ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਿਸ ਵਿੱਚ ਸਰਕਾਰੀ ਵਿਭਾਗਾਂ ਵਿਚ 58508 ਅਤੇ ਪ੍ਰਾਈਵੇਟ ਖੇਤਰ ਵਿਚ 5.69 ਲੱਖ ਨੌਕਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ 9.97 ਲੱਖ ਨੌਜਵਾਨਾਂ ਨੂੰ ਸਵੈ ਰੁਜਗਾਰ ਅਤੇ 4299 ਨੂੰ ਫੌਜ ਅਤੇ ਪੁਲਿਸ ਫੋਰਸ ਵਿੱਚ ਰੁਜ਼ਗਾਰ ਦਿੱਤਾ ਗਿਆ। ਜਕਿਰਯੋਗ ਹੈ ਕਿ ਸੂਬੇ ਦੀ ਮੰਤਰੀ ਮੰਡਲ ਨੇ 61,336 ਅਸਾਮੀਆਂ ਨੂੰ ਮਨਜ਼ੂਰੀ ਦੇਣ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਨੌਕਰੀਆਂ ਪ੍ਰਦਾਨ ਕਰਨ ਲਈ 14 ਅਕਤੂਬਰ, 2020 ਨੂੰ ਇੱਕ ਰੁਜਗਾਰ ਯੋਜਨਾ ਨੂੰ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ, 1 ਅਪ੍ਰੈਲ, 2020 ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵੱਲੋਂ 7889 ਨਿਯੁਕਤੀਆਂ ਦੇ ਨਾਲ ਲਗਭਗ 31813 ਅਸਾਮੀਆਂ ਸਬੰਧੀ ਇਸਤਿਹਾਰ ਦਿੱਤਾ ਜਾ ਚੁੱਕਾ ਹੈ ਜਾਂ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੂਨ/ਜੁਲਾਈ, 2021 ਵਿਚ ਕਰਵਾਏ ਜਾ ਰਹੇ 7ਵੇਂ ਸੂਬਾ ਪੱਧਰੀ ਮੈਗਾ ਰੋਜਗਾਰ ਮੇਲੇ ਲਈ ਪ੍ਰਾਈਵੇਟ ਖੇਤਰ ਨਾਲ ਸਬੰਧਤ 2.67 ਲੱਖ ਅਸਾਮੀਆਂ ਤਿਆਰ ਕੀਤੀਆਂ ਗਈਆਂ ਹਨ ਬਸਰਤੇ ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋ ਜਾਵੇ। ਸ. ਚੰਨੀ ਨੇ ਦੱਸਿਆ ਕਿ ਨੌਕਰੀ ਦੀ ਭਾਲ ਕਰਨ ਵਾਲਿਆਂ ਅਤੇ ਰੁਜ਼ਗਾਰਦਾਤਾਵਾਂ ਦਰਮਿਆਨ ਗੱਲਬਾਤ ਅਤੇ ਰਜਿਸਟ੍ਰੇਸ਼ਨ ਲਈ ਇੱਕ ਡਿਜੀਟਲ ਪਲੇਟਫਾਰਮ .. (ਪੰਜਾਬ ਘਰ-ਘਰ ਰੁਜਗਾਰ ਅਤੇ ਕਰੋਬਾਰ ਮਿਸਨ) ਜਨਵਰੀ, 2020 ਤੋਂ ਸੂਬਾ ਪੱਧਰ ‘ਤੇ ਕਾਰਜਸ਼ੀਲ ਹੈ। ਮੌਜੂਦਾ ਸਮੇਂ 11.82 ਲੱਖ ਨੌਕਰੀ ਦੀ ਭਾਲ ਕਰਨ ਵਾਲੇ ਅਤੇ 9600 ਰੁਜ਼ਗਾਰਦਾਤੇ ਇਸ ਪੋਰਟਲ ਦੀ ਵਰਤੋਂ ਕਰ ਰਹੇ ਹਨ।
ਹੋਰ ਜਾਣਕਾਰੀ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਕੰਮ ਅਤੇ ਪੜਾਈ ਦੇ ਅਧਾਰ ‘ਤੇ ਵਿਦੇਸ ਜਾਣ ਦੇ ਚਾਹਵਾਨਾਂ ਨੂੰ ਮਾਰਗ ਦਰਸਨ ਅਤੇ ਸਲਾਹ ਦੇਣ ਲਈ ਪੀ.ਜੀ.ਆਰ.ਕੇ.ਐਮ. ਅਧੀਨ ਇੱਕ ਵਿਦੇਸੀ ਅਧਿਐਨ ਅਤੇ ਪਲੇਸਮੈਂਟ ਸੈੱਲ ਸਥਾਪਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਹੁਣ ਤੱਕ ਇਹਨਾਂ ਉਮੀਦਵਾਰਾਂ ਦੀ ਕੌਂਸਲਿੰਗ ਦਾ ਇੱਕ ਗੇੜ ਹੋ ਚੁੱਕਾ ਹੈ ਜਿਸ ਤਹਿਤ 21 ਜਿਲਿਆਂ ਅਤੇ 311 ਉਮੀਦਵਾਰਾਂ ਨੂੰ ਲਾਭ ਮਿਲ ਚੁੱਕਾ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਫਰਵਰੀ, 2021 ਨੂੰ ਪਿੰਡ ਬਜਵਾੜਾ, ਹੁਸਅਿਾਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜਗਾਰ ਵਜੋਂ ਫੌਜ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।ਇਸੇ ਤਰਾਂ ਜਿਲਾ ਪੱਧਰ ’ਤੇ ਨੌਜਵਾਨਾਂ ਨੂੰ ਰੁਜਗਾਰ ਨਾਲ ਜੁੜੇ ਮੁੱਦਿਆਂ’ ਤੇ ਸਹਾਇਤਾ ਪ੍ਰਦਾਨ ਕਰਨ ਲਈ ਵਨ ਸਟਾਪ ਸਾਪ ਵਜੋਂ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਨੌਕਰੀ ਦੀ ਭਾਲ ਕਰਨ ਵਾਲੇ ਉਮੀਦਵਾਰਾਂ ਦੀ ਰਜਿਸਟ੍ਰੇਸਨ ਅਤੇ ਉਹਨਾਂ ਸਬੰਧੀ ਵੇਰਵੇ ਇਕੱਠੇ ਕਰਨਾ ਅਤੇ ਹੋਰ ਉਪਰਾਲੇ ਜਿਵੇਂ ਸਕੂਲ / ਕਾਲਜ ਟੌਕਸ, ਕਰੀਅਰ ਕਾਨਫਰੰਸਾਂ ਅਤੇ ਪ੍ਰਦਰਸਨੀਆਂ ਦੇ ਆਯੋਜਨ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ 1 ਜੂਨ, 2021 ਤੋਂ ਰੋਜਗਾਰ ਦੀ ਚੋਣ ਕਰਨ ਸਬੰਧੀ ਨੌਜਵਾਨਾਂ ਦੇ ਸਵਾਲ ਨੂੰ ਹੱਲ ਕਰਨ ਲਈ ਇਕ ਇੰਟਰੈਕਟਿਵ ਵੋਆਈਸ ਰਿਸਪਾਂਸ (ਆਈ.ਵੀ.ਆਰ.) ਕਾਲ ਸੈਂਟਰ ਸ਼ੁਰੂ ਹੋਣ ਤਿਆਰ ਹੈ।ਗੌਰਤਲਬ ਹੈ ਕਿ ਸਕਿਲਿੰਗ ਤੇ ਰੋਜਗਾਰ ਰਾਹੀਂ ਨਸਾਖੋਰੀ ਦੇ ਪੀੜਤਾਂ ਦੇ ਮੁੜ ਵਸੇਬੇ ਲਈ ‘ਮਿਸਨ ਰੈਡ ਸਕਾਈ’ 1 ਜਨਵਰੀ, 2021 ਨੂੰ ਸੁਰੂ ਕੀਤਾ ਗਿਆ ਜਿਸਦਾ ਉਦੇਸ ਓਟ ਕਲੀਨਿਕਾਂ ਵਿੱਚ ਇਲਾਜ ਅਧੀਨ ਘੱਟੋ ਘੱਟ 11,000 ਪੀੜਤਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਚੰਨੀ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਜ਼ਿਲਿਆਂ ਵੱਲੋਂ ਪਹਿਲਾਂ ਹੀ ਨੋਡਲ ਅਫਸਰਾਂ ਅਤੇ ਮਿਸਨ ਰੈਡ ਸਕਾਈ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਜਾ ਚੁੱਕਾ ਹੈ ਜੋ ਓਟ ਕਲੀਨਿਕਾਂ ਵਿੱਚੋਂ ਨੌਜਵਾਨਾਂ ਦੀ ਪਛਾਣ ਕਰਨ ਵਿੱਚ ਯਤਨਸੀਲ ਹਨ।