Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਿਪਟੀ ਕਮਿਸ਼ਨਰ ਨੇ ਕੋਵਿਡ 19 ਦੇ ਮੱਦੇਨਜ਼ਰ ਵੱਖ-ਵੱਖ ਦੁਕਾਨਦਾਰਾਂ ਨਾਲ ਕੀਤੀ ਅਹਿਮ ਮੀਟਿੰਗ

ਜ਼ਿਲ੍ਹੇ ਅੰਦਰ ਜ਼ਰੂਰੀ ਵਰਤੋਂ ਦੀਆਂ ਵਸਤੂਆਂ ਦੀਆਂ ਦੁਕਾਨਾਂ ਖੋਲਣ ਸਬੰਧੀ ਕੀਤੀ ਵਿਚਾਰ-ਚਰਚਾ

  DC Ferozepur, Deputy Commissioner Ferozepur, Ferozepur, Gurpal Singh Chahal

Web Admin

Web Admin

5 Dariya News

ਫਿਰੋਜ਼ਪੁਰ , 07 May 2021

Last updated on: May 07, 2021, 00:00 IST

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਕੋਵਿਡ 19 ਮਹਾਮਾਰੀ ਨੂੰ ਰੋਕਣ ਲਈ ਜ਼ਿਲ੍ਹੇ ਦੇ ਵੱਖ-ਵੱਖ ਕਿੱਤਿਆਂ ਨਾਲ ਸਬੰਧਤ ਦੁਕਾਨਦਾਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਵਾਇਰਸ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ ਅਤੇ ਇਸ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਨੀਆਂ  ਚਾਹੀਦੀਆਂ ਹਨ। ਉਨ੍ਹਾਂ ਨੇ ਹਾਜ਼ਰ ਵੱਖ-ਵੱਖ ਦੁਕਾਨਦਾਰਾਂ ਨਾਲ ਇਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪਹੰੁਚੇ ਦੁਕਾਨਦਾਰਾਂ ਨੇ ਆਪਣੋ-ਆਪਣੇ ਕਿੱਤੇ ਸਬੰਧੀ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ ਅਤੇ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਂਝੇ ਕੀਤੇ ਗਏ ਵਿਚਾਰਾਂ ਤੇ ਗੌਰ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਇਸ ਸਬੰਧੀ ਸੂਚਨਾ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਦੁਕਾਨ ਤੇ ਆਉਣ ਵਾਲੇ ਹਰੇਕ ਗ੍ਰਾਹਕ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਰੱਖਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਸਾਰੇ ਦੁਕਾਨਦਾਰ ਖੁਦ ਮਾਸਕ ਪਹਿਨਣ ਅਤੇ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਮੂਹ ਦੁਕਾਨਦਾਰ ਟੀਕਾਕਰਨ ਜ਼ਰੂਰੀ ਕਰਵਾਉਣ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਰਾਜਦੀਪ ਕੌਰ, ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਅਮਿਤ ਗੁਪਤਾ, ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਰਵਿੰਦਰ ਅਰੋੜਾ, ਐਸ.ਡੀ.ਐਮ. ਜ਼ੀਰਾ ਸ. ਰਣਜੀਤ ਸਿੰਘ ਤੋਂ ਇਲਾਵਾ ਦੁਕਾਨਦਾਰ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD