂ ਪੂਰੀ ਰਾਤ ਖੁੱਲਣੀਆਂ ਯਕੀਨੀ ਬਣਾਈਆਂ ਜਾਣਗੀਆਂ ਤਾਂ ਜੋ ਕਿਸੇ ਨੂੰ ਲੋੜ ਪੈਣ ‘ਤੇ ਦਵਾਈ ਮਿਲ ਸਕੇ।ਹਸਪਤਾਲ ਤੇ ਨਰਸਿੰਗ ਹੋਮ ਆਮ ਦੀ ਤਰ੍ਹਾਂ ਖੁੱਲੇ ਰਹਿਣਗੇ ਅਤੇ ਡਾਕਟਰਾਂ ਅਤੇ ਮਰੀਜ਼ਾਂ ਨੂੰ ਆਉਣ-ਜਾਣ ਦੀ ਕੋਈ ਰੋਕ ਨਹੀਂ ਹੋਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਆਮ ਦੀ ਤਰ੍ਹਾਂ ਚਾਲੂ ਰਹਿਣਗੀਆਂ ਅਤੇ ਉੱਥੇ ਕੰਮ ਕਰਨ ਵਾਲਿਆਂ ਲਈ ਕਰਫ਼ਿਊ ਪਾਸ ਲੈਣਾ ਜ਼ਰੂਰੀ ਹੋਵੇਗਾ । ਉਹਨਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟਸ ਨੂੰ ਸਿਰਫ਼ ਹੋਰ ਡਲਿਵਰੀ ਕਰਨ ਲਈ ਛੋਟ ਹੋਵੇਗੀ।ਉਹਨਾਂ ਦੱਸਿਆ ਕਿ ਦੁਕਾਨਾਂ ਖੋਲ੍ਹਣ ਅਤੇ ਹੋਰ ਛੋਟਾਂ ਦੇਣ ਸਬੰਧੀ ਜੇਕਰ ਇਹ ਤਜਰਬਾ ਕੋਵਿਡ ਨਿਯਮਾਂ ਅਨੁਸਾਰ ਸਫਲ ਰਿਹਾ ਤਾਂ ਇਸ ਸਬੰਧੀ ਰਾਜ ਸਰਕਾਰ ਨੂੰ ਲਿਖ ਕੇ ਭੇਜਿਆ ਜਾਵੇਗਾ ਅਤੇ ਰਾਜ ਸਰਕਾਰ ਵੱਲੋਂ ਮਨਜੂਰ ਹੋਣ ‘ਤੇ ਸੋਮਵਾਰ ਤੋਂ ਇਸ ਨੂੰ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇਗਾ।ਉਹਨਾਂ ਕਿਹਾ ਕਿ ਰੇਹੜੀ ਵਾਲਿਆਂ ਲਈ ਪਾਸ ਸਿਸਟਮ ਲਾਗੂ ਹੋਵੇਗਾ, ਪ੍ਰੰਤੂ ਹਰ ਇੱਕ ਰੇਹੜੀ ਵਾਲੇ ਲਈ ਕੋਵਿਡ ਵੈਕਸੀਨ ਲਗਾਉਣੀ ਜ਼ਰੂਰੀ ਹੋਵੇਗੀ।ਉਹਨਾਂ ਕਿਹਾ ਕਿ ਹਫ਼ਤਾਵਾਰੀ ਲਾੱਕਡਾਊਨ ਅਤੇ ਰਾਤ ਦਾ ਕਰਫਿਊ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: DC Tarntaran , Kulwant Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD