Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਏ.ਡੀ.ਸੀ ਅਮਰਪ੍ਰੀਤ ਸੰਧੂ ਵੱਲੋਂ ਕੋਵਿਡ ਆਈਸੋਲੇਸ਼ਨ ਵਾਰਡ ਦਾ ਅਚਨਚੇਤ ਦੌਰਾ

ਜੇਰੇ ਇਲਾਜ ਕੋਵਿਡ ਪਾਜ਼ੀਟਿਵ ਮਰੀਜ਼ਾਂ ਨਾਲ ਕੀਤੀ ਗੱਲਬਾਤ, ਸਿਹਤ ਸੁਵਿਧਾਵਾਂ ਬਾਰੇ ਲਈ ਫੀਡਬੈਕ

 Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Oxygen, #OxygenCylinders, #oxygen, Oxygen Cylinders, SARS-CoV-2

Web Admin

Web Admin

5 Dariya News

ਮਾਨਸਾ , 09 May 2021

Last updated on: May 09, 2021, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਿਥੇ ਖੁਦ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਸੀਨੀਅਰ ਅਧਿਕਾਰੀਆਂ ਸਮੇਤ ਰੋਜ਼ਾਨਾ ਸਮੀਖਿਆ ਕੀਤੀ ਜਾ ਰਹੀ ਹੈ ਉਥੇ ਹੀ ਸਿਵਲ ਹਸਪਤਾਲ ਵਿਖੇ ਸਥਾਪਤ ਕੋਵਿਡ ਆਈਸੋਲੇਸ਼ਨ ਵਾਰਡ ਵਿਖੇ ਜੇਰੇ ਇਲਾਜ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਛੇਤੀ ਸਿਹਤਯਾਬੀ ਲਈ ਹਰ ਪੱਖੋਂ ਬਿਹਤਰ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੀ ਸ਼ਾਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਕੋਵਿਡ ਆਈਸੋਲੇਸ਼ਨ ਵਾਰਡ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਜੇਰੇ ਇਲਾਜ ਕੋਵਿਡ ਪਾਜ਼ੀਟਿਵ ਮਰੀਜ਼ਾਂ ਨਾਲ ਖੁਦ ਗੱਲਬਾਤ ਕਰਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਫੀਡਬੈਕ ਲਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਵਾਇਰਸ ਤੋਂ ਨਾਗਰਿਕਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਲੋਕਾਂ ਦਾ ਵੀ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸਰਕਾਰੀ ਹਦਾਇਤਾਂ ਦੀ ਅਣਦੇਖੀ ਨਾ ਕਰਨ। ਉਨ੍ਹਾਂ ਵਾਰਡ ਵਿਖੇ ਸਾਫ਼ ਸਫ਼ਾਈ ਦੇ ਪ੍ਰਬੰਧਾਂ, ਕੋਵਿਡ ਪਾਜ਼ੀਟਿਵ ਮਰੀਜ਼ਾਂ ਨੂੰ ਦਿੱਤੇ ਜਾਂਦੇ ਖਾਣੇ ਅਤੇ ਇਲਾਜ ਸਬੰਧੀ ਵਿਸਤ੍ਰਿਤ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਈਸੋਲੇਸ਼ਨ ਵਾਰਡ ਵਿਖੇ ਦੋ ਐਲ.ਈ.ਡੀ ਸਥਾਪਤ ਕੀਤੀਆਂ ਗਈਆਂ ਹਨ ਜਿਥੇ ਕਿ ਸਾਰਾ ਦਿਨ ਧਾਰਮਿਕ ਪ੍ਰੋਗਰਾਮਾਂ ਦਾ ਸਿੱਧਾ ਪ੍ਰਸਾਰਨ ਚਲਦਾ ਰਹਿੰਦਾ ਹੈ ਜਿਸ ਨਾਲ ਇਥੇ ਜੇਰੇ ਇਲਾਜ ਲੋਕਾਂ ਨੂੰ ਆਤਮਕ ਬਲ ਮਿਲੇਗਾ ਅਤੇ ਸਮਾਂ ਵੀ ਚੰਗਾ ਬਤੀਤ ਹੋਵੇਗਾ।ਏ.ਡੀ.ਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਸੁਚੱਜੀ ਦੇਖਭਾਲ ਅਤੇ ਛੇਤੀ ਸਿਹਤਯਾਬੀ ਲਈ ਦ੍ਰਿੜ ਹੈ ਅਤੇ ਮਰੀਜ਼ਾਂ ਨੂੰ ਵੀ ਸਾਕਾਰਾਤਮਕ ਰਵੱਈਆ ਅਪਣਾਉਂਦੇ ਹੋਏ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਆਈਸੋਲੇਸ਼ਨ ਵਾਰਡ ਵਿੱਚ ਕੇਵਲ ਉਨ੍ਹਾਂ ਮਰੀਜ਼ਾਂ ਨੂੰ ਹੀ ਦਾਖਲ ਕੀਤਾ ਗਿਆ ਹੈ ਜਿਨ੍ਹਾਂ ਦੀ ਸਿਹਤ ਘਰੇਲੂ ਇਕਾਂਤਵਾਸ ਵਿੱਚ ਵਧੇਰੇ ਵਿਗੜਨ ਦੇ ਆਸਾਰ ਹੁੰਦੇ ਹਨ ਅਤੇ ਇਥੇ ਡਾਕਟਰੀ ਸਟਾਫ਼ ਦੀ ਨਿਗਰਾਨੀ ਹੇਠ ਇਨ੍ਹਾਂ ਮਰੀਜ਼ਾਂ ਦੇ ਛੇਤੀ ਤੰਦਰੁਸਤ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਆਈਸੋਲੇਸ਼ਨ ਵਾਰਡ ਦੇ ਦਾਖਲੇ 'ਤੇ ਲੋੜਵੰਦਾਂ ਦੀ ਮਦਦ ਲਈ ਇੱਕ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ ਜਿਥੇ ਕੋਵਿਡ ਨਾਲ ਸਬੰਧਤ ਹਰੇਕ ਕਿਸਮ ਦੀ ਸਹਾਇਤਾ ਲਈ ਅਧਿਕਾਰੀ ਖੁਦ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਦੇ ਹਨ ਅਤੇ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਜਿਸ ਵਿੱਚ ਸਿਹਤ ਸਲਾਹਾਂ, ਆਕਸੀਜਨ, ਬੈਡ ਦੀ ਉਪਲਬਧਤਾ, ਘਰੇਲੂ ਇਕਾਂਤਵਾਸ, ਸੈਂਪਲਿੰਗ, ਟੀਕਾਕਰਨ ਆਦਿ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਿਵਲ ਹਸਪਤਾਲ ਵਿਖੇ ਅਬਜ਼ਰਵਰ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਇਸ ਸਬੰਧੀ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਇੰਦਰਾਜ ਰਜਿਸਟਰ ਵਿੱਚ ਕੀਤੇ ਜਾਂਦੇ ਹਨ ਤਾਂ ਜੋ ਛੇਤੀ ਤੋਂ ਛੇਤੀ ਢੁਕਵਾਂ ਹੱਲ ਕਰਵਾਇਆ ਜਾ ਸਕੇ।  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜੇਰੇ ਇਲਾਜ ਪਾਜ਼ੀਟਿਵ ਮਰੀਜ਼ਾਂ ਲਈ ਲੋੜ ਮੁਤਾਬਕ ਆਕਸੀਜਨ ਉਪਲਬਧ ਹੈ।

 

Tags: Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Oxygen , #OxygenCylinders , #oxygen , Oxygen Cylinders , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD