Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਦੁਕਾਨਾਂ ਖੋਲ੍ਹਣ ਸਬੰਧੀ ਤਜਵੀਜ਼ ਪੰਜਾਬ ਸਰਕਾਰ ਨੂੰ ਭੇਜੀ, ਛੇਤੀ ਹੋਵੇਗਾ ਫੈਸਲਾ

ਕੋਰੋਨਾ ਦੇ ਖ਼ਤਰੇ ਨਾਲ ਨਜਿੱਠਣ ਲਈ ਹਰੇਕ ਨਾਗਰਿਕ ਦਾ ਸਹਿਯੋਗ ਬੇਹੱਦ ਜ਼ਰੂਰੀ: ਨਾਜਰ ਸਿੰਘ ਮਾਨਸ਼ਾਹੀਆ

 Nazar Singh Manshahia, Punjab Congress, Mansa, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਮਾਨਸਾ , 07 May 2021

Last updated on: May 07, 2021, 00:00 IST

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪਿਛਲੇ ਦਿਨਾਂ ਦੌਰਾਨ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਦੀ ਪਾਲਣਾ ਕਰਨਾ ਹਰੇਕ ਨਾਗਰਿਕ ਦਾ ਮੁਢਲਾ ਫਰਜ਼ ਹੈ ਕਿਉਂ ਜੋ ਕੋਰੋਨਾ ਮਹਾਂਮਾਰੀ ਕਾਰਨ ਅਸੀਂ ਆਪਣੇ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਕੀਮਤੀ ਜਾਨਾਂ ਗੁਆ ਚੁੱਕੇ ਹਾਂ ਅਤੇ ਭਵਿੱਖ ਵਿੱਚ ਅਜਿਹੇ ਕਿਸੇ ਵੀ ਖ਼ਤਰੇ ਨੂੰ ਰੋਕਣ ਲਈ ਹਰੇਕ ਨਾਗਰਿਕ ਦਾ ਵਿਅਕਤੀਗਤ ਪੱਧਰ 'ਤੇ ਸਹਿਯੋਗ ਬੇਹੱਦ ਜ਼ਰੂਰੀ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ, ਸਾਬਕਾ ਵਿਧਾਇਕ ਸ. ਅਜੀਤ ਇੰਦਰ ਸਿੰਘ ਮੋਫ਼ਰ, ਸੀਨੀਅਰ ਆਗੂ ਸ਼੍ਰੀਮਤੀ ਮੰਜੂ ਬਾਲਾ ਤੇ ਪ੍ਰਧਾਨ ਨਗਰ ਕੌਂਸਲ ਸ਼੍ਰੀਮਤੀ ਜਸਵੀਰ ਕੌਰ ਦੀ ਮੌਜੂਦਗੀ ਵਿੱਚ ਸਮੂਹ ਕੌਂਸਲਰਾਂ ਨਾਲ ਮੀਟਿੰਗ ਕਰਦਿਆਂ ਕੀਤਾ। ਵਿਧਾਇਕ ਮਾਨਸ਼ਾਹੀਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ ਵੱਖ ਵਪਾਰੀ ਨੁਮਾਇੰਦਿਆਂ, ਕੌਂਸਲਰਾਂ ਸਮੇਤ ਹਰ ਵਰਗ ਨਾਲ ਮੀਟਿੰਗ ਕਰਕੇ ਲਾਕਡਾਊਨ ਦੌਰਾਨ ਦਰਪੇਸ਼ ਆ ਰਹੀਆਂ ਸਮਾਜਿਕ ਤੇ ਆਰਥਿਕ ਸਮੱਸਿਆਵਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਫੀਡਬੈਕ ਪ੍ਰਾਪਤ ਕਰਕੇ ਸਰਕਾਰ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਛੇਤੀ ਹੀ ਢੁਕਵਾਂ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਾਰੀਆਂ ਫੀਡਬੈਕ ਦੇ ਆਧਾਰ 'ਤੇ ਪੰਜਾਬ ਸਰਕਾਰ ਨੂੰ ਵਪਾਰਕ ਸੰਸਥਾਨਾਂ ਤੇ ਦੁਕਾਨਾਂ ਖੋਲ੍ਹਣ ਸਬੰਧੀ ਤਜ਼ਵੀਜ਼ ਬਣਾ ਕੇ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਪ੍ਰਵਾਨਗੀ ਮਿਲਣ 'ਤੇ ਇਸ ਸਬੰਧੀ ਯੋਗ ਫੈਸਲਾ ਛੇਤੀ ਹੀ ਲਾਗੂ ਕਰ ਦਿੱਤਾ ਜਾਵੇਗਾਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਕੋਰੋਨਾ ਦੀ ਜਾਂਚ ਲਈ ਵਾਰਡਾਂ ਵਿੱਚ ਟੈਸਟਿੰਗ ਦੀ ਦਰ ਵਧਾਉਣ, ਹਰੇਕ ਯੋਗ ਨਾਗਰਿਕ ਦਾ ਟੀਕਾਕਰਨ ਕੀਤੇ ਜਾਣ, ਘਰੇਲੂ ਇਕਾਂਤਵਾਸ ਵਿੱਚ ਰਹਿੰਦੇ ਨਾਗਰਿਕਾਂ ਦੀ ਨਿਰੰਤਰ ਨਿਗਰਾਨੀ ਕਰਨ, ਕੰਟੈਕਟ ਟਰੇਸਿੰਗ, ਫ਼ਤਿਹ ਕਿੱਟਾਂ ਦੀ ਵੰਡ ਆਦਿ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦਿੱਤੇ ਜਾਣ ਦੀ ਅਪੀਲ ਕੀਤੀ। 

ਅਧਿਕਾਰੀਆਂ ਨੇ ਕਿਹਾ ਕਿ ਜਨ ਪ੍ਰਤੀਨਿਧੀ ਹੋਣ ਦੇ ਚਲਦਿਆਂ ਸਮੂਹ ਕੌਂਸਲਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਆਪਣੀ ਮਦਦ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਕਿਉਂਕਿ ਸਰਕਾਰ ਦਾ ਉਦੇਸ਼ ਹੈ ਕਿ ਨਾ ਤਾਂ ਸਿਹਤ ਪੱਖੋਂ ਅਵੇਸਲੇਪਣ ਕਾਰਨ ਸਾਡੀਆਂ ਕੀਮਤੀ ਜਾਨਾਂ ਗੁਆਚਣ ਅਤੇ ਨਾ ਹੀ ਲੋਕਾਂ ਦੇ ਰੁਜ਼ਗਾਰ ਨੂੰ ਖ਼ਤਰਾ ਪੈਦਾ ਹੋਵੇ। ਦੋਵਾਂ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨਿਕ ਤੇ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਦਿਨ ਰਾਤ ਲੋਕਾਂ ਦੀ ਸੇਵਾ ਲਈ ਕਾਰਜਸ਼ੀਲ ਹਨ ਅਤੇ ਕੋਰੋਨਾ ਦੀ ਇਸ ਲੜਾਈ ਵਿੱਚ ਸਰਕਾਰੀ ਤੌਰ 'ਤੇ ਫੰਡਾਂ ਦੀ ਵੀ ਕੋਈ ਕਮੀ ਨਹੀਂ ਹੈ। ਐਸ.ਐਸ.ਪੀ ਨੇ ਕਿਹਾ ਕਿ ਹਰੇਕ ਨਾਗਰਿਕ ਨੂੰ ਆਰ.ਟੀ ਪੀ.ਸੀ.ਆਰ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਪਾਜੀਟਿਵ ਆਉਣ 'ਤੇ ਪੂਰੇ ਅਹਿਤਿਆਤ ਵਰਤੇ ਜਾ ਸਕਣ ਅਤੇ ਇਸ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੁਕਾਨਾਂ ਨੂੰ ਖੋਲ੍ਹਣ ਸਬੰਧੀ ਫੈਸਲਾ ਲਾਗੂ ਹੋਣ ਤੋਂ ਬਾਅਦ ਵੀ ਸਮਾਜਿਕ ਦੂਰੀ, ਮਾਸਕ ਪਾ ਕੇ ਰੱਖਣ ਅਤੇ ਵਾਰ ਵਾਰ ਧੋਣ ਜਿਹੀਆਂ ਕ੍ਰਿਆਵਾਂ ਵਿੱਚ ਢਿੱਲ ਨਹੀਂ ਕਰਨੀ ਚਾਹੀਦੀ । ਐਸ.ਐਸ.ਪੀ ਸ਼੍ਰੀ ਲਾਂਬਾ ਨੇ ਕਿਹਾ ਕਿ ਉਲੰਘਣਾਕਾਰੀਆਂ ਦੇ ਚਾਲਾਨ ਕੱਟਣਾ ਜਾਂ ਵੱਧ ਤੋਂ ਵੱਧ ਐਫ.ਆਈ.ਆਰ ਦਰਜ ਕਰਨ ਨਾਲੋਂ ਸਾਡੀ ਤਰਜੀਹ ਕੀਮਤੀ ਜਾਨਾਂ ਨੂੰ ਸੁਰੱਖਿਅਤ ਰੱਖਣਾ ਹੈ ਜਿਸ ਲਈ ਹਰੇਕ ਵਿਅਕਤੀ ਦਾ ਨਿੱਜੀ ਸਹਿਯੋਗ ਬੇਹੱਦ ਜ਼ਰੂਰੀ ਹੈ।ਮੀਟਿੰਗ ਦੌਰਾਨ ਸਾਬਕਾ ਵਿਧਾਇਕ ਸ. ਅਜੀਤ ਇੰਦਰ ਸਿੰਘ ਮੋਫਰ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਬੇਹੱਦ ਘਾਤਕ ਹੈ ਅਤੇ ਇਸ ਤੋਂ ਬਚਾਅ ਲਈ ਆਪਸੀ ਸਹਿਯੋਗ ਤੇ ਮਿਲਵਰਤਨ ਦੀ ਲੋੜ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਬੇਹੱਦ ਐਮਰਜੈਂਸੀ ਹਾਲਾਤਾਂ ਵਿੱਚ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਤਾਂ ਜੋ ਕੋਰੋਨਾ ਦੀ ਚੇਨ ਨੂੰ ਤੋੜਿਆ ਜਾ ਸਕੇ। ਸ਼੍ਰੀਮਤੀ ਮੰਜੂ ਬਾਲਾ ਨੇ ਕਿਹਾ ਕਿ ਪ੍ਰਸ਼ਾਸਨਿਕ ਤੇ ਪਾਰਟੀ ਪੱਧਰ 'ਤੇ ਲੋਕ ਜਾਗਰੂਕਤਾ ਹਿੱਤ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਹਰੇਕ ਨਾਗਰਿਕ ਦਾ ਸਹਿਯੋਗ ਸਮੇਂ ਦੀ ਲੋੜ ਹੈ।ਮੀਟਿੰਗ ਦੌਰਾਨ ਕੌਂਸਲਰਾਂ ਨੇ ਆਪਣੇ ਸੁਝਾਅ ਪੇਸ਼ ਕੀਤੇ ਜਿਨ੍ਹਾਂ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਚਾਰ ਕਰਦਿਆਂ ਭਰੋਸਾ ਦਿਵਾਇਆ ਕਿ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ ਅਤੇ ਜਲਦੀ ਹੀ ਜ਼ਰੂਰੀ ਤੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਸਬੰਧੀ ਯੋਗ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

 

Tags: Nazar Singh Manshahia , Punjab Congress , Mansa , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD