Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਡਿਪਟੀ ਕਮਿਸ਼ਨਰ ਵਲੋ ਗੁਰਦਾਸਪੁਰ ਅਤੇ ਬਟਾਲਾ ਵਿਖੇ ਕੋਵਿਡ-19 ਵੈਕਸੀਨੇਸ਼ਨ ਸੈਂਟਰਾਂ ਦਾ ਦੌਰਾ

ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨ ਲਗਵਾਉਣ ਤੇ ਕੋਰੋਨਾ ਬਿਮਾਰੀ ਵਿਰੁੱਧ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

DC Gurdaspur, Mohammad Ishfaq, Gurdaspur, Deputy Commissioner Gurdaspur, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਗੁਰਦਾਸਪੁਰ , 07 May 2021

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਕੋਵਿਡ-19 ਵੈਕਸੀਨ ਲਗਵਾਉਣ ਲਈ ਲੋਕਾਂ ਦੀ ਸਹੂਲਤ ਲਈ ਕੋਵਿਡ-19 ਵੈਕਸੀਨੇਸ਼ਨ ਸੈਂਟਰ ਸਥਾਪਤ ਕੀਤੇ ਗਏ ਹਨ, ਦਾ ਅੱਜ ਦੋਰਾ ਕੀਤਾ ਗਿਆ। ਉਨਾਂ ਗੁਰਦਾਸਪੁਰ ਵਿਖੇ ਪੁਰਾਣੇ ਸਿਵਲ ਹਸਪਤਾਲ, ਆਰੀਆ ਨਗਰ ਵਿਚ ਗੁਰਦੁਆਰਾ ਸਾਹਿਬ ਵਿਖੇ ਅਤੇ ਸੰਗਲਪੁਰਾ ਰੋਡ ਤੇ ਕ੍ਰਿਸ਼ਨਾ ਮੰਦਿਰ ਵਿਖੇ ਅਤੇ ਬਟਾਲਾ ਦੇ ਵੱਖ-ਵੱਖ ਵੈਕਸੀਨਸ਼ਨ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਡਾ. ਹਰਭਜਨ ਰਾਮ ਸਿਵਲ ਸਰਜਨ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਅਫਸਰ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ, ਡਾ. ਅੰਕੁਰ ਵੀ ਮੋਜੂਦ ਸਨ।ਇਸ ਮੌਕੇ ਡਿਪਟੀ ਕਮਿਸਨਰ ਨੇ ਵੈਕਸੀਨ ਲਗਾਉਣ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਤੇ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣੀ ਵਾਰੀ ਆਉਣ ਤੇ ਵੈਕਸੀਨ ਲਗਾਈ ਜਾਵੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੈਕਸੀਨ ਲਗਾਉਣ ਆਉਣ ਵਾਲੇ ਲੋਕਾਂ ਲਈ ਬੈਠਣ ਲਈ ਕੁਰਸੀਆਂ ਆਦਿ ਦਾ ਪ੍ਰਬੰਧ ਕਰਨ ਅਤੇ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਵਾਈ ਜਾਵੇ। ਨਾਲ ਹੀ ਉਨਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਵੱਡੀ ਗਿਣਤੀ ਵਿਚ ਵੈਕੀਸਨ ਲਗਾਉਣ ਲਈ ਆ ਰਹੇ ਹਨ, ਇਸ਼ ਲਈ ਲੋਕਾਂ ਦੀ ਸਹੂਲਤ ਲਈ ਹੋਰ ਵੈਕਸੀਨ ਸੈਂਟਰ ਸਥਾਪਿਤ ਕੀਤੇ ਜਾਣ ਤਾਂ ਜੋ ਸੈਂਟਰਾਂ ਵਿਚ ਭੀੜ ਨਾ ਪਵੇ। ਇਸ ਮੌਕੇ ਉਨਾਂ ਨਾਲ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਦੱਸਿਆ ਕਿ ਉਨਾਂ ਨੂੰ ਵੈਕਸੀਨ ਲਗਾਉਣ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਈ ਹੈ। ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਬਿਮਾਰੀ ਤੋਂ ਬਚਾਅ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ, ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਖੰਘ, ਜੁਕਾਮ, ਬੁਖਾਰ, ਸਰੀਰ ਦਰਦ ਆਦਿ ਹੁੰਦੀ ਹੈ ਤਾਂ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਰਿਪੋਰਟ ਆਉਣ ਤਕ ਆਪਣੇ ਆਪ ਨੂੰ ਏਕਾਂਤਵਾਸ ਰੱਖਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ, ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾਵੇ ਅਤੇ ਹੱਥਾ ਨੂੰ ਸਾਬੁਣ ਨਾਲ ਵਾਰ-ਵਾਰ ਧੋਤਾ ਜਾਵੇ।ਜ਼ਿਲੇ ਅੰਦਰ 3 ਲੱਖ 13 ਹਜ਼ਾਰ 749 ਲੋਕਾਂ ਦੇ ਵੈਕਸੀਨ ਲੱਗ ਚੁੱਕੀ ਹੈ, ਜਿਸ ਵਿਚ ਪਹਿਲੀ ਡੋਜ਼ ਵਾਲੇ 2 ਲੱਖ 66 ਹਜ਼ਾਰ 685 ਅਤੇ ਦੂਜੀ ਡੋਜ਼ ਵਾਲੇ 47 ਹਜ਼ਾਰ 64 ਵਿਅਕਤੀ ਸ਼ਾਮਲ ਹਨ। ਜਿਲੇ ਅੰਦਰ 18-30 ਸਾਲ ਤਕ ਉਮਰ ਦੇ 8436,  30-45 ਸਾਲ ਦੇ ਉਮਰ ਦੇ  29,476,  45-60 ਸਾਲ ਦੀ ਉਮਰ ਦੇ 1,20,056 ਅਤੇ 60 ਸਾਲ ਤੋਂ ਵੱਧ ਉਮਰ ਵਾਲੇ 1,08,683 ਵਿਅਕਤੀਆਂ ਦੇ ਵੈਕਸੀਨ ਲੱਗ ਚੁੱਕੀ ਹੈ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD