Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਸਾਰੇ ਸਰਕਾਰੀ/ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ/ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ ਵਿੱਚ ਸਥਿਤ ਕੈਮਿਸਟਾਂ ਨੂੰ ਇੰਜੈਕਸ਼ਨ ਰੈਮਡੇਸਿਵਿਰ ਮੁਹੱਈਆ ਕਰਵਾਏ ਜਾਣਗੇ- ਡੀ.ਸੀ.

DC Mohali, Girish Dayalan, Deputy Commissioner Mohali, S.A.S. Nagar, S.A.S. Nagar Mohali, Mohali, Punjab Fights Corona, Coronavirus, COVID 19, Novel Coronavirus, Sahibzada Ajit Singh Nagar, Aashika Jain, Rajiv Kumar Gupta, Coronavirus Vaccine, Oxygen, #OxygenCylinders, #oxygen, Oxygen Cylinders

Web Admin

Web Admin

5 Dariya News

ਐਸ.ਏ.ਐਸ.ਨਗਰ , 07 May 2021

Last updated on: May 07, 2021, 00:00 IST

ਕੋਵਿਡ -19 ਦੇ ਮਰੀਜ਼ਾਂ ਦੇ ਇਲਾਜ ਦੇ ਪ੍ਰਬੰਧਨ ਲਈ ਇੰਜੈਕਸ਼ਨ ਰੈਮਡੇਸਿਵਿਰ 100 ਮਿਲੀਗ੍ਰਾਮ ਦਿੱਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਸਰਕਾਰੀ ਸਟਾਕ ਤੋਂ ਸਰਕਾਰੀ ਅਤੇ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ/ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ ਵਿਚਲੇ ਕੈਮਿਸਟਾਂ ਨੂੰ ਇੰਜੈਕਸ਼ਨ ਰੀਮਡੇਸਿਵਿਰ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ।ਉਹਨਾਂ ਦੱਸਿਆ ਕਿ ਰੈਮਡੇਸਿਵਰ ਇੰਜੈਕਸ਼ਨ ਦੀ ਉਪਲਬਧਤਾ ਅਤੇ ਸਰਕਾਰ ਵੱਲੋਂ ਵੱਖ ਵੱਖ ਸਿਹਤ ਸੰਸਥਾਵਾਂ ਨੂੰ ਕੀਤੀ ਜਾਣ ਵਾਲੀ ਸਪਲਾਈ ਦੀ ਜਾਂਚ ਦੇ ਮੱਦਨੇਜ਼ਰ ਇਹ ਫੈਸਲਾ ਲਿਆ ਗਿਆ ਹੈ ਕਿ ਸਰਕਾਰ ਵੱਲੋਂ ਪ੍ਰਾਪਤ ਕੀਤੀ ਜਾਣ ਵਾਲੀ ਸਪਲਾਈ ਕੇਂਦਰੀ ਸਟੋਰਾਂ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਅਲਾਟ ਕੀਤੀ ਜਾਵੇਗੀ ਅਤੇ ਜਿਸ ਦੀ ਸਪਲਾਈ ਅੱਗੇ ਸਰਕਾਰੀ ਕੋਵਿਡ ਕੇਅਰ ਸੈਂਟਰਾਂ ਅਤੇ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ/ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ ਵਿਚਲੇ ਕੈਮਿਸਟਾਂ ਨੂੰ ਕੀਤੀ ਜਾਵੇਗੀ। ਪਰ, ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ/ ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ ਵਿਚਲੇ ਕੈਮਿਸਟਾਂ ਨੂੰ ਸਪਲਾਈ ਦੇਣ ਲਈ, ਜ਼ਿਲ੍ਹਾ ਪੱਧਰ 'ਤੇ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਡਿਪਟੀ ਕਮਿਸ਼ਨਰ, ਸਿਵਲ ਸਰਜਨ ਅਤੇ ਜ਼ੋਨਲ ਲਾਇਸੈਂਸਿੰਗ ਅਥਾਰਟੀ / ਡਰੱਗਜ਼ ਕੰਟਰੋਲ ਅਫ਼ਸਰ ਦੇ ਨੁਮਾਇੰਦੇ ਸ਼ਾਮਲ ਹੋਣਗੇ ਅਤੇ ਇਹ ਅਧਿਕਾਰੀ ਇੰਜੈਕਸ਼ਨ ਦੀ ਵੰਡ ਸਬੰਧੀ ਫੈਸਲੇ ਲੈਣਗੇ।ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ (ਸੀਸੀਸੀ) / ਸੀਸੀਸੀ ਵਿੱਚ ਸਥਿਤ ਕੈਮਿਸਟਾਂ ਨੂੰ ਸਪਲਾਈ ਕੀਤੇ ਇੰਜੈਕਸ਼ਨਾਂ ਦੀ ਅਦਾਇਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀਐਚਐਸਸੀ) ਦੇ ਵੱਖਰੇ ਬੈਂਕ ਖਾਤੇ ਵਿੱਚ ਕੀਤੀ ਜਾਵੇਗੀ। ਬੈਂਕ ਖਾਤੇ ਦਾ ਵੇਰਵਾ ਹੈ - ਐਕਸਿਸ ਬੈਂਕ ਲਿਮਟਿਡ, ਸ਼ਾਖਾ- ਸੈਕਟਰ 38, ਚੰਡੀਗੜ੍ਹ, ਆਈਐਫਐਸਸੀ ਕੋਡ - UTIB0001472, ਖਾਤਾ ਨੰਬਰ – 913010047736911. ਪ੍ਰਾਈਵੇਟ ਕੋਵਿਡ ਕੇਅਰ ਸੈਂਟਰਾਂ / ਪ੍ਰਾਈਵੇਟ ਸੀਸੀਸੀ ਵਿੱਚ ਸਥਿਤ ਕੈਮਿਸਟਾਂ ਤੋਂ ਲਈਆਂ ਜਾਣ ਵਾਲੀਆਂ ਕੀਮਤਾਂ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਲਈਆਂ ਜਾਣ ਵਾਲੀਆਂ ਕੀਮਤਾਂ ਦੇ ਬਰਾਬਰ ਹੀ ਹੋਣਗੀਆਂ। ਇੰਜੈਕਸ਼ਨ ਰਿਮੈਡੀਸਿਵਰ ਲਈ ਵੱਖ ਵੱਖ ਕੰਪਨੀਆਂ ਵੱਲੋਂ ਲਈਆਂ ਜਾ ਰਹੀਆਂ ਮੌਜੂਦਾ ਕੀਮਤਾਂ ਇਸ ਤਰ੍ਹਾਂ ਹਨ-  ਜ਼ਾਇਡਸ ਕੈਡੀਲਾ (ਤਰਲ) 1158 ਰੁਪਏ ਪ੍ਰਤੀ ਸ਼ੀਸ਼ੀ, ਹੈਟਰੋ 2500 ਰੁਪਏ, ਮਾਈਲਨ 1400 ਰੁਪਏ, ਸਿਪਲਾ 1189 ਰੁਪਏ, ਸਿੰਜਿਨ / ਸਨ ਫਾਰਮਾ 1400 ਰੁਪਏ, ਜੁਬਿਲੈਂਟ 1450 ਰੁਪਏ ਅਤੇ ਡਾ. ਰੈਡੀ 1670 ਰੁਪਏ ਪ੍ਰਤੀ ਸ਼ੀਸ਼ੀ ਹੈ। ਇਹ ਕੀਮਤਾਂ 12 ਫ਼ੀਸਦ ਜੀਐਸਟੀ ਤੋਂ ਬਿਨਾਂ ਹਨ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , Punjab Fights Corona , Coronavirus , COVID 19 , Novel Coronavirus , Sahibzada Ajit Singh Nagar , Aashika Jain , Rajiv Kumar Gupta , Coronavirus Vaccine , Oxygen , #OxygenCylinders , #oxygen , Oxygen Cylinders

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD