Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਜਿ਼ਲ੍ਹੇ ਵਿਚਲੀਆਂ ਦੁਕਾਨਾਂ ਔਡ-ਈਵਨ ਪ੍ਰਣਾਲੀ `ਤੇ ਖੋਲ੍ਹਣ ਸਬੰਧੀ ਸਰਕਾਰ ਨੂੰ ਭੇਜਿਆ ਜਾਵੇਗਾ ਪ੍ਰਸਤਾਵ

ਪ੍ਰਾਈਵੇਟ ਦਫ਼ਤਰ 33 ਫ਼ੀਸਦ ਸਟਾਫ ਨਾਲ ਖੋਲ੍ਹਣ ਦੀ ਮੱਦ ਵੀ ਕੀਤੀ ਜਾਵੇਗੀ ਸ਼ਾਮਲ

 DC Mohali, Girish Dayalan, Deputy Commissioner Mohali, S.A.S. Nagar, S.A.S. Nagar Mohali, Mohali, Punjab Fights Corona, Coronavirus, COVID 19, Novel Coronavirus, Sahibzada Ajit Singh Nagar, Aashika Jain, Rajiv Kumar Gupta, Coronavirus Vaccine, Oxygen, #OxygenCylinders, #oxygen, Oxygen Cylinders

Web Admin

Web Admin

5 Dariya News

ਐਸ.ਏ.ਐਸ. ਨਗਰ , 07 May 2021

Last updated on: May 07, 2021, 00:00 IST

ਕੋਰੋਨਾ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਜਿ਼ਲ੍ਹੇ ਦੇ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਇੱਥੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜਿ਼ਲ੍ਹੇ ਦੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਕੋਰੋਨਾ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜਿ਼ਲ੍ਹੇ ਵਿਚਲੀਆਂ ਦੁਕਾਨਾਂ ਔਡ-ਈਵਨ ਪ੍ਰਣਾਲੀ ਦੇ ਆਧਾਰ ਉਤੇ ਹਫ਼ਤੇ ਵਿੱਚ 06 ਦਿਨ ਤੈਅ ਸਮੇਂ ਲਈ ਖੋਲ੍ਹਣ ਬਾਰੇ ਪ੍ਰਸਤਾਵ ਸਰਕਾਰ ਨੂੰ ਭੇਜਿਆ ਜਾਵੇਗਾ। ਉਸ ਪ੍ਰਸਤਾਵ ਵਿੱਚ ਇਹ ਮੱਦ ਵੀ ਸ਼ਾਮਲ ਕੀਤੀ ਜਾਵੇਗੀ ਕਿ ਜਿ਼ਲ੍ਹੇ ਵਿਚਲੇ ਪ੍ਰਾਈਵੇਟ ਦਫ਼ਤਰ 33 ਫ਼ੀਸਦ ਸਟਾਫ਼ ਨਾਲ ਖੋਲ੍ਹੇ ਜਾ ਸਕਣ। ਹਾਲਾਂਕਿ ਜ਼ਰੂਰੀ ਵਸਤਾਂ ਸਬੰਧੀ ਦੁਕਾਨਾਂ ਪਹਿਲਾਂ ਜਾਰੀ ਨਿਰਦੇਸ਼ਾਂ ਮੁਤਾਬਕ ਹੀ ਖੁੱਲ੍ਹਦੀਆਂ ਰਹਿਣਗੀਆਂ।ਡਿਪਟੀ ਕਮਿਸ਼ਨਰ ਸ੍ਰੀ ਦਿਆਲਨ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਪਾਬੰਦੀਆਂ ਲਾਈਆਂ ਗਈਆਂ ਹਨ, ਉਹ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਹੀ ਲਾਈਆਂ ਗਈਆਂ ਹਨ। ਜਿ਼ਲ੍ਹਾ ਪ੍ਰਸ਼ਾਸਨ ਦੁਕਾਨਦਾਰਾਂ ਤੇ ਵਪਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਦੁਕਾਨਦਾਰਾਂ ਤੇ ਵਪਾਰੀਆਂ ਵੱਲੋਂ ਦੁਕਾਨਾਂ ਖੋਲ੍ਹਣ ਸਬੰਧੀ ਰੱਖੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੀ ਉਪਰੋਕਤ ਪ੍ਰਸਤਾਵ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ।ਸ਼੍ਰੀ ਦਿਆਲਨ ਨੇ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਨੂੰ ਕੋਰੋਨਾ ਖਿਲਾਫ ਜੰਗ ਵਿੱਚ ਦੁਕਾਨਦਾਰਾਂ ਤੇ ਵਪਾਰੀਆਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਇਸ ਲਈ ਦੁਕਾਨਦਾਰ ਤੇ ਵਪਾਰੀ ਇਹ ਗੱਲ ਯਕੀਨੀ ਬਨਾਉਣ ਕਿ ਇੱਕ ਤਾਂ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਤੇ ਦੂਜਾ ਆਪਣੀ, ਆਪਣੇ ਪਰਿਵਾਰ ਤੇ ਆਪਣੇ ਅਮਲੇ ਦੀ ਵੈਕਸੀਨੇਸ਼ਨ ਜ਼ਰੂਰ ਕਰਵਾਉਣ।

ਦੁਕਾਨਦਾਰਾਂ ਤੇ ਵਪਾਰੀਆਂ ਨੇ ਜਿੱਥੇ ਕਿਤੇ ਵੀ ਵੈਕਸੀਨੇਸ਼ਨ ਜਾਂ ਟੈਸਟਿੰਗ ਕੈਂਪ ਲਾਉਣੇ ਹਨ, ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਥੇ ਕੈਂਪ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਕੋਰੋਨਾ ਖਿ਼ਲਾਫ਼ ਜੰਗ ਵਿੱਚ ਟੈਸਟਿੰਗ ਅਹਿਮ ਹਥਿਆਰ ਹੈ। ਇਸ ਦੇ ਮੱਦੇਨਜ਼ਰ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਟੈਸਟਿੰਗ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜ਼ੋ ਉਹ ਲਗਾਤਾਰ ਅਪਣੀ ਟੈਸਟਿੰਗ ਕਰਦੇ ਰਹਿਣ। ਇਸ ਦੇ ਨਾਲ ਨਾਲ ਰੇਹੜੀ ਫੜ੍ਹੀ ਵਾਲਿਆਂ ਦੀ ਵੈਕਸੀਨੇਸ਼ਨ ਤੇ ਟੈਸਟਿੰਗ ਲਈ ਵਿਸੇ਼ਸ਼ ਉਪਰਾਲੇ ਜਾਰੀ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਕ ਹਫ਼ਤੇ ਬਾਅਦ ਹਾਲਾਤ ਦਾ ਜਾਇਜ਼ਾ ਲੈ ਕੇ ਮੁੜ ਨਵੇਂ ਪ੍ਰਸਤਾਵ ਤਹਿਤ ਅਗਲਾ ਫ਼ੈਸਲਾ ਲਿਆ ਜਾਵੇਗਾ।ਇਸ ਮੌਕੇ ਜਿ਼ਲ੍ਹੇ ਪੁਲੀਸ ਮੁਖੀ ਸ਼੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਇਸ ਲਈ ਹਰ ਨਾਗਰਿਕ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰ ਕੇ ਮਿਸ਼ਨ ਫ਼ਤਹਿ ਤਹਿਤ ਸਰਕਾਰ ਨੂੰ ਸਹਿਯੋਗ ਦੇਵੇ ਤੇ ਨਿਯਮਾਂ ਦੀ ਉਲੰਘਣਾ ਬਿਲਕੁਲ ਨਾ ਕੀਤੀ ਜਾਵੇ।ਇਸ ਮੌਕੇ ਵਪਾਰੀਆਂ ਤੇ ਦੁਕਾਨਦਾਰਾਂ ਨੇ ਜਿ਼ਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸਿ਼ਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਕੁਮਾਰ ਗੁਪਤਾ, ਸਹਾਇਕ ਕਮਿਸ਼ਨਰ ਤਰਸੇਮ ਚੰਦ, ਐਸ ਡੀ ਐਮ ਮੋਹਾਲੀ ਜਗਦੀਪ ਸਹਿਗਲ, ਐਸ ਡੀ ਐਮ ਖਰੜ ਹਿਮਾਂਸ਼ੂ ਜੈਨ, ਐਸ ਡੀ ਐਮ ਡੇਰਾਬਸੀ ਕੁਲਦੀਪ ਬਾਵਾ, ਮੋਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਨੀਤ ਵਰਮਾ ਤੇ ਸੀਨੀਅਰ ਮੀਤ ਪ੍ਰਧਾਨ ਇਕਵਿੰਦਰ ਸਿੰਘ ਗੋਸਲ ਸਮੇਤ ਜਿ਼ਲ੍ਹੇ ਦੇ ਦੁਕਾਨਦਾਰ ਤੇ ਵਪਾਰੀ ਸ਼ਾਮਲ ਸਨ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , Punjab Fights Corona , Coronavirus , COVID 19 , Novel Coronavirus , Sahibzada Ajit Singh Nagar , Aashika Jain , Rajiv Kumar Gupta , Coronavirus Vaccine , Oxygen , #OxygenCylinders , #oxygen , Oxygen Cylinders

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD