Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਵਲ ਹਸਪਤਾਲ ’ਚ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਸਾਰੀਆਂ ਸਹੂਲਤਾਂ ਉਪਲਬਧ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ-19 ਦੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

DC Hoshiarpur, Deputy Commissioner Hoshiarpur, Apneet Riyait, Hoshiarpur, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਹੁਸ਼ਿਆਰਪੁਰ , 07 May 2021

Last updated on: May 07, 2021, 00:00 IST

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਇਸ ਦੌਰਾਨ  ਉਨ੍ਹਾਂ ਹਸਪਤਾਲ ਵਿੱਚ ਲੱਗਣ ਵਾਲੇ ਆਕਸੀਜਨ ਪਲਾਂਟ ਦੀ ਪ੍ਰਗਤੀ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਕੋਵਿਡ ਵਾਰਡ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦੀ ਸਮੀਖਿਆਂ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਕੰਮ ਕਰ ਰਹੇ ਹਨ ਅਤੇ ਮਰੀਜ਼ਾਂ ਤੱਕ ਹਰ ਸਿਹਤ ਸੁਵਿਧਾ ਪਹੁੰਚਾਉਣ ਦਾ ਯਤਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ, ਐਸ.ਐਮ.ਓ ਡਾ. ਜਸਵਿੰਦਰ ਸਿੰਘ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕੋਵਿਡ ਦੇ ਮਰੀਜ਼ਾਂ ਦੀ ਦੇਖਭਾਲ ਦੇ ਲਈ ਲੱਗੇ ਸਟਾਫ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਵਲੋਂ ਦਿੱਤੀਆਂ ਜਾਣ ਵਾਲੀਆਂ ਬੇਹਤਰੀਨ ਸੇਵਾਵਾਂ ਲਈ ਉਨ੍ਹਾਂ ਹੌਂਸਲਾ ਅਫਜਾਈ ਵੀ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੋਵਿਡ ਇਲਾਜ ਸਬੰਧੀ ਆਕਸੀਜਨ ਅਤੇ ਸਾਰੀਆਂ ਦਵਾਈਆਂ ਮੌਜੂਦ ਹਨ ਅਤੇ ਮਰੀਜ਼ਾਂ ਵਧੀਆਂ ਢੰਗ ਨਾਲ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਮਰੀਜ਼ਾਂ ਦੇ ਪਰਿਵਾਰਾਂ ਨੇ ਹਸਪਤਾਲ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ।ਅਪਨੀਤ ਰਿਆਤ ਨੇ ਇਸ ਦੌਰਾਨ ਕੋਵਿਡ ਡਿਊਟੀ ਵਿੱਚ ਲੱਗੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਰੀਜ਼ਾਂ ਦੀ ਬੇਹਤਰੀ ਲਈ ਬਿਨ੍ਹਾਂ ਥੱਕੇ ਅਤੇ ਛੁੱਟੀ ਦੇ ਦਿਨ ਰਾਤ ਸੇਵਾ ਕਰ ਰਹੇ ਹਨ। ਇਸ ਲਈ ਸਾਡੀ ਸਾਰਿਆਂ ਦੇ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਵੀ ਸਿਹਤ ਪ੍ਰੋਟੋਕੋਲ ਦੀ ਗੰਭੀਰਤਾ ਨਾਲ ਪਾਲਣਾ ਕਰੀਏ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੌਰ ਵਿੱਚ ਸਿਹਤ ਵਿਭਾਗ ਦੇ ਕਰਮਚਾਰੀ ਜੋ ਕੰਮ ਕਰ ਰਹੇ ਹਨ ਉਸ ਨੂੰ ਸਮਾਜ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਹੁਤ ਜ਼ਰੂਰੀ ਕੰਮ ਹੋਣ ’ਤੇ ਹੀ ਘਰ ਤੋਂ ਬਾਹਰ ਨਿਕਲਣ ਅਤੇ ਮਾਸਕ ਪਹਿਨਣ, ਸਮਾਜਿ ਦੂਰੀ ਬਣਾਉਣ ਅਤੇ ਸਮੇਂ-ਸਮੇਂ ’ਤੇ ਸਾਬਣ ਨਾਲ ਹੱਥ ਧੋਣ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD