Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੰਸਦ ਮੈਂਬਰ, ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਅਤੇ ਮਾਰਕੀਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਦੁਕਾਨਦਾਰਾਂ ਦੀ ਮੰਗ ਸੂਬਾ ਸਰਕਾਰ ਨੂੰ ਪ੍ਰਵਾਨਗੀ ਲਈ ਭੇਜੀ ਜਾਵੇਗੀ :ਡਿਪਟੀ ਕਮਿਸ਼ਨਰ

Santokh Singh Chaudhary, Punjab Pradesh Congress Committee, Congress, Jalandhar, Punjab Congress, Pargat Singh, Rajinder Beri, Sushil Rinku, Hardev Singh Laddi, Ghanshyam Thori, Chaudhary Santokh Singh

Web Admin

Web Admin

5 Dariya News

ਜਲੰਧਰ , 07 May 2021

Last updated on: May 07, 2021, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਟਰੇਡਰਜ਼ ਐਸੋਸੀਏਸ਼ਨ ਨੂੰ ਭਰੋਸਾ ਦੁਆਇਆ ਗਿਆ ਕਿ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ, ਜੋ ਕਿ ਗੈਰ ਜ਼ਰੂਰੀ ਸ੍ਰੇਣੀ ਵਿੱਚ ਆਉਂਦੇ ਹਨ, ਦੀਆਂ ਮੰਗਾਂ ਸੂਬਾ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਕਰਕੇ ਵਪਾਰੀਆ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੂਰੇ ਧੀਰਜ ਨਾਲ ਟਰੇਡਰਜ਼ ਐਸੋਸੀਏਸ਼ਨ ਦੀਆਂ ਮਸਲਿਆ ਨੂੰ ਸੁਣਦਿਆਂ ਮੈਂਬਰ ਪਾਰਲੀਮੈਂਟ ਜਲੰਧਰ ਸ਼੍ਰੀ ਸੰਤੋਖ ਸਿੰਘ ਚੌਧਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਰਾਜ ਸਰਕਾਰ ਨੂੰ ਵਪਾਰੀਆਂ ਅਤੇ ਦੁਕਾਨਾਂਦਾਰਾਂ ਦੀਆਂ ਯੋਗ ਮੰਗਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਉਹ ਵੀ ਜ਼ਰੂਰੀ ਪਾਬੰਦੀਆਂ ਤਹਿਤ ਆਪਣੇ ਕਾਰੋਬਾਰ ਖੋਲ੍ਹ ਸਕਣ। ਚੌਧਰੀ ਸੰਤੋਖ ਸਿੰਘ, ਜਿਨ੍ਹਾਂ ਦੇ ਨਾਲ ਵਿਧਾਇਕ ਸ੍ਰ.ਪਰਗਟ ਸਿੰਘ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਸੁਸ਼ੀਲ ਰਿੰਕੂ, ਸ੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਚੌਧਰੀ ਸੁਰਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਵੀ ਮੌਜੂਦ ਸਨ, ਵੱਲੋਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੈਂਬਰ ਪਾਰਲੀਮੈਂਟ ਨੇ ਇਸ ਗੱਲ ਵੱਲ ਧਿਆਨ ਦਿਵਾਇਆ ਕਿ ਇੱਕ ਹੱਲ ਦੇ ਤੌਰ 'ਤੇ ਅਧਿਕਾਰੀਆਂ ਵੱਲੋਂ ਯੋਜਨਾਬੱਧ ਢੰਗ ਨਾਲ ਗੈਰ-ਜ਼ਰੂਰੀ ਦੁਕਾਨਾਂ ਦੇ ਸੰਚਾਲਨ ਦੀ ਆਗਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਇਸ ਸਬੰਧੀ ਤਜਵੀਜ਼ ਤਿਆਰ ਕਰਕੇ ਸੂਬਾ ਸਰਕਾਰ ਨੂੰ ਪ੍ਰਵਾਨਗੀ ਲਈ ਭੇਜੀ ਜਾਵੇ ਤਾਂ ਜੋ ਸ਼ਹਿਰ ਵਿੱਚ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਸਕਣ।

ਇਸ ਮੌਕੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਦੁਕਾਨਦਾਰਾਂ ਅਤੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਪਾਸੋਂ ਅਜਿਹੀ ਵਿਵਸਥਾ ਤਿਆਰ ਕਰਨ ਸਬੰਧੀ ਜਿਥੇ ਦੁਕਾਨਾਂ ਵੀ ਖੋਲ੍ਹੀਆਂ ਜਾਣ ਅਤੇ ਕੋਵਿਡ ਪ੍ਰੋਟੋਕਾਲ ਵੀ ਬਿਨਾਂ ਕਿਸੇ ਪਰੇਸ਼ਾਨੀ ਦੇ ਲਾਗੂ ਰਹਿ ਸਕਣ, ਬਾਰੇ ਪ੍ਰਤੀਕਿਰਿਆ ਲਈ ਗਈ। ਇਸ ’ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਮੀਟਿੰਗ ਸਮੂਹ ਨੁਮਾਇੰਦਿਆਂ ਨਾਲ ਲਾਗੂ ਪਾਬੰਦੀਆਂ ਦੇ ਮੱਦੇਨਜ਼ਰ ਵੱਖ-ਵੱਖ ਬਜ਼ਾਰਾਂ ਦੀਆਂ ਜ਼ਰੂਰਤਾਂ ’ਤੇ ਅਧਾਰਿਤ ਸੁਚਾਰੂ ਵਿਵਸਥਾ ਤਿਆਰ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਪ੍ਰਵਾਨਗੀ ਮਿਲਣ ਉਪਰੰਤ ਇਸ ਨੂੰ ਸੋਮਵਾਰ ਤੋਂ ਲਾਗੂ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਵਿਡ ਪ੍ਰੋਟੋਕਾਲ ਨੂੰ ਅਪਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਵੱਲੋਂ ਵੱਖ-ਵੱਖ ਵਪਾਰਕ ਸੰਸਥਾਵਾਂ ਨੂੰ ਜ਼ਿਲ੍ਹੇ ਵਿੱਚ ਮੌਜੂਦਾ ਸਥਿਤੀ ਖਾਸ ਕਰਕੇ ਬੈਡਾਂ ਦੀ ਉਪਲਬੱਧਤਾ, ਆਕਸੀਜਨ ਦੀ ਕਾਮੀ ਅਤੇ ਨਵੇਂ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਜੋ ਕਿ ਸਭ ਲਈ ਚਿੰਤਾ ਦਾ ਵਿਸ਼ਾ ਹੈ, ਬਾਰੇ ਦਸਿਆ ਗਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਵਾਇਰਸ ਦੀ ਕੜੀ ਨੂੰ ਤੋੜਨ ਲਈ ਘਰਾਂ ਤੋਂ ਬਾਹਰ ਨਾ ਨਿਕਲਣ। ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਨੂੰ ਪ੍ਰੇਰਿਤ ਕੀਤਾ ਕਿ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ ਗੋਲ ਘੇਰੇ ਬਣਾਉਣਾ, ਸੈਨੀਟਾਈਜ਼ੇਸ਼ਨ, ਮਾਸਕ ਪਾਉਣਾ ਅਤੇ ਹੋਰ ਵੱਖ-ਵੱਖ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਕੋਵਿਡ ਪ੍ਰੋਟੋਕਾਲ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਅਤੇ ਇਸ ਦੀ ਨਿਗਰਾਨੀ ਲਈ ਕਮੇਟੀਆਂ ਦਾ ਗਠਨ ਕੀਤਾ ਜਾਵੇ।ਇਸ ਮੌਕੇ ਐਸ.ਐਸ.ਪੀ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਅਤੇ ਵੱਖ-ਵੱਖ ਵਪਾਰ ਅਤੇ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Santokh Singh Chaudhary , Punjab Pradesh Congress Committee , Congress , Jalandhar , Punjab Congress , Pargat Singh , Rajinder Beri , Sushil Rinku , Hardev Singh Laddi , Ghanshyam Thori , Chaudhary Santokh Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD