Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਪੁਲਿਸ ਵੱਲੋ ਗੈਂਗਸਟਰ ਗੈਵੀ ਦੇ ਪੰਜ ਸਾਥੀ ਗ੍ਰਿਫ਼ਤਾਰ; 1.25 ਕਿਲੋ ਗ੍ਰਾਮ ਹੈਰੋਇਨ, 3 ਪਿਸਟਲ ਅਤੇ 3 ਵਾਹਨ ਬਰਾਮਦ

ਗੈਂਗਸਟਰ ਗੈਵੀ ਨੇ ਖੁਲਾਸਾ ਕੀਤਾ ਕਿ ਉਹ ਜਾਅਲੀ ਪਾਸਪੋਰਟ ਹਾਸਲ ਕਰਨ ਵਿਚ ਕਾਮਯਾਬ ਹੋ ਗਿਆ ਸੀ ਅਤੇ ਪੁਰਤਗਾਲ ਵਿਚ ਵੱਸਣ ਦੀ ਯੋਜਨਾ ਬਣਾ ਰਿਹਾ ਸੀ: ਡੀਜੀਪੀ ਪੰਜਾਬ

Crime News Punjab, Punjab Police, Police, Crime News, S.A.S. Nagar Police, Mohali Police, Organised Crime Control Unit, OCCU, Drug Smuggler Gavi, Sarai Kila Kharsawa

Web Admin

Web Admin

5 Dariya News

ਚੰਡੀਗੜ੍ਹ , 08 May 2021

Last updated on: May 08, 2021, 00:00 IST

ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵੱਲੋਂ ਕੀਤੇ ਖੁਲਾਸੇ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਲੋੜੀਂਦੇ ਗੈਂਗਸਟਰ ਜੈਪਾਲ ਦੇ ਕਰੀਬੀ ਸਹਿਯੋਗੀ ਗੈਵੀ ਸਿੰਘ ਉਰਫ਼ ਵਿਜੈ ਉਰਫ਼ ਗਿਆਨੀ ਨੂੰ 26 ਅਪ੍ਰੈਲ, 2021 ਨੂੰ ਝਾਰਖੰਡ ਦੇ ਸਰਾਏ ਕਿਲ੍ਹਾ ਖਰਸਾਵਾ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਦੇ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਅਤੇ ਐਸ.ਏ.ਐਸ. ਨਗਰ ਪੁਲਿਸ ਵੱਲੋਂ ਇੱਕ ਸਾਂਝੇ ਅਭਿਆਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ।ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਪਿੰਡ ਅਕਬਰਪੁਰਾ, ਹਰਮਨਜੀਤ ਸਿੰਘ ਵਾਸੀ ਪਿੰਡ ਜੋਹਲਾ, ਗੁਰਜਸਪ੍ਰੀਤ ਸਿੰਘ ਵਾਸੀ ਪਿੰਡ ਬਠਲ ਭਾਈ ਕੇ ਅਤੇ ਰਵਿੰਦਰ ਇਕਬਾਲ ਸਿੰਘ ਵਾਸੀ ਹੰਸਲਾਵਾਲਾ (ਇਹ ਸਾਰੇ ਪਿੰਡ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਹਨ) ਅਤੇ ਸੈਮੂਅਲ ਉਰਫ਼ ਸੈਮ ਵਾਸੀ ਫਿਰੋਜ਼ਪੁਰ ਵਜੋਂ ਕੀਤੀ ਗਈ ਹੈ। ਸਾਰੇ ਮੁਲਜ਼ਮਾਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਅਪਰਾਧਿਕ ਕੇਸ ਦਰਜ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਖਰੜ ਦੇ ਅਰਬਨ ਹੋਮਜ਼-2 ਵਿਖੇ ਸਥਿਤ ਗੈਵੀ ਦੇ ਕਿਰਾਏ ਦੇ ਫਲੈਟ ਤੋਂ 1.25 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸ ਦੇ ਵੱਖ-ਵੱਖ ਟਿਕਾਣਿਆਂ ਤੋਂ 3 ਪਿਸਟਲਾਂ ਜਿਹਨਾਂ ਵਿੱਚੋਂ ਇੱਖ .30 ਕੈਲੀਬਰ ਚੀਨੀ ਪਿਸਟਲ ਅਤੇ ਦੋ .32 ਕੈਲੀਬਰ ਪਿਸਟਲ ਅਤੇ 23 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਟੋਇਟਾ ਫਾਰਚੂਨਰ, ਮਹਿੰਦਰਾ ਸਕਾਰਪੀਓ ਅਤੇ ਹੁੰਡਈ ਵਰਨਾ ਸਮੇਤ ਤਿੰਨ ਵਾਹਨ ਵੀ ਬਰਾਮਦ ਕੀਤੇ ਗਏ ਹਨ ਜੋ ਕਿ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਸਨ।

ਉਹਨਾਂ ਦੱਸਿਆ ਸੈਮੂਅਲ, ਜੋ ਕਿ ਜਮਸ਼ੇਦਪੁਰ ਵਿੱਚ ਗੈਵੀ ਦੇ ਨਾਲ ਰਹਿ ਰਿਹਾ ਸੀ, ਗੈਵੀ ਦੀ ਗ੍ਰਿਫਤਾਰੀ ਤੋਂ ਪਹਿਲਾਂ ਦਿੱਲੀ ਫਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਸੈਮੂਅਲ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੀ ਵੰਡ ਕਰਨ ਦਾ ਕੰਮ ਸੰਭਾਲ ਰਿਹਾ ਸੀ।ਡੀਜੀਪੀ ਨੇ ਕਿਹਾ ਕਿ ਚੱਲ ਰਹੀ ਜਾਂਚ ਦੌਰਾਨ ਗੈਵੀ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਪਾਕਿਸਤਾਨ ਤੋਂ ਹਥਿਆਰਾਂ ਸਮੇਤ 500 ਕਿੱਲੋ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਇਹਨਾਂ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਪੰਜਾਬ, ਦਿੱਲੀ ਅਤੇ ਜੰਮੂ ਕਸ਼ਮੀਰ ਦੇ ਸੂਬਿਆਂ ਵਿੱਚ ਕੀਤੀ ਜਾਂਦੀ ਸੀ।ਗੈਵੀ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ 'ਤੇ ਇਕ ਸਮੱਗਲਿੰਗ ਬੁਨਿਆਦੀ ਢਾਂਚਾ ਮੌਜੂਦ ਹੈ ਜਿਸ ਰਾਹੀਂ ਬਹੁਤ ਸਾਰੇ ਪਾਕਿਸਤਾਨੀ ਤਸਕਰ ਭਾਰਤ ਵਿਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਦੇ ਹਨ। ਗੈਵੀ ਵੱਲੋਂ ਹਵਾਲਾ ਰੂਟ ਜਾਂ ਫਿਰ ਨਵੀਂ ਦਿੱਲੀ ਸਥਿਤ ਆਯਾਤ/ਨਿਰਯਾਤ ਕੰਪਨੀਆਂ ਰਾਹੀਂ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਸਥਿਤ ਵਿਅਕਤੀਆਂ ਅਤੇ ਸੰਸਥਾਵਾਂ ਦੇ ਨਾਲ ਵੱਡੀ ਗਿਣਤੀ ਵਿੱਚ ਵਿੱਤੀ ਲੈਣ-ਦੇਣ ਵੀ ਕੀਤਾ ਜਾਂਦਾ ਸੀ ਜਿਸ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, “ਗੈਵੀ ਨੇ ਇਹ ਵੀ ਕਬੂਲਿਆ ਹੈ ਕਿ ਉਸ ਨੇ ਇਕ ਟਰੈਵਲ ਏਜੰਟ ਤੋਂ ਫ਼ਰਜੀ ਵੇਰਵਿਆਂ ਨਾਲ ਜਾਅਲੀ ਭਾਰਤੀ ਪਾਸਪੋਰਟ ਹਾਸਲ ਕੀਤਾ ਸੀ ਅਤੇ ਉਹ ਪੁਰਤਗਾਲ ਵਿਚ ਵੱਸਣ ਦੀ ਯੋਜਨਾ ਬਣਾ ਰਿਹਾ ਸੀ।”ਡੀਜੀਪੀ ਨੇ ਕਿਹਾ ਕਿ ਗੈਵੀ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹ ਜਾਣਕਾਰੀ ਅਗਲੀ ਕਾਰਵਾਈ ਲਈ ਸਬੰਧਤ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਚੁੱਕੀ ਹੈ। ਗੈਂਗਸਟਰ ਗੈਵੀ ਦੇ ਹੋਰ ਸਾਥੀਆਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਸਾਰੇ ਮੁਲਜ਼ਮ ਵਿਅਕਤੀਆਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Organised Crime Control Unit , OCCU , Drug Smuggler Gavi , Sarai Kila Kharsawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD