Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ, ਬਟਾਲਾ ਨੇ ਪੰਜਾਬ ਸਰਕਾਰ ਕੋਲ ਦੀਨਾਨਗਰ ਦੇ ਸ਼ਾਹੀ ਮਹਿਲ ਦੀ ਸੰਭਾਲ ਲਈ ਗੁਹਾਰ ਲਗਾਈ

ਸ਼ਾਹੀ ਮਹਿਲ ਦੀ ਮੁਰੰਮਤ ਕਰਕੇ ਇਸਨੂੰ ਆਮ ਲੋਕਾਂ ਦੇ ਲਈ ਖੋਲ੍ਹਿਆ ਜਾਵੇ - ਪ੍ਰਧਾਨ ਬਲਦੇਵ ਸਿੰਘ ਰੰਧਾਵਾ

Web Admin

Web Admin

5 Dariya News

ਬਟਾਲਾ , 07 May 2021

Last updated on: May 07, 2021, 00:00 IST

ਪੰਜਾਬ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ, ਬਟਾਲਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੀਨਾਨਗਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਮਹਿਲ ਦੀ ਸਾਰ ਲਈ ਜਾਵੇ ਤਾਂ ਜੋ ਖੰਡਰ ਹੋ ਚੁੱਕੇ ਇਸ ਮਹਿਲ ਨੂੰ ਖਤਮ ਹੋਣੋ ਬਚਾਇਆ ਜਾ ਸਕੇ। ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਜਨਰਲ ਸਕੱਤਰ ਕੁਲਵਿੰਦਰ ਸਿੰਘ ਲਾਡੀ ਜੱਸਲ, ਸੀਨੀਅਰ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਪੰਜਗਰਾਈਆਂ, ਹਰਬਖਸ਼ ਸਿੰਘ, ਜਸਬੀਰ ਸਿੰਘ ਅਤੇ ਅਨੁਰਾਗ ਮਹਿਤਾ ਨੇ ਦੱਸਿਆ ਕਿ ਦੀਨਾ ਨਗਰ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਸੀ ਅਤੇ ਉਨ੍ਹਾਂ ਨੇ ਇਥੇ ਇੱਕ ਸ਼ਾਹੀ ਮਹਿਲ ਬਣਾਇਆ ਸੀ। ਇਹ ਸ਼ਾਹੀ ਮਹਿਲ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਬੇਸ਼ਕੀਮਤੀ ਨਿਸ਼ਾਨੀ ਹੈ ਅਤੇ ਇਸ ਮਹਿਲ ਵਿੱਚ ਸ਼ੇਰ-ਏ-ਪੰਜਾਬ ਵੱਲੋਂ ਦਰਬਾਰ ਲਗਾ ਕੇ ਕਈ ਇਤਿਹਾਸਕ ਫੈਸਲੇ ਕੀਤੇ ਗਏ ਸਨ।ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਤੌਰ ’ਤੇ ਦੀਨਾਨਗਰ ਦਾ ਇਹ ਮਹਿਲ ਬਹੁਤ ਅਹਿਮ ਸਥਾਨ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਅਕਾਲ ਚਲਾਣੇ ਤੋਂ ਇੱਕ ਸਾਲ ਪਹਿਲਾਂ ਸੰਨ 1838 ਤੱਕ ਹਰ ਸਾਲ ਇਸ ਮਹਿਲ ਵਿੱਚ ਗਰਮੀਆਂ ਦੇ ਮਹੀਨੇ ਬਤੀਤ ਕਰਦੇ ਰਹੇ ਸਨ। ਮਹਾਰਾਜੇ ਵੱਲੋਂ ਜਦੋਂ ਸੰਨ 1838 ਵਿੱਚ ਦੀਨਾਨਗਰ ਦੇ ਮਹਿਲ ਵਿੱਚ ਅੰਗਰੇਜ਼ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ, ਜਿਸਦਾ ਜਿਕਰ ਅੰਗਰੇਜ਼ ਅਧਿਕਾਰੀ ਡਬਲਿਊ.ਜੀ. ਓਸਬੌਰਨ ਵੱਲੋਂ ਆਪਣੀ ਕਿਤਾਬ ਵਿੱਚ ਵੀ ਕੀਤਾ ਗਿਆ ਹੈ। ਇਸ ਅੰਗਰੇਜ਼ ਅਧਿਕਾਰੀ ਨੇ ਮਹਾਰਾਜੇ ਦੇ ਸ਼ਾਹੀ ਦਰਬਾਰ ਦੀ ਸ਼ਾਨ ਦਾ ਬਹੁਤ ਵਧੀਆ ਵਰਨਣ ਕੀਤਾ ਹੈ। ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਕੋਲੋਂ ਵੀ ਮੰਗ ਕੀਤੀ ਹੈ ਕਿ ਇਸ ਸ਼ਾਹੀ ਮਹਿਲ ਦੇ ਦੁਆਲੇ ਕੱਟੀ ਜਾ ਰਹੀ ਕਲੋਨੀ ਉੱਪਰ ਰੋਕ ਲਗਾਈ ਜਾਵੇ ਅਤੇ ਇਹ ਗੱਲ ਪੱਕੀ ਕੀਤੀ ਜਾਵੇ ਕਿ ਸ਼ਾਹੀ ਮਹਿਲ ਦੀ ਇਮਾਰਤ ਨੂੰ ਕੋਈ ਨੁਕਾਸਨ ਨਹੀਂ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਸ਼ਾਹੀ ਮਹਿਲ ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਇਤਿਹਾਸਕ ਇਮਾਰਤ ਹੈ ਤਾਂ ਫਿਰ ਇਸ ਦੇ ਦੁਆਲੇ ਕਲੋਨੀ ਕਿਉਂ ਕੱਟੀ ਜਾ ਰਹੀ ਹੈ, ਇਸਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਾਹੀ ਮਹਿਲ ਦੀਆਂ ਕੇਵਲ ਕੰਧਾਂ ਹੀ ਬਚੀਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਇਸਦੀ ਮੁਰੰਮਤ ਕਰਕੇ ਇਸਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਹਿਲ ਨੂੰ ਮੁੜ-ਸੁਰਜੀਤ ਕਰਕੇ ਲੋਕਾਂ ਲਈ ਖੋਲਿਆ ਜਾਵੇ ਤਾਂ ਜੋ ਅੱਜ ਦੀ ਪੀੜ੍ਹੀ ਆਪਣੇ ਗੌਰਵਮਈ ਵਿਰਸੇ ਤੋਂ ਜਾਣੂ ਹੋ ਸਕੇ।ਓਧਰ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਜਿਨ੍ਹਾਂ ਨੇ ਬੀਤੇ ਦਿਨੀਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੀ ਮੰਗ ਪੱਤਰ ਦਿੱਤਾ ਸੀ ਦਾ ਕਹਿਣਾ ਹੈ ਕਿ ਦੀਨਾਨਗਰ ਦਾ ਸ਼ਾਹੀ ਮਹਿਲ ਸਿੱਖ ਕੌਮ ਦੀ ਬੇਸ਼ਕੀਮਤੀ ਨਿਸ਼ਾਨੀ ਹੈ ਅਤੇ ਇਸ ਬੇਹੱਦ ਅਹਿਮ ਯਾਦਗਾਰ ਨੂੰ ਸਾਂਭਣ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾਣੇ ਚਾਹੀਦੇ ਹਨ। ਜਥੇਦਾਰ ਜੱਸਲ ਨੇ ਕਿਹਾ ਕਿ ਇਨ੍ਹਾਂ ਕੌਮੀ ਨਿਸ਼ਾਨੀਆਂ ਦੀ ਸੰਭਾਲ ਲਈ ਲੋਕ ਲਹਿਰ ਪੈਦਾ ਕੀਤੀ ਜਾਵੇਗੀ।  

 

Tags: Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD