Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿੱਚ 18-45 ਉਮਰ ਵਰਗ ਦੇ ਟੀਕਾਕਰਨ ਲਈ ਕਦਮ ਚੁੱਕਣ ਦੇ ਆਦੇਸ਼

Web Admin

Web Admin

5 Dariya News

ਚੰਡੀਗੜ੍ਹ , 07 May 2021

Last updated on: May 07, 2021, 00:00 IST

ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਸ ਹਫਤੇ ਦੇ ਅਖੀਰ ਤੱਕ ਇਕ ਲੱਖ ਖੁਰਾਕਾਂ ਮਿਲਣ ਦੀ ਸੰਭਾਵਨਾ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਆਖਿਆ ਹੈ ਕਿ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿੱਚ 18-45 ਸਾਲ ਉਮਰ ਵਰਗ ਦੇ ਤਰਜੀਹੀ ਗਰੁੱਪਾਂ ਦੇ ਟੀਕਾਕਰਨ ਦੀ ਸ਼ੁਰੂਆਤ ਦੀਆਂ ਤਿਆਰੀਆਂ ਕੀਤੀਆਂ ਜਾਣ।ਮੁੱਖ ਮੰਤਰੀ ਨੇ ਕਿਹਾ ਕਿ ਖੁਰਾਕਾਂ ਦੇ ਮਿਲਦੇ ਸਾਰ ਹੀ ਸੂਬਾ ਸਰਕਾਰ ਵੱਲੋਂ ਫੇਜ਼ ਤਿੰਨ ਲਈ ਸ਼ਨਾਖਤ ਕੀਤੇ ਤਰਜੀਹੀ ਗਰੁੱਪਾਂ ਵਾਸਤੇ ਟੀਕਾਕਰਨ ਦੀ ਸ਼ੁਰੂਆਤ ਹੋ ਜਾਵੇਗੀ। ਸੂਬਾ ਸਰਕਾਰ ਨੇ 18-45 ਸਾਲ ਉਮਰ ਵਰਗ ਵਿੱਚ ਉਸਾਰੀ ਵਰਕਰਜ਼, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਵੱਧ ਜ਼ੋਖਮ ਵਾਲੇ ਵਿਅਕਤੀਗਤ ਲੋਕ ਜਿਨਾਂ ਨੂੰ ਸਹਿ ਬਿਮਾਰੀਆਂ ਹਨ, ਨੂੰ ਟੀਕਾਕਰਨ ਲਈ ਤਰਜੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਹੈ।ਮੁੱਖ ਮੰਤਰੀ ਜੋ ਕੋਵਿਡ ਸਮੀਖਿਆ ਸਬੰਧੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਮੈਡੀਕਲ ਦਿੱਕਤਾਂ ਵਾਲਿਆਂ ਨੂੰ ਛੱਡ ਕੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਟੀਕਾਕਰਨ ਲਈ ਨਿਰਦੇਸ਼ ਦਿੱਤੇ।

ਕਿਰਤ ਵਿਭਾਗ ਬੀ.ਓ.ਸੀ.ਡਬਲਿਊ.ਡਬਲਿਊ.ਬੀ. ਦੀ ਫੰਡਿਗ ਨਾਲ ਸਾਰੇ ਉਸਾਰੀ ਵਰਕਰਜ਼ ਤੇ ਉਨਾਂ ਦੇ ਪਰਿਵਾਰਾਂ ਦੇ ਟੀਕਾਕਰਨ ਲਈ ਤਾਲਮੇਲ ਕਰੇਗਾ। ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਟੀਕਾਕਰਨ ਲਈ ਤਾਲਮੇਲ ਕਰਨ ਲਈ ਆਖਿਆ ਹੈ। ਸਹਿ ਬਿਮਾਰੀਆਂ ਵਾਲਿਆਂ ਲਈ ਵੀ ਟੀਕਾਕਰਨ ਦੀ ਯੋਜਨਾ ਡਿਪਟੀ ਕਮਿਸ਼ਨਰਾਂ ਵੱਲੋਂ ਕੀਤੀ ਜਾਵੇਗੀ ਅਤੇ ਸਿਰਫ ਅਗਾਊਂ ਰਜਿਸਟ੍ਰੇਸ਼ਨ ਅਤੇ ਟੀਕਾਕਰਨ ਦੀ ਨਿਰਧਾਰਤ ਜਗਾਂ ਦੀ ਆਗਿਆ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਤੀਜੇ ਪੜਾਅ ਦੇ ਟੀਕਾਕਰਨ ਲਈ ਐਸ.ਆਈ.ਆਈ. ਕੋਲੋਂ 30 ਲੱਖ ਖੁਰਾਕਾਂ ਲੈਣ ਦਾ ਆਰਡਰ ਕੀਤਾ ਹੈ ਅਤੇ ਭਾਰਤ ਸਰਕਾਰ ਨੇ ਹੁਣ ਇਸ ਮਹੀਨੇ ਲਈ ਆਰਡਰ ਤਹਿਤ ਪੰਜਾਬ ਨੂੰ 3.30 ਲੱਖ ਖੁਰਾਕਾਂ ਅਲਾਟ ਕੀਤੀਆਂ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਵਿਸ਼ਵ ਬੈਂਕ ਕਰਜ਼ੇ ਵਿੱਚੋਂ ਕੁੱਝ ਹਿੱਸੇ ਦੀ ਟੈਂਕਰਾਂ ਦੇ ਨਾਲ 10000 ਆਕਸੀਜਨ ਕਨਸਨਟ੍ਰੇਟਰਜ਼, ਆਕਸੀਜਨ ਪਲਾਂਟ ਤੇ ਵੈਕਸੀਨ ਖਰੀਦਣ ਲਈ ਵਰਤੋਂ ਕਰਨ ਉਤੇ ਕੰਮ ਕੀਤਾ ਜਾਵੇ।ਮੁੱਖ ਮੰਤਰੀ ਨੇ ਵੱਖ-ਵੱਖ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਜਿਹੜੇ ਕੋਵਿਡ ਮਹਾਂਮਾਰੀ ਦੀ ਆਈ ਖਤਰਨਾਕ ਲਹਿਰ ਦਾ ਮੁਕਾਬਲਾ ਕਰਨ ਲਈ ਸੂਬੇ ਦਾ ਸਹਿਯੋਗ ਦੇਣ ਵਾਸਤੇ ਮੱਦਦ ਕਰ ਰਹੇ ਹਨ। ਉਨਾਂ ਮੀਟਿੰਗ ਵਿੱਚ ਦੱਸਿਆ ਕਿ ਟਾਟਾ ਗਰੁੱਪ ਵੱਲੋਂ ਭੇਜੇ 500 ਆਕਸੀਜਨ ਕਨਸਨਟ੍ਰੇਟਰਜ਼ ਤੋਂ ਇਲਾਵਾ ਟਾਟਾ ਮੈਮੋਰੀਅਲ ਹਸਪਤਾਲ ਵੱਲੋਂ ਵੀ ਹੋਰ 200 ਕਨਸਨਟ੍ਰੇਟਰ ਭੇਜੇ ਗਏ ਹਨ।

 

Tags: Captain Amarinder Singh , Amarinder Singh , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD