Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਰੋਨਾ ਪ੍ਰਬੰਧਾਂ ਸਬੰਧੀ ਕੀਤੀ ਸਮੀਖਿਆ

ਅਪੀਲ, ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਕੀਤੀ ਜਾਵੇ ਇੰਨ-ਬਿੰਨ ਪਾਲਣਾ

 Manpreet Singh Badal, Punjab Pradesh Congress Committee, Congress, Punjab Congress, Bathinda, Punjab, Government of Punjab, Punjab Government

Web Admin

Web Admin

5 Dariya News

ਬਠਿੰਡਾ , 08 May 2021

Last updated on: May 08, 2021, 00:00 IST

ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਕੋਪ ਨੂੰ ਠੱਲ੍ਹਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਬੈਠਕ ਦੌਰਾਨ ਉਨਾਂ ਕੋਵਿਡ ਨਾਲ ਸਬੰਧਤ ਹੁਣ ਤੱਕ ਕੀਤੇ ਗਏ ਕਰੋਨਾ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਹਸਪਤਾਲਾਂ ਵਿੱਚ ਕੋਵਿਡ ਸਬੰਧੀ ਦਾਖਲ ਹੋਣ ਵਾਲੇ ਮਰੀਜ਼ਾਂ ਨੂੰ ਕਿਸੇ ਤਰਾਂ ਦੀ ਕੋਈ ਵੀ ਦਿੱਕਤ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿ ਰੋਜ਼ਾਨਾ ਕੀਤੀ ਜਾ ਰਹੀ ਵੈਕਸੀਨੇਸ਼ਨ, ਸੈਂਪਲਿੰਗ, ਆਕਸੀਜਨ ਗੈਸ ਅਤੇ ਲੈਵਲ 2 ਅਤੇ 3 ਦੇ ਬੈੱਡਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਸ. ਬਾਦਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਸ ਨਾ ਮੁਰਾਦ ਵਾਇਰਸ ਤੋਂ ਛੁਟਕਾਰਾ ਪਾਉਣ ਲਈ ਸੂਬਾ ਸਰਕਾਰ ਵਲੋਂ ਪੈਰ-ਪੈਰ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਸਾਡਾ ਨਿੱਜੀ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੋ ਵੀ ਹਦਾਇਤਾਂ ਜਾਰੀ ਕਰਦੀ ਹੈ ਉਹ ਸਾਡੀ ਹਿੱਤਾਂ ਦੀ ਲਈ ਹੀ ਜਾਰੀ ਕਰਦੀ ਹੈ।ਵਿੱਤ ਮੰਤਰੀ ਸ. ਬਾਦਲ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਤਾਂ ਜੋ ਕਰੋਨਾ ਮਹਾਂਮਾਰੀ ਨੂੰ ਫ਼ੈਲਣ ਤੋਂ ਰੋਕ ਕੇ ਜ਼ਿਲ੍ਹਾ ਵਾਸੀਆ ਨੂੰ ਸੁਰੱਖਿਅਤ ਰੱਖਿਆ ਜਾ ਸਕੇ। 

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦਾ ਸਿਰਫ਼ ਪ੍ਰਹੇਜ਼ ਹੀ ਇਲਾਜ ਹੈ। ਉਨ੍ਹਾਂ ਕਿਹਾ ਕਿਹਾ ਹਮੇਸ਼ਾ ਮੂੰਹ ਤੇ ਮਾਸਕ ਲਗਾ ਕੇ ਰੱਖਿਆ ਜਾਵੇ, ਵਾਰ-ਵਾਰ ਸਾਬਣ ਨਾਲ ਹੱਥ ਧੋਏ ਜਾਣ ਅਤੇ ਸਰੀਰਕ ਦੂਰੀ ਬਰਕਰਾਰ ਰੱਖੀ ਜਾਵੇ ਤਾਂ ਜੋ ਅਸੀ ਇਸ ਮਹਾਂਮਾਰੀ ਤੋਂ ਛੁਟਕਾਰਾ ਪਾ ਸਕੀਏ।ਵਿੱਤ ਮੰਤਰੀ ਨੇ ਜ਼ਿਲ੍ਹੇ ਦੇ ਵਾਸਿੰਦਿਆਂ ਨੂੰ ਖਾਸ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਖੰਘ, ਬੁਖ਼ਾਰ, ਖਾਂਸੀ, ਸਾਹ ਜਾਂ ਗਲੇ ਆਦਿ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਰਕਾਰੀ ਸਿਹਤ ਕੇਂਦਰਾਂ ਵਿੱਚ ਜਾ ਕੇ ਆਪਣੀ ਸੈਂਪਲਿੰਗ ਕਰਵਾਉਣੀ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਸੈਂਪਲਿੰਗ ਕਰਵਾਉਣ ਵਿੱਚ ਕੀਤੀ ਗਈ ਦੇਰੀ ਜ਼ਿਆਦਾ ਖਤਰਨਾਕ ਹੈ। ਇਸ ਲਈ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕੋਰੋਨਾ ਸੈਂਪਲਿੰਗ ਕਰਵਾਉਣ ਵਿੱਚ ਕੋਈ ਵੀ ਢਿੱਲ-ਮੱਠ ਨਾ ਕੀਤੀ ਜਾਵੇ। ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਿਨਾਂ ਕਿਸੇ ਜ਼ਰੂਰੀ ਅਤੇ ਖ਼ਾਸ ਕੰਮ ਤੋਂ ਘਰੋਂ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਪਵਨ ਮਾਨੀ, ਸ਼੍ਰੀ ਅਸ਼ੋਕ ਪ੍ਰਧਾਨ, ਸ਼੍ਰੀ ਅਨਿੱਲ ਭੋਲਾ, ਸ਼੍ਰੀ ਦਾਰਵਜੀਤ ਠਾਕੁਰ, ਸ਼੍ਰੀ ਮੁਕੇਸ਼ ਕੁਮਾਰ, ਸ਼੍ਰੀ ਗੁਰਵਿੰਦਰ ਸ਼ਰਮਾ, ਸ਼੍ਰੀ ਮੁਨੀਸ਼, ਸ਼੍ਰੀ ਆਸੀਸ਼ ਬਾਂਸਲ ਅਤੇ ਸ਼੍ਰੀ ਆਸ਼ੀਸ਼ ਜਿੰਦਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD