Friday, 10 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਈ-ਸੰਜੀਵਨੀ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਟੈਲੀ ਕੰਸਲਟੇਸ਼ਨ ਓ.ਪੀ.ਡੀ ਸੇਵਾਵਾਂ : ਬਲਬੀਰ ਸਿੰਘ ਸਿੱਧੂ

ਕੋਈ ਵੀ ਘਰ ਬੈਠਿਆਂ ਆਪਣੇ ਐਂਡ੍ਰਾਇਡ ਮੋਬਾਇਲ ਐਪ ਰਾਹੀਂ ਪ੍ਰਾਪਤ ਕਰ ਸਕਦਾ ਹੈ ਇਹਨਾਂ ਆਨਲਾਈਨ ਸੇਵਾਵਾਂ ਦਾ ਮੁਫਤ ਲਾਭ

Web Admin

Web Admin

5 Dariya News

ਚੰਡੀਗੜ੍ਹ , 07 May 2021

ਕੋਵਿਡ-19 ਦੀ ਦੂਜੀ ਲਹਿਰ ਕਾਰਨ ਵੱਧ ਰਹੇ ਖਤਰੇ ਦੇ ਮੱਦੇਨਜ਼ਰ  ਪੰਜਾਬ ਸਰਕਾਰ ਨੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ (ਸੋਮਵਾਰ ਤੋਂ ਸ਼ਨੀਵਾਰ) ਤੱਕ ਈ-ਸੰਜੀਵਨੀ ਓਪੀਡੀ ਮੋਬਾਈਲ ਐਪ ਰਾਹੀਂ ਮਰੀਜ਼ਾਂ ਨੂੰ ਗਾਇਨੀਕਾਲੋਜੀ, ਜਨਰਲ ਅਤੇ ਮਨੋਵਿਗਿਆਨਕ ਬਿਮਾਰੀਆਂ ਸਬੰਧੀ ਟੈਲੀ-ਕੰਸਲਟੇਸ਼ਨ ਓਪੀਡੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨਾਂ ਕਿਹਾ ਕਿ ਆਨਲਾਈਨ ਢੰਗ ਨਾਲ ਮਾਹਰ ਡਾਕਟਰਾਂ ਦੀਆਂ  ਸੇਵਾਵਾਂ ਮਰੀਜਾਂ ਨੂੰ ਉਪਲਬਧ ਕਰਵਾਉਣਾ ਹਸਪਤਾਲਾਂ ਵਿੱਚ ਮਰੀਜਾਂ ਦੀ ਭੀੜ ਨੂੰ ਘਟਾਉਣ ਵਿੱਚ ਮਦਦਗਾਰ ਸਿੱਧ ਹੋਇਆ ਹੈ।ਸ. ਸਿੱਧੂ ਨੇ ਕਿਹਾ ਕਿ ਪਹਿਲਾਂ ਲੋਕ ਆਪਣੇ ਲੈਪਟਾਪ / ਕੰਪਿਊਟਰ ਉੱਤੇ ਘੱਟੋ ਘੱਟ 2 ਐਮ.ਬੀ.ਪੀ.ਐਸ. ਦੀ ਸੀਮਤ ਇੰਟਰਨੈਟ ਸਪੀਡ ਕਾਰਨ ਈ- ਸੰਜੀਵਨੀ ਓਪੀਡੀ ਸੇਵਾਵਾਂ ਦਾ ਲਾਭ ਲੈਣ ਵਿੱਚ ਮੁਸਕਲਾਂ ਦਾ ਸਾਹਮਣਾ ਕਰ ਰਹੇ ਸਨ, ਪਰ ਹੁਣ ਐਂਡਰਾਇਡ ਮੋਬਾਈਲ ਐਪ ਵੀ ਮਰੀਜਾਂ ਲਈ ਉਪਲਬਧ ਹੈ, ਇਸ ਲਈ ਹੁਣ ਲੈਪਟਾਪ / ਕੰਪਿਊਟਰ ‘ਤੇ ਨਿਰਭਰ ਹੋਣ ਦੀ ਲੋੜ ਨਹੀਂ ਹੈ। ਉਹ ਸਿੱਧੇ ਆਪਣੇ ਸਮਾਰਟਫੋਨ ਦੀ ਵਰਤੋਂ ਕਰਕੇ ਟੈਲੀ ਕੰਨਸਲਟੇਸ਼ਨ ਦਾ ਲਾਭ ਲੈ ਸਕਦੇ ਹਨ। ਉਨਾਂ ਕਿਹਾ ਕਿ ਈ-ਸੰਜੀਵਨੀ ਓਪੀਡੀ ਮੋਬਾਈਲ ਐਪ ਆਸਾਨੀ ਨਾਲ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।ਸਰਲ ਤੇ ਸਾਧਾਰਨ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪਹਿਲਾਂ ਮਰੀਜ਼ ਨੂੰ ਆਪਣੇ ਨੰਬਰ ਦੀ ਤਸਦੀਕ ਈ- ਸੰਜੀਵਨੀ ਓਪੀਡੀ ਮੋਬਾਈਲ ਐਪ ‘ਤੇ ਕਰਨੀ ਪੈਂਦੀ ਹੈ ਅਤੇ ਰਜਿਸਟਰ ਹੋਣ ਤੋਂ ਬਾਅਦ ਟੋਕਨ ਤਿਆਰ ਹੁੰਦਾ ਹੈ। ਫਿਰ ਲਾਭਪਾਤਰੀ ਨੂੰ ਇੱਕ ਨੋਟੀਫੀਕੇਸ਼ਨ ਪ੍ਰਾਪਤ ਹੁੰਦਾ ਹੈ ਜਿਸ ਤੋਂ ਬਾਅਦ ਲਾਗਇਨ ਪ੍ਰਕਿਰਿਆ ਵਿੱਚੋਂ ਲੰਘਣਾ ਹੰਦਾ ਹੈ ਅਤੇ ਆਪਣੀ ਵਾਰੀ ਆਉਣ ਦਾ ਇੰਤਜਾਰ ਕਰਨਾ ਹੁੰਦਾ ਹੈ। 

ਫਿਰ ਮਰੀਜ਼ ਇਲਾਜ ਸਬੰਧੀ ਮਾਹਰ ਡਾਕਟਰ ਦੀ ਸਲਾਹ ਲੈ ਸਕਦਾ ਹੈ ਅਤੇ ਡਾਕਟਰ ਵਲੋਂ ਸੁਝਾਏ  ਈ-ਪਿ੍ਰਸਿਪਸ਼ਨ (ਸਿਫਾਰਸ਼ ਕੀਤੀ ਦਵਾਈ ) ਨੂੰ ਡਾਉਨਲੋਡ ਕਰਦਾ ਹੈ।  ਜਿਸ ਨੂੰ ਜਨ ਔਸ਼ਧੀ ਸਟੋਰਾਂ ਜਾਂ ਕਿਸੇ ਵੀ ਕੈਮਿਸਟ ਦੀ ਦੁਕਾਨ ਲਿਆ ਜਾ ਸਕਦਾ ਹੈ। ਈ- ਸੰਜੀਵਨੀ ਓਪੀਡੀ ਦੀਆਂ ਵਿਸ਼ੇਸ਼ਤਾਵਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਟੈਲੀਮੇਡਸੀਨ ਭਵਿੱਖ ਵਿੱਚ ਵੀ ਰਾਜ ਭਰ ਦੇ ਮਰੀਜਾਂ ਲਈ ਇੱਕ ਵਰਦਾਨ ਸਿੱਧ ਹੋਵੇਗੀ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਦਿਨ ਪ੍ਰਤੀ ਦਿਨ ਪੁਰਾਣੀਆਂ ਬਿਮਾਰੀਆਂ ਲਈ ਡਾਕਟਰੀ ਸਲਾਹ - ਮਸ਼ਵਰੇ ਦੀ ਲੋੜ ਹੁੰਦੀ ਹੈ। ਜਨਰਲ ਮੈਡੀਸਨ ਲਈ ਟੈਲੀਮੇਡੀਸਨ ਦੀ ਸਹੂਲਤ ਤੋਂ ਇਲਾਵਾ ਸਿਹਤ ਵਿਭਾਗ ਨੇ ਮਾਂ ਅਤੇ ਬੱਚੇ ਦੀ ਸਿਹਤ (ਐਮ.ਸੀ.ਐਚ.) ਸਬੰਧੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਇਹ ਸੇਵਾ ਗਾਇਨੀਕਾਲੋਜੀ ਅਤੇ ਮਾਨਸਿਕ ਰੋਗਾਂ ਦੀ ਓਪੀਡੀ ਲਈ ਵੀ ਸੁਰੂ ਕੀਤੀ ਹੈ ਤਾਂ ਜੋ ਮਨੋਰੋਗੀਆਂ ਦੀਆਂ ਸਮੱਸਿਆਵਾਂ ਦਾ ਨਿਵਾਰਨ ਕੀਤਾ ਜਾ ਸਕੇਗਾ। ਉਨਾਂ ਕਿਹਾ ਕਿ ਕੋਵਿਡ -19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਭੀੜ ਤੋਂ ਬਚਣ ਲਈ  ਅਜਿਹੇ ਉਪਰਾਲੇ ਬਹੁਤ ਮਦਦਗਾਰ  ਸਾਬਤ ਹੋ ਸਕਦੇ ਹਨ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਦੌਰਾਨ ਗਰਭਵਤੀ ਔਰਤਾਂ ਨੂੰ ਲਾਗ ਲੱਗਣ ਦਾ ਖਤਰਾ ਬਹੁਤ ਜ਼ਿਆਦਾ  ਹੁੰਦਾ ਹੈ ਅਤੇ ਉਨਾਂ ਨੂੰ ਹਸਪਤਾਲ ਵਿਚ ਬੇਲੋੜੇ ਆਉਣ-ਜਾਣ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸ ਲਈ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ ਅਤੇ ਗਾਇਨੀਕੋਲੋਜੀਕਲ ਸੇਵਾਵਾਂ ਪ੍ਰਦਾਨ ਕਰਨ ਹਿੱਤ ਪੰਜਾਬ ਸਰਕਾਰ ਵਲੋਂ ਈ-ਸੰਜੀਵਨੀ ਓਪੀਡੀ ਰਾਹੀਂ ਐਮ.ਸੀ.ਐਚ. ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਰਹਿਣਾ ਸੁਰੱਖਿਅਤ ਹੈ ਅਤੇ ਹਸਪਤਾਲਾਂ ਜਾਂ  ਭੀੜ ਵਾਲੀਆਂ ਹੋਰ ਥਾਵਾਂ ‘ਤੇ ਬੇਲੋੜੇ ਆਉਣ-ਜਾਣ ਤੋਂ ਪਰਹੇਜ਼ ਕਰਨਾ  ਚਾਹੀਦਾ ਹੈ ਅਤੇ ਐਂਡਰਾਇਡ ਮੋਬਾਈਲ ਐਪ ਦੀ ਵਰਤੋਂ ਕਰਕੇ ਜਾਂ ਵੈਬਸਾਈਟ https://eSanjeevaniOPD.in.‘ਤੇ ਜਾ ਕੇ ਈ-ਸੰਜੀਵਨੀ ਓਪੀਡੀ ਟੈਲੀ-ਕੰਸਲਟੇਸ਼ਨ ਸੇਵਾ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।

 

Tags: Balbir Singh Sidhu , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2 , e Sanjeevani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD