Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਕਿਲ੍ਹਾ ਰਾਏਪੁਰ ਦੇ ਪੋਲਟਰੀ ਫਾਰਮ 'ਚ ਸੰਕਰਮਿਤ ਮੁਰਗੇ-ਮੁਰਗੀਆਂ ਨੂੰ ਮਾਰਨ ਲਈ ਕਮੇਟੀ ਦਾ ਗਠਨ

ਭੋਪਾਲ ਨੈਸ਼ਨਲ ਲੈਬ ਨੇ ਸੂਬਾ ਸਿੰਘ ਪੋਲਟਰੀ ਫਾਰਮ 'ਚ ਬਰਡ ਫਲੂ ਦੀ ਕੀਤੀ ਪੁਸ਼ਟੀ

 Punjab Admin, avian influenza, Suba Singh Poultry farm, Kila Raipur

Web Admin

Web Admin

5 Dariya News

ਲੁਧਿਆਣਾ , 08 May 2021

Last updated on: May 08, 2021, 00:00 IST

ਨੈਸ਼ਨਲ ਇੰਸਟੀਚਿਊਟ ਆਫ਼ ਹਾਈ-ਸਿਕਿਓਰਿਟੀ ਐਨੀਮਲ ਡਿਜੀਜ, ਭੋਪਾਲ ਵੱਲੋਂ ਸ਼ੁੱਕਰਵਾਰ ਨੂੰ ਕਿਲ੍ਹਾ ਰਾਏਪੁਰ ਵਿਖੇ ਸੂਬਾ ਸਿੰਘ ਪੋਲਟਰੀ ਫਾਰਮ ਦੇ ਮੁਰਗੇ-ਮੁਰਗੀਆਂ ਦੇ ਨਮੂਨਿਆਂ ਵਿੱਚ ਏਵੀਅਨ ਫਲੂ ਹੋਣ ਦੀ ਪੁਸ਼ਟੀ ਤੋਂ ਬਾਅਦ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪੋਲਟਰੀ ਮੁਰਗੇ-ਮੁਰਗੀਆਂ ਨੂੰ ਮਾਰਨ ਅਤੇ ਬਿਮਾਰੀ ਦੀ ਜਲਦ ਰੋਕਥਾਮ ਅਤੇ ਨਿਗਰਾਨੀ ਲਈ ਇੱਕ 9 ਮੈਂਬਰੀ ਕਮੇਟੀ ਦਾ ਗਠਨ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪੋਲਟਰੀ ਫਾਰਮ ਦੇ ਮੁਰਗੇ-ਮੁਰਗੀਆਂ ਵਿੱਚ ਏਵੀਅਨ ਫਲੂ ਦੇ ਫੈਲਣ ਬਾਰੇ ਸੂਚਿਤ ਕੀਤਾ ਹੈ ਤਾਂ ਜੋ ਇਸ ਬਿਮਾਰੀ ਦੀ ਰੋਕਥਾਮ ਕਰਕੇ ਅੱਗੇ ਫੈਲਣ ਤੋਂ ਬਚਾਅ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ. ਸਕੱਤਰ ਸਿੰਘ ਬੱਲ ਇਸ ਪੈਨਲ ਦੇ ਚੇਅਰਮੈਨ ਹੋਣਗੇ ਅਤੇ ਐਸ.ਡੀ.ਐਮ. ਪਾਇਲ ਸ. ਮਨਕੰਵਲ ਸਿੰਘ ਚਾਹਲ, ਏ.ਡੀ.ਸੀ.ਪੀ. ਸ. ਜਸਕਿਰਨਜੀਤ ਸਿੰਘ ਤੇਜਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਬੀ.ਡੀ.ਪੀ.ਓ ਡੇਹਲੋਂ, ਮੰਡਲ ਜੰਗਲਾਤ ਅਧਿਕਾਰੀ, ਐਸ.ਐਮ.ਓ ਡੇਹਲੋਂ, ਨਾਇਬ ਤਹਿਸੀਲਦਾਰ ਡੇਹਲੋਂ ਅਤੇ ਕਾਰਜਕਾਰੀ ਇੰਜੀਨੀਅਰ ਪੀ.ਡਬਲਯੂ.ਡੀ. ਸ੍ਰੀ ਆਦੇਸ਼ ਗੁਪਤਾ ਇਸ ਕੰਮ ਨੂੰ ਸੁਵਿਧਾਜਨਕ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣਗੇ।ਉਨ੍ਹਾਂ ਕਿਹਾ ਕਿ ਪੋਲਟਰੀ ਫਾਰਮ ਵਿੱਚ ਬਿਮਾਰੀ ਦਾ ਕੇਂਦਰ 0-1 ਕਿਲੋਮੀਟਰ ਦਾ ਏਰੀਆ ਇੱਕ ਸੰਕਰਮਿਤ ਜ਼ੋਨ ਵਜੋਂ ਘੋਸ਼ਿਤ ਕੀਤਾ ਗਿਆ ਹੈ ਅਤੇ ਪੋਲਟਰੀ ਫਾਰਮ ਦੇ ਆਲੇ ਦੁਆਲੇ 0-10 ਕਿਲੋਮੀਟਰ ਰਕਬੇ ਨੂੰ ਨਿਗਰਾਨੀ ਜ਼ੋਨ ਵਜੋਂ ਮੰਨਿਆ ਗਿਆ ਹੈ।ਸ੍ਰੀ ਸ਼ਰਮਾ ਨੇ ਕਿਹਾ ਕਿ ਕਮੇਟੀ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਜਿੰਦਾ/ਮਰੇ ਹੋਏ ਮੁਰਗੇ-ਮੁਰਗੀਆਂ, ਬਿਨਾਂ ਪ੍ਰੋਸੈਸ ਕੀਤਾ ਪੋਲਟਰੀ ਮੀਟ, ਆਂਡੇ, ਫੀਡ ਜਾਂ ਕੋਈ ਵੀ ਪਦਾਰਥ/ਸਮਾਨ ਨੂੰ ਪੋਲਟਰੀ ਫਾਰਮ ਵਿੱਚੋਂ ਬਾਹਰ ਜਾਂ ਅੰਦਰ ਨਾ ਲਿਜਾਣ ਦਿੱਤਾ ਜਾਵੇ। ਇਸ ਤੋਂ ਇਲਾਵਾ ਕੋਈ ਵੀ ਪੋਲਟਰੀ ਫਾਰਮ ਦਾ ਵਿਅਕਤੀ ਸੰਕਰਮਿਤ ਜੋਨ ਵਿੱਚੋਂ ਕਿਸੇ ਵੀ ਉਤਪਾਦ ਨੂੰ ਬਾਜਾਰ ਵਿੱਚ ਨਹੀਂ ਲਿਜਾ ਸਕਦਾ।ਉਨ੍ਹਾਂ ਕਿਹਾ ਕਿ ਸੰਕ੍ਰਮਿਤ ਖੇਤਰ ਵਿੱਚ ਮਾਹਰਾਂ ਦੀ ਟੀਮ ਵੱਲੋਂ ਸਹੀ ਢੰਗ ਨਾਲ ਕਿੱਟਾਂ ਪਹਿਨਣ ਜਾਂ ਹੋਰ ਲਾਜ਼ਮੀ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਹੋਰ ਨਮੂਨੇ ਵੀ ਲਏ ਜਾਣਗੇ।ਇਸ ਮੌਕੇ ਏ.ਡੀ.ਸੀ. ਖੰਨਾ ਸ. ਸਕੱਤਰ ਸਿੰਘ ਬੱਲ ਦੀ ਅਗਵਾਈ ਵਾਲੀ ਕਮੇਟੀ ਨੇ ਪੋਲਟਰੀ ਫਾਰਮ ਦੇ ਬਾਹਰਲੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਕਮੇਟੀ ਮੈਂਬਰਾਂ ਨੂੰ ਅਗਲੇ ਦਿਨਾਂ ਵਿੱਚ ਪੰਛੀਆਂ ਦੇ ਖਾਤਮੇ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਪ੍ਰਕ੍ਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮੇਟੀ ਮੈਂਬਰਾਂ ਨੂੰ ਸਪੱਸ਼ਟ ਕੀਤਾ।

 

Tags: Punjab Admin , avian influenza , Suba Singh Poultry farm , Kila Raipur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD