Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੰਪਲਾਈਜ਼ ਆਫ ਦ ਮੰਥ : ਐਸ. ਐਸ. ਪੀ ਵੱਲੋਂ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਦਾ ਸਨਮਾਨ

Web Admin

Web Admin

5 Dariya News

ਨਵਾਂਸ਼ਹਿਰ , 07 May 2021

Last updated on: May 07, 2021, 00:00 IST

ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਨੂੰ ਹਰੇਕ ਮਹੀਨੇ ਸਨਮਾਨਿਤ ਕਰਨ ਦੀ ਲੜੀ ਤਹਿਤ ਅੱਜ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵੱਲੋਂ ਜ਼ਿਲੇ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਅਪ੍ਰੈਲ 2021 ਦੌਰਾਨ ਵਧੀਆ ਕਾਰਗੁਜ਼ਾਰੀ ਲਈ ਮੁੱਖ ਅਫ਼ਸਰ ਥਾਣਾ ਔੜ ਇੰਸਪੈਕਟਰ ਮਲਕੀਤ ਸਿੰਘ ਨੂੰ ਪਹਿਲਾ, ਇੰਚਾਰਜ ਚੌਕੀ ਜਾਡਲਾ ਏ. ਐਸ. ਆਈ ਬਿਕਰਮ ਸਿੰਘ ਨੂੰ ਦੂਜਾ ਅਤੇ ਮੁੱਖ ਅਫ਼ਸਰ ਥਾਣਾ ਸਿਟੀ ਨਵਾਂਸ਼ਹਿਰ ਐਸ. ਆਈ. ਬਖਸ਼ੀਸ਼ ਸਿੰਘ ਨੂੰ ਤੀਜਾ ਸਥਾਨ ਮਿਲਿਆ। ਇਸ ਤਰਾਂ ਜਨਵਰੀ 2021 ਦੌਰਾਨ ਵਧੀਆ ਢੰਗ ਨਾਲ ਆਪਣੀ ਡਿਊਟੀ ਨਿਭਾਉਣ ਵਾਲਿਆਂ ਕਰਮੀਆਂ ਨੂੰ ਵੀ ਉਨਾਂ ਸਨਮਾਨਿਤ ਕੀਤਾ, ਜਿਨਾਂ ਵਿਚ ਮੁੱਖ ਅਫ਼ਸਰ ਥਾਣਾ ਪੋਜੇਵਾਲ ਐਸ. ਆਈ ਪਰਮਿੰਦਰ ਸਿੰਘ ਨੂੰ  ਪਹਿਲਾ, ਥਾਣਾ ਸਿਟੀ ਬੰਗਾ ਦੇ ਐਸ. ਆਈ ਮਹਿੰਦਰ ਸਿੰਘ ਨੂੰ ਦੂਜਾ ਅਤੇ ਸੀ. ਸੀ. ਟੀ. ਐਨ. ਐਸ ਏ ਦੇ ਇੰਚਾਰਜ ਐਸ. ਆਈ ਰੇਸ਼ਮ ਸਿੰਘ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ। ਇਸ ਤੋਂ ਇਲਾਵਾ ਫਰਵਰੀ 2021 ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਜਿਨਾਂ ਕਰਮੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨਾਂ ਵਿਚ ਮੁੱਖ ਅਫ਼ਸਰ ਥਾਣਾ ਬਲਾਚੌਰ ਐਸ. ਆਈ ਅਵਤਾਰ ਸਿੰਘ ਨੂੰ ਪਹਿਲਾ, ਮੁੱਖ ਅਫ਼ਸਰ ਥਾਣਾ ਮੁਕੰਦਪੁਰ ਇੰਸਪੈਕਟਰ ਗੁਰਮੁੱਖ ਸਿੰਘ ਨੂੰ ਦੂਜਾ ਅਤੇ ਸ਼ਿਕਾਇਤ ਸ਼ਾਖਾ ਐਸ. ਐਸ. ਪੀ ਦਫ਼ਤਰ ਦੇ ਮੁੱਖ ਸਿਪਾਹੀ ਹਰਸਪਾਲ ਨੂੰ ਤੀਸਰਾ ਸਥਾਨ ਮਿਲਿਆ।ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਨੂੰ ਪਹਿਲਾਂ ਹੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨਾਂ ਹੋਰਨਾਂ ਪੁਲਿਸ ਕਰਮਚਾਰੀਆਂ ਨੂੰ ਵੀ ਸੰਦੇਸ਼ ਦਿੱਤਾ ਕਿ ਉਹ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਉਣ, ਤਾਂ ਜੋ ਅਗਲੇ ਮਹੀਨੇ ਦੀ ਲਿਸਟ ਵਿਚ ਉਨਾਂ ਦਾ ਨਾਮ ਵੀ ਸ਼ੁਮਾਰ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਕਰਮਚਾਰੀਆਂ ਦੀਆਂ ਤਸਵੀਰਾਂ ਐਸ. ਐਸ. ਪੀ ਦਫ਼ਤਰ ਵਿਖੇ ‘ਇੰਪਲਾਈਜ਼ ਆਫ ਦ ਮੰਥ ਨੋਟਿਸ ਬੋਰਡ’ ਉੱਤੇ ਮਹੀਨਾ ਵਾਰ ਇਕ ਸਾਲ ਲਈ ਸੁਸ਼ੋਭਿਤ ਕੀਤੀਆਂ ਜਾਣਗੀਆਂ, ਤਾਂ ਜੋ ਹੋਰਨਾਂ ਕਰਮਚਾਰੀਆਂ ਨੂੰ ਵੀ ਪ੍ਰੇਰਣਾ ਮਿਲੇ। ਇਸ ਮੌਕੇ ਐਸ. ਪੀ ਮਨਵਿੰਦਰ ਬੀਰ ਸਿੰਘ, ਐਸ. ਪੀ ਵਜੀਰ ਸਿੰਘ ਖਹਿਰਾ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।  

 

Tags: SSP SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD