Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਫਤਹਿਗੜ੍ਹ ਸਾਹਿਬ ਜਿ਼ਲ੍ਹਾ ਕਰ ਰਿਹੈ 21 ਜਿਲ੍ਹਿਆਂ ਨੂੰ ਰੋਜ਼ਾਨਾਂ 2930 ਆਕਸੀਜ਼ਨ ਸਿਲੈਂਡਰਾਂ ਦੀ ਸਪਲਾਈ

ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਵਿੱਚ ਵਿਧਾਇਕ ਸ. ਰਣਦੀਪ ਸਿੰਘ ਨਾਭਾ, ਸ. ਕੁਲਜੀਤ ਸਿੰਘ ਨਾਗਰਾ ਤੇ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਲਿਆ ਭਾਗ

 Dr Amar Singh, Dr. Amar Singh, Punjab Congress, Congress, Fatehgarh Sahib, Kuljit Singh Nagra, DC Fatehgarh Sahib, Amrit Kaur Gill, Deputy Commissioner Fatehgarh Sahib, Gurpreet Singh GP

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 07 May 2021

ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਆਨ ਲਾਈਨ ਮੀਟਿੰਗ ਕੀਤੀ ਗਈ।  ਉਨ੍ਹਾਂ ਜਿ਼ਲ੍ਹੇ ਦੇ ਵਿਧਾਇਕਾਂ ਸ. ਰਣਦੀਪ ਸਿੰਘ ਨਾਭਾ, ਸ. ਕੁਲਜੀਤ ਸਿੰਘ ਨਾਗਰਾ ਤੇ ਸ. ਗੁਰਪ੍ਰੀਤ ਸਿੰਘ ਜੀ.ਪੀ. ਨਾਲ ਪ੍ਰਮੁੱਖ ਤੌਰ ’ਤੇ ਵਿਚਾਰ ਚਰਚਾ ਕੀਤੀ। ਇਸ ਤੋਂ ਇਲਾਵਾ ਕੋਵਿਡ-19 ਦੀ ਮੌਜੂਦਾ ਸਥਿਤੀ ਦਾ ਵੀ ਜਾਇਜ਼ਾ ਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜਿ਼ਲ੍ਹੇ ਦੇ ਮੰਡੀ ਗੋਬਿੰਦਗੜ੍ਹ ਸ਼ਹਿਰ ਵਿੱਚ ਚੱਲ ਰਹੇ ਉਦਯੋਗਾਂ ਤੋਂ ਰੋਜ਼ਾਨਾਂ 21 ਜਿਲ੍ਹਿਆਂ ਨੂੰ ਆਕਸੀਜ਼ਨ ਦੇ 2930 ਸਿਲੈਂਡਰ ਸਪਲਾਈ ਕੀਤੇ ਜਾ ਰਹੇ ਹਨ।  ਇਸ ’ਤੇ ਮੈਂਬਰ ਲੋਕ ਸਭਾ ਨੇ ਕਿਹਾ ਕਿ 30-40 ਕਰੋੜ ਰੁਪਏ ਦੀ ਲਾਗਤ ਵਾਲਾ ਵੱਡਾ ਲਿਕੁਇਡ ਆਕਸੀਜ਼ਨ ਪਲਾਂਟ ਲਗਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨੂੰ ਬੱਦੀ ਜਾਂ ਪਾਨੀਪਤ ਵਿੱਚ ਲਗਾਏ ਗਏ ਪਲਾਂਟਾ ਦੇ ਆਧਾਰ ’ਤੇ ਬਣਾਇਆ ਜਾ ਸਕਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਦੇ ਗਰੀਬ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ ਪ੍ਰਬੰਧ ਕੀਤੇ ਜਾਣ ਕਿਉਂਕਿ ਆਨ ਲਾਈਨ ਪੜ੍ਹਾਈ ਹਰੇਕ ਬੱਚੇ ਲਈ ਮੁਸ਼ਕਲ ਹੋ ਸਕਦੀ ਹੈ।ਇਸ ’ਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਟੀ.ਵੀ. ਦੇ ਰਾਹੀਂ ਵੀ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਪਰਿਵਾਰਕ ਮੈਂਬਰਾਂ ਜਾਂ ਸਗੇ ਸਬੰਧੀਆਂ ਦੇ ਮੋਬਾਇਲ ਫੋਨ ਰਾਹੀਂ  ਪੜ੍ਹਾਈ ਕਰਵਾਈ ਜਾ ਰਹੀ ਹੈ।

ਮੀਟਿੰਗ ਵਿੱਚ  ਵਿਧਾਇਕ ਸ. ਰਣਦੀਪ ਸਿੰਘ ਨਾਭਾ ਨੇ ਸੁਝਾਅ ਦਿੱਤਾ ਕਿ ਬੱਚਿਆਂ ਨੂੰ ਮਿਡ ਡੇ ਮੀਲ ਲਈ ਬੱਚਿਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ।ਜਦੋਂ ਕਿ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਜਲ ਸਰੋਤ ਵਿਭਾਗ ਤੋਂ ਵਿਸ਼ੇਸ਼ ਯੋਜਨਾ ਲਿਆਉਣ ਲਈ ਕਿਹਾ। ਜਿ਼ਲ੍ਹੇ ਦੇ ਸ਼ਹਿਰਾਂ ਵਿੱਚ ਨਵੀਂਆਂ ਬਣਨ ਵਾਲੀਆਂ ਇਮਾਰਤਾਂ ਵਿੱਚ ਵਾਟਰ ਹਾਰਵੈਸਟਿੰਗ ਸਿਸਟਮ ਲਗਾਉਣਾ ਜਰੂਰੀ ਕੀਤਾ ਜਾਵੇ।ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਜਿ਼ਲ੍ਹੇ ਦੇ ਹਿੱਸੇ ਦਾ ਨਹਿਰੀ ਪਾਣੀ ਵਿਅਰਥ ਜਾ ਰਿਹਾ ਸੀ। ਜਦਕਿ ਇਸ ਨਾਲ ਜਿ਼ਲ੍ਹੇ ਦੇ 428 ਪਿੰਡਾਂ ਨੂੰ ਸਿੰਚਾਈ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੂਏ, ਨਾਲੇ ਤੇ ਖਾਲ ਆਦਿ ਪੱਕੇ ਕੀਤੇ ਜਾਣ। ਇਸ ਲਈ ਪ੍ਰੋਜੈਕਟ ਬਣਾ ਕੇ ਭੇਜਿਆ ਜਾਵੇਗਾ।ਮੀਟਿੰਗ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਭੂਮੀ ਸੰਭਾਲ ਯੋਜਨਾ, ਸਮਾਜ ਭਲਾਈ ਯੋਜਨਾਵਾਂ ਤੋਂ ਇਲਾਵਾ ਜਿ਼ਲ੍ਹੇ ਵਿੱਚ ਸਿਹਤ ਸੇਵਾਵਾਂ, ਕੋਰੋਨਾ ਵੈਕਸੀਨ ਦੀ ਸਮੀਖਿੱਆ ਕੀਤੀ ਗਈ।ਸਿਵਲ ਸਰਜਨ ਡਾ. ਮਹਿੰਦਰ ਸਿੰਘ ਦੱਸਿਆ ਕਿ ਆਉਣ ਵਾਲੇ ਹਫਤੇ ਵਿੱਚ ਸਿਵਲ ਹਸਪਤਾਲ ਦੇ ਸਾਰੇ ਬੈਡਾਂ ਦੇ ਨਾਲ ਆਕਸੀਜ਼ਨ ਉਪਲਬਧ ਹੋਵੇਗੀ।ਮੀਟਿੰਗ ਵਿੱਚ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸ਼੍ਰੀ ਹਰਪ੍ਰੀਤ ਸਿੰਘ ਪ੍ਰਿੰਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਦਿਆਲ ਸਿੰਘ ਚੱਠਾ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

 

Tags: Dr Amar Singh , Dr. Amar Singh , Punjab Congress , Congress , Fatehgarh Sahib , Kuljit Singh Nagra , DC Fatehgarh Sahib , Amrit Kaur Gill , Deputy Commissioner Fatehgarh Sahib , Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD