Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ ਅਮਰਦੀਪ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਸ਼ਹੀਦ ਦੇ ਪਰਿਵਾਰ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ, ਬਾਕੀ ਐਕਸ ਗ੍ਰੇਸ਼ੀਆ ਮੁਆਵਜ਼ੇ ਅਤੇ ਨੌਕਰੀ ਸਬੰਧੀ ਪ੍ਰਕਿਰਿਆ ਜਾਰੀ: ਐਸਡੀਐਮ

 Obituary, Martyr Amardeep Singh, Col Vijay Kumar, Karamgarh, Barnala

Web Admin

Web Admin

5 Dariya News

ਮਹਿਲ ਕਲਾਂ/ਬਰਨਾਲਾ , 07 May 2021

Last updated on: May 07, 2021, 00:00 IST

ਪਿਛਲੇ ਦਿਨੀਂ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲਾ ਬਰਨਾਲਾ ਦੇ ਪਿੰਡ ਕਰਮਗੜ ਦੇ ਬਹਾਦਰ ਸਿਪਾਹੀ ਅਮਰਦੀਪ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਅੱਜ ਕਰਮਗੜ ਵਿਖੇ ਵੱਖ-ਵੱਖ ਸ਼ਖਸੀਅਤਾਂ ਅਤੇ ਪਿੰਡ ਵਾਸੀਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਅਤੇ ਕਰਨਲ ਵਿਜੈ ਕੁਮਾਰ ਓਐਸਡੀ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਵਿਭਾਗ ਚੰਡੀਗੜ ਨੇ ਪੰਜਾਬ ਸਰਕਾਰ ਤਰਫੋਂ ਸ਼ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸ਼ੀਆ ਮੁਆਵਜ਼ੇ ਵਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ। ਇਸ ਤੋਂ ਇਲਾਵਾ 25 ਹਜ਼ਾਰ ਦੀ ਰਾਸ਼ੀ ਦਾ ਵੱਖਰਾ ਚੈੱਕ ਭੋਗ ਸਮਾਗਮ ਸਬੰਧੀ ਸੌਂਪਿਆ ਗਿਆ।ਇਸ ਮੌਕੇ ਐਸਡੀਐਮ ਵਰਜੀਤ ਵਾਲੀਆ ਨੇ ਸ਼ਹੀਦ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਹਰ ਘੜੀ ਪਰਿਵਾਰ ਦੇ ਨਾਲ ਹੈ। ਉਨਾਂ ਕਿਹਾ ਕਿ ਸ਼ਹੀਦ ਅਮਰਦੀਪ ਸਿੰਘ ਨੇ ਛੋਟੀ ਉਮਰੇ ਹੀ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵਾਰ ਦਿੱਤੀ। ਇਸ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।ਜ਼ਿਕਰਯੋਗ ਹੈ ਕਿ ਸਿਪਾਹੀ ਅਮਰਦੀਪ ਸਿੰਘ (23) ਪੁੱਤਰ ਮਨਜੀਤ ਸਿੰਘ ਲੰਘੀ 25 ਅਪਰੈਲ ਨੂੰ ਸਿਆਚਿਨ ਵਿਖੇ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ।ਅੱਜ ਕਰਮਗੜ ਵਿਖੇ ਅੰਤਿਮ ਅਰਦਾਸ ਮੌਕੇ ਰਵਿੰਦਰ ਸਿੰਘ ਸੁਪਰਡੈਂਟ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਬਰਨਾਲਾ, ਕੈਪਟਨ ਸੁਖਪਾਲ ਸਿੰਘ, ਜਗਦੀਪ ਜਿੰਦਲ, 21 ਪੰਜਾਬ ਰੈਜਮੈਂਟ ਤੋਂ ਹੌਲਦਾਰ ਸੁਖਪਾਲ ਸਿੰਘ, ਨਾਇਕ ਗੁਰਜੰਟ ਸਿੰਘ, ਸੂਬੇਦਾਰ ਸੱਜਣ ਸਿੰਘ ਤੇ ਹੌਲਦਾਰ ਦਰਸ਼ਨ ਸਿੰਘ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

 

Tags: Obituary , Martyr Amardeep Singh , Col Vijay Kumar , Karamgarh , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD