ਜਿਲ੍ਹਾ ਪ੍ਰਸਾਸ਼ਨ ਨੇ ਆਕਸੀਜਨ ਪਲਾਟ ਨੂੰ ਮੁੜ ਚਾਲੂ ਕਰਵਾਉਣ ਵਾਲਿਆਂ ਨੂੰ ਕੀਤਾ ਸਨਮਾਨਿਤ
Web Admin
5 Dariya News
ਸ੍ਰੀ ਮੁਕਤਸਰ ਸਾਹਿਬ , 07 May 2021
Last updated on: May 07, 2021, 00:00 IST
ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਗਰੀਨ ਗੈਸ ਪ੍ਰਾਈਵੇਟ ਲਿਮਟਿਡ ਪਿੰਡ ਲੁਬਾਨਿਆਂਵਾਲੀ ਦਾ ਬੰਦ ਪਿਆ ਆਕਸੀਜਨ ਪਲਾਂਟ ਨੂੰ ਮੁੜ ਵਰਤੋਯੋਗ ਬਨਾਉਣ ਵਾਲੀਆਂ ਸਖਸ਼ੀਅਤਾਂ ਨੂੰ ਅੱਜ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਬਾਨਿਆਂਵਾਲੀ ਦਾ ਇਹ ਪਲਾਂਟ ਦਸੰਬਰ 2012 ਤੋਂ ਬੰਦ ਪਿਆ ਸੀ। ਇਸ ਪਲਾਂਟ ਨੂੰ ਮੁੜ ਸੁਰਜੀਤ ਕਰਨ ਅਤੇ ਵਰਤੋਯੋਗ ਬਨਾਉਣ ਵਾਲੀਆਂ ਸਖਸ਼ੀਅਤਾਂ ਨੂੰ ਡਿਪਟੀ ਕਮਿਸ਼਼ਨਰ ਵਲੋਂ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਆਕਸੀਜਨ ਪਲਾਟ ਨੂੰ ਡਾ. ਅਜੈ ਸੇਤੀਆਂ ਮੈਨੇਜਿੰਗ ਡਾਇਰੈਕਟਰ ਸੇਤੀਆ ਪੇਪਰ ਇੰਡਸਟਰੀਜ ਨੂੰ ਚਲਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਲਾਂਟ ਤੋਂ ਆਕਸੀਜਨ ਦੀ ਸਪਲਾਈ ਸ਼ੁਰੂ ਹੋ ਗਈ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਬਠਿੰਡਾ ਨੂੰ 180 ਸਿਲੰਡਰ ਅਤੇ ਸੰਗਰੂਰ ਜਿ਼ਲ੍ਹੇ 100 ਨੂੰ ਆਕਸੀਜਨ ਸਿਲੰਡਰ ਦੀ ਸਪਲਾਈ ਕੀਤੀ ਗਈ ਹੈ ਅਤੇ ਇਸ ਪਲਾਂਟ ਵਿਚੋਂ ਹਰ ਰੋਜ 300 ਆਕਸੀਜਨ ਸਿਲੰਡਰ ਦੀ ਸਪਲਾਈ ਹੋਵੇਗੀ।ਡਿਪਟੀ ਕਮਿਸ਼ਨਰ ਨੇ ਅੱਜ ਇੱਕ ਸਾਦੇ ਪ੍ਰੋਗਰਾਮ ਦੌਰਾਨ ਡਾ.ਅਜੈ ਸੇਤੀਆ, ਗਰੀਨ ਗੈਸ ਪ੍ਰਾਈਵੇਟ ਲਿਮਟਿਡ ਦੇ ਮਾਲਕ ਰਾਜਬੀਰ ਸਿੰਘ ਤੋਂ ਇਲਾਵਾ ਇਸ ਪਲਾਟ ਵਿੱਚ ਕੰਮ ਕਰਨ ਵਾਲੇ ਵਰਕਰਾਂ ਅਤੇ ਇਸ ਪਲਾਂਟ ਨੂੰ ਸੁ਼ਰੂ ਕਰਵਾਉਣ ਵਾਲੇ ਸਰਕਾਰੀ ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।