Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਮੁੜ ਤੋਂ 100 ਬੈਡਾਂ ਦਾ ਕੋਵਿਡ ਕੇਅਰ ਸੈਂਟਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆਂ

ਲੋੜ ਪੈਣ 'ਤੇ ਬੈਡਾਂ ਦੀ ਗਿਣਤੀ ਨੂੰ 2000 ਬੈਡਾਂ ਦੀ ਸਮੱਰਥਾ ਤੱਕ ਵਧਾਇਆ ਜਾ ਸਕਦੈ : ਸਤਨਾਮ ਸਿੰਘ ਸੰਧੂ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu. CGC Gharuan, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਘੜੂੰਆਂ , 07 May 2021

Last updated on: May 07, 2021, 00:00 IST

ਦੇਸ਼ ਵਿਆਪੀ ਪੱਧਰ 'ਤੇ ਕੋਰੋਨਾ ਦੀ ਦੂਜੀ ਲਹਿਰ ਨੇ ਮਾਰੂ ਰੂਪ ਅਖਤਿਆਰ ਕਰ ਲਿਆ ਹੈ, ਜਿਸ ਚਲਦੇ ਦੇਸ਼ 'ਚ ਆਏ ਦਿਨ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੇਕਰ ਕੋਰੋਨਾ ਮਰੀਜ਼ਾਂ ਦੀ ਗੱਲ ਕਰੀਏ ਤਾਂ ਦੇਸ਼ 'ਚ ਬੀਤੇ ਦਿਨ ਦੇ ਅੰਕੜਿਆਂ ਮੁਤਾਬਕ ਇੱਕ ਦਿਨ 'ਚ ਕੋਰੋਨਾ ਦੇ 4.20 ਲੱਖ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਜਦਕਿ ਸੂਬੇ 'ਚ ਹੁਣ ਤੱਕ ਮਰੀਜ਼ਾਂ ਦੀ ਗਿਣਤੀ 4 ਲੱਖ ਤੋਂ ਪਾਰ ਕਰ ਗਈ ਹੈ। ਪੰਜਾਬ 'ਚ ਬੀਤੇ ਦਿਨ 8 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ ਜਦਕਿ ਹੁਣ ਤੱਕ 8630 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਇਨ੍ਹਾਂ ਭਿਆਨਕ ਹਾਲਾਤਾਂ ਦੇ ਮੱਦੇਨਜ਼ਰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਮੁੜ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਲਈ ਹੱਥ ਅੱਗੇ ਕੀਤਾ ਗਿਆ ਹੈ।'ਵਰਸਿਟੀ ਵੱਲੋਂ ਡਿਪਟੀ ਕਮਿਸ਼ਨਰ ਮੋਹਾਲੀ ਸ਼੍ਰੀ ਗਰੀਸ਼ ਦਿਆਲਨ (ਆਈ.ਏ.ਐਸ) ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਦੇ ਸਹਿਯੋਗ ਨਾਲ ਮੁੜ ਤੋਂ 100 ਬੈਡਾਂ ਦਾ ਕੋਵਿਡ ਕੇਅਰ ਸੈਂਟਰ ਕੋਰੋਨਾ ਮਰੀਜ਼ਾਂ ਲਈ ਸਮਰਪਿਤ ਕੀਤਾ ਗਿਆ ਹੈ।ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਮੈਡੀਕਲ ਉਪਕਰਨਾਂ, ਪੀ.ਪੀ.ਈ ਕਿੱਟਾਂ, ਸੈਨੀਟੇਸ਼ਨ ਸਮੇਤ ਡਾਕਟਰੀ ਅਤੇ ਪੈਰਾਮੈਡੀਕਲ ਟੀਮਾਂ ਦਾ ਪ੍ਰਬੰਧ ਮੁਕੰਮਲ ਕਰ ਲਿਆ ਗਿਆ ਹੈ।ਜ਼ਿਲ੍ਹੇ 'ਚ ਵੱਧ ਰਹੀ ਕੋਰੋਨਾ ਮਾਮਲਿਆਂ ਦੀ ਗਿਣਤੀ ਦੇ ਮੱਦੇਨਜ਼ਰ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 100 ਬੈਡਾਂ ਦੀ ਸਮੱਰਥਾ ਵਾਲਾ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜਿਸ ਨੂੰ ਲੋੜ ਪੈਣ 'ਤੇ 2000 ਬੈਡਾਂ ਦੀ ਸਮੱਰਥਾ ਤੱਕ ਵਧਾਇਆ ਜਾ ਸਕਦਾ ਹੈ। 'ਵਰਸਿਟੀ ਵੱਲੋਂ 28 ਮਾਰਚ, 2021 ਤੋਂ ਕੋਵਿਡ ਕੇਅਰ ਸੈਂਟਰ ਮੁੜ ਤੋਂ ਸੇਵਾਵਾਂ ਲਈ ਚਾਲੂ ਕੀਤਾ ਗਿਆ ਹੈ, ਜਿਸ 'ਚ ਹੁਣ ਤੱਕ 103 ਦੇ ਕਰੀਬ ਕੋਰੋਨਾ ਮਰੀਜ਼ ਇਲਾਜ ਲਈ ਆ ਚੁੱਕੇ ਹਨ।ਇਨ੍ਹਾਂ ਮਰੀਜ਼ਾਂ ਵਿਚੋਂ 83 ਦੇ ਕਰੀਬ ਮਰੀਜ਼ ਸਿਹਤਯਾਬ ਹੋ ਕੇ ਘਰ ਚਲੇ ਗਏ ਹਨ ਅਤੇ 20 ਕੋਰੋਨਾ ਮਰੀਜ਼ ਹਾਲੇ ਜ਼ੇਰੇ ਇਲਾਜ ਹਨ।

ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵੱਲੋਂ ਮਰੀਜ਼ਾਂ ਦੇ ਭੋਜਨ, ਸਾਫ਼-ਸਫ਼ਾਈ, ਪੀ.ਪੀ.ਈ ਕਿੱਟਾਂ, ਦਵਾਈਆਂ ਆਦਿ 'ਤੇ ਪ੍ਰਤੀ ਮਹੀਨਾ 10 ਤੋਂ 12 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਯੂਨੀਵਰਸਿਟੀ ਕੋਵਿਡ ਕੇਅਰ ਸੈਂਟਰ'ਚ ਮਰੀਜ਼ਾਂ ਲਈ ਮੁਫ਼ਤ ਮਿਆਰਾ ਭੋਜਨ, ਆਕਸੀਜਨ ਸਹੂਲਤਾਂ, ਮੁਫ਼ਤ ਇੰਟਰਨੈਟ ਸੇਵਾ ਨਾਲ-ਨਾਲ ਸਫ਼ਾਈ ਸੇਵਾਵਾਂ, ਪੀ.ਪੀ.ਈ ਕਿੱਟਾਂ, ਲੋੜੀਂਦੀਆਂ ਦਵਾਈਆਂ, ਸੈਨੀਟੇਸ਼ਨ ਸਹੂਲਤਾਂ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਕੋਵਿਡ ਕੇਅਰ ਸੈਂਟਰ 'ਚ 3 ਮੈਂਬਰੀ ਡਾਕਟਰੀ ਟੀਮ, 8 ਨਰਸਾਂ ਅਤੇ 3 ਫ਼ਾਰਮਾਸਿਸਟ ਨਿਰੰਤਰ ਸੇਵਾਵਾਂ ਨਿਭਾ ਰਹੇ ਹਨ। ਇਸ ਦੇ ਨਾਲ ਹੀ 'ਵਰਸਿਟੀ ਦੇ 50 ਮੁਲਾਜ਼ਮਾਂ ਦੀ ਟੀਮ 24 ਘੰਟੇ ਆਪਣੀਆਂ ਸੇਵਾਵਾਂ ਨਿਭਾ ਰਹੀ ਹੈ, ਜਿਸ 'ਚ ਪੈਰਾ ਮੈਡੀਕਲ ਸਟਾਫ਼, ਫ਼ਾਰਮਾਸਿਸਟ, ਸਫ਼ਾਈ ਮੁਲਾਜ਼ਮ, ਸੁਰੱਖਿਆ ਮੁਲਾਜ਼ਮ ਸ਼ਾਮਲ ਹਨ, ਜੋ ਲਗਤਾਰ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਹਨ। ਇਸ ਤੋਂ ਇਲਾਵਾ 'ਵਰਸਿਟੀ ਵੱਲੋਂ ਕੂੜਾ-ਕਰਕਟ ਪ੍ਰਬੰਧਨ, ਸ਼ੁੱਧ ਪਾਣੀ ਸਮੇਤ ਐਂਬੂਲੈਂਸ ਸੇਵਾਵਾਂ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇੱਕ ਸੰਸਥਾ ਹੋਣ ਦੇ ਨਾਤੇ ਸਾਡੀ ਸਮਾਜ ਪ੍ਰਤੀ ਵੀ ਜ਼ੁੰਮੇਵਾਰੀ ਬਣਦੀ ਹੈ। ਇਸੇ ਜ਼ੁੰਮੇਵਾਰੀ ਦੇ ਤਹਿਤ 100 ਬੈਡਾਂ ਦਾ ਕੋਵਿਡ ਕੇਅਰ ਸੈਂਟਰ ਕੋਰੋਨਾ ਮਰੀਜ਼ਾਂ ਨੂੰ ਸਮਰਪਿਤ ਕੀਤਾ ਗਿਆ ਹੈ, ਜਿਸ ਦੀ ਸਮਰੱਥਾ ਲੋੜ ਪੈਣ 'ਤੇ 2000 ਬੈਡਾਂ ਤੱਕ ਵਧਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ 5 ਅਗਸਤ, 2020 ਤੋਂ ਅਕਤੂਬਰ 2020 ਤੱਕ 200 ਬਿਸਤਰਿਆਂ ਅਤੇ ਏਕਾਂਤਵਾਸ ਲਈ 1000 ਬੈਂਡਾਂ ਦੀ ਆਈਸੋਲੇਸ਼ਨ ਸਹੂਲਤ ਸਥਾਪਿਤ ਕੀਤੀ ਗਈ ਸੀ, ਜਿਸ 'ਚ ਵੱਡੇ ਪੱਧਰ 'ਤੇ ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਸੀ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD