Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵਲੋਂ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਕੋਵਿਡ -19 ਟੈਸਟਿੰਗ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ

Web Admin

Web Admin

5 Dariya News

ਚੰਡੀਗੜ੍ਹ , 07 May 2021

Last updated on: May 07, 2021, 00:00 IST

ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਵਿਡ -19 ਟੈਸਟ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ ਕੀਤੀ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ, ਸਿਹਤ ਖੋਜ ਵਿਭਾਗ, ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਤਹਿਤ ਆਰਟੀ-ਪੀਸੀਆਰ ਟੈਸਟਿੰਗ ਨੂੰ ਢੁਕਵਾਂ ਬਣਾਉਣ ਦੇ ਉਪਾਅ ਅਤੇ ਇਸਦੀ ਆਸਾਨ ਪਹੁੰਚ  ਅਤੇ ਟੈਸਟਿੰਗ ਦੀ ਉਪਲਬਧਤਾ ਬਾਰੇ ਦੱਸਿਆ ਗਿਆ ਹੈ।ਸ. ਸਿੱਧੂ ਨੇ ਦੱਸਿਆ ਕਿ ਇਸ ਸਮੇਂ ਲੈਬਜ਼ ਨੂੰ ਅਸਧਾਰਨ ਢੰਗ ਨਾਲ ਵੱਧ ਰਹੇ ਕੇਸਾਂ ਦੇ ਭਾਰ ਅਤੇ ਸਟਾਫ ਦੇ ਕੋਵਿਡ-19 ਸੰਕਰਮਿਤ ਹੋਣ ਕਾਰਨ ਟੈਸਟਿੰਗ ਦੇ ਮਿੱਥੇ ਟੀਚੇ ਪੂਰੇ ਕਰਨ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਦੇ ਮੱਦੇਨਜਰ ਇਹ ਬਹੁਤ ਜਰੂਰੀ ਹੈ ਕਿ ਆਰ.ਟੀ.ਪੀ.ਸੀ.ਆਰ. ਟੈਸਟਿੰਗ ਨੂੰ ਢੁਕਵਾਂ ਬਣਾਇਆ ਜਾਵੇ ਅਤੇ ਇਸ ਦੇ ਨਾਲ ਹੀ ਸਾਰੇ ਨਾਗਰਿਕਾਂ ਲਈ ਟੈਸਟ ਦੀ ਪਹੁੰਚ ਅਤੇ ਉਪਲਬਧਤਾ ਨੂੰ ਵਧਾਇਆ  ਜਾਵੇ।ਆਰ.ਟੀ.ਪੀ.ਸੀ.ਆਰ. ਟੈਸਟਿੰਗ ਨੂੰ ਢੁਕਵਾਂ ਬਣਾਉਣ ਦੇ ਉਪਾਵਾਂ ਦੀ ਸਿਫਾਰਸ਼ ਕਰਦਿਆਂ ਉਨਾਂ ਕਿਹਾ ਕਿ ਹੁਣ ਅਜਿਹੇ ਕਿਸੇ ਵੀ ਵਿਅਕਤੀ ਦਾ ਆਰ.ਟੀ.ਪੀ.ਸੀ.ਆਰ. ਟੈਸਟ ਦੁਹਰਾਇਆ ਨਹੀਂ ਜਾਣਾ ਚਾਹੀਦਾ ਜਿਸ ਨੇ ਇੱਕ ਵਾਰ ਰੈਟ ਜਾਂ ਆਰ.ਟੀ.ਪੀ.ਸੀ.ਆਰ. ਟੈਸਟ ਕਰਵਾਇਆ ਹੋਵੇ ਅਤੇ ਉਹ ਪਾਜ਼ਿਟਿਵ ਪਾਇਆ ਗਿਆ ਹੋਵੇ। 

ਇਸੇ ਤਰਾਂ ਸਿਹਤ  ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਡਿਸਚਾਰਜ ਪਾਲਿਸੀ ਦੇ ਅਨੁਸਾਰ ਕੋਵਿਡ -19 ਤੋਂ ਉਭਰ ਚੱਕੇ ਵਿਅਕਤੀਆਂ ਨੂੰ ਹਸਪਤਾਲ ਤੋਂ ਛੁੱਟੀ ਦੇਣ ਸਮੇਂ ਟੈਸਟ ਕਰਵਾਉਣ ਦੀ ਲੋੜ ਨਹੀਂ ਹੈ।ਸ੍ਰੀ ਸਿੱਧੂ ਨੇ ਕਿਹਾ ਕਿ ਟੈਸਟ ਦੀ ਪਹੁੰਚ ਅਤੇ ਉਪਲਬਧਤਾ ਨੂੰ ਬਿਹਤਰ ਬਣਾਉਣ ਦੇ ਉਪਾਅ: ਲਈ ਭਾਰਤ ਵਿਚ ਜੂਨ 2020 ਦੌਰਾਨ ਕੋਵਿਡ-19 ਟੈਸਟਿੰਗ ਲਈ ਰੈਪਿਡ ਐਂਟੀਜੇਨ ਟੈਸਟ (ਆਰ.ਏ.ਟੀ.ਐੱਸ.) ਦੀ ਸਿਫਾਰਸ਼ ਕੀਤੀ ਗਈ ਸੀ। ਹਾਲਾਂਕਿ, ਇਨਾਂ ਟੈਸਟਾਂ ਦੀ ਵਰਤੋਂ ਇਸ ਸਮੇਂ ਸਿਰਫ ਕੰਟੇਨਮੈਂਟ ਜੋਨਾਂ ਅਤੇ ਸਿਹਤ ਸੰਭਾਲ ਕੇਂਦਰਾਂ ਤੱਕ ਹੀ ਸੀਮਤ ਹੈ। ਆਰ.ਏ.ਟੀ. ਰਾਹੀਂ 15-30 ਮਿੰਟਾਂ ਦਾ ਨਤੀਜਾ ਪਤਾ ਲਗ ਜਾਂਦਾ ਹੈ ਅਤੇ ਇਸ ਤਰਾਂ ਕੇਸਾਂ ਦੀ  ਫੌਰੀ ਪੜਤਾਲ ਕਰਨ, ਮਰੀਜ਼ ਨੂੰ ਇਕਾਂਤਵਾਸ  ਭੇਜਣ ਅਤੇ ਸੰਚਾਰ ਨੂੰ ਰੋਕਣ ਤੇ ਜਲਦੀ ਇਲਾਜ ਕਰਨ ਦਾ ਮੌਕਾ ਮਿਲਦਾ ਹੈ।ਸਿਹਤ ਮੰਤਰੀ ਨੇ ਕਿਹਾ ਕਿ ਆਰ.ਏ.ਟੀ. (ਰੈਟ)ਟੈਸਟਿੰਗ ਆਈ.ਸੀ.ਐਮ.ਆਰ. ਦੀ  ਐਡਾਇਜ਼ਰੀ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ ਅਤੇ ਰੈਟ ਦੁਆਰਾ ਪਾਜ਼ਿਟਿਵ ਪਾਏ ਗਏ ਲੱਛਣਾਂ ਵਾਲੇ ਵਿਅਕਤੀ ਦਾ ਦੁਬਾਰਾ ਟੈਸਟ ਨਹੀਂ ਕੀਤਾ ਜਾਣਾ ਚਾਹੀਦਾ ਬਲਕਿ ਉਸਨੂੰ ਆਈ.ਸੀ.ਐਮ.ਆਰ. ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਘਰੇਲੂ ਦੇਖਭਾਲ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਰੈਟ ਦੁਆਰਾ ਨੈਗੇਟਿਵ ਪਾਏ ਗਏ ਲੱਛਣਾਂ ਵਾਲੇ ਵਿਅਕਤੀਆਂ ਨੂੰ ਆਰਟੀਪੀਸੀਆਰ ਟੈਸਟ ਦੀ ਸਹੂਲਤ ਦੇਣੀ ਚਾਹੀਦੀ ਹੈ ਅਤੇ ਉਸਨੂੰ ਘਰ ਵਿੱਚ ਇਕਾਂਤਵਾਸ ਦੀ ਪਾਲਣਾ ਕਰਦਿਆਂ ਇਲਾਜ ਕਰਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਰੈਟ ਟੈਸਟ ਦੇ ਨਤੀਜੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਲੈਬਜ਼ ਦੁਆਰਾ ਆਈਸੀਐਮਆਰ ਪੋਰਟਲ ਉੱਤੇ ਅਪਲੋਡ ਕੀਤੇ ਜਾਣੇ ਚਾਹੀਦੇ ਹਨ। ਕੋਵਿਡ -19 ਲਈ ਟੈਸਟ ਕੀਤੇ ਗਏ ਸਾਰੇ ਵਿਅਕਤੀਆਂ ਦੇ ਟੀਕਾਕਰਨ ਦੀ ਸਥਿਤੀ  ਆਰਟੀਪੀਸੀਆਰ ਐਪ ਦੇ ਸੈਂਪਲ ਰੈਫਰਲ ਫਾਰਮ (ਐਸਆਰਐਫ) ਵਿੱਚ ਦਰਜ ਹੋਣੀ ਚਾਹੀਦੀ ਹੈ।

 

Tags: Balbir Singh Sidhu , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD