Friday, 19 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਹੁਸ਼ਿਆਰਪੁਰ ਪੁਲਿਸ ਨੇ ਸਨਸਨੀਖੇਜ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਭਰਾ ਅਤੇ ਉਸ ਦਾ ਦੋਸਤ ਹੀ ਨਿਕਲਿਆ ਭੈਣ ਦਾ ਕਾਤਲ

22 ਅਪ੍ਰੈਲ ਨੂੰ 9 ਗੋਲੀਆਂ ਮਾਰ ਕੇ ਮਨਪ੍ਰੀਤ ਨੂੰ ਸੀਕਰੀ ਅੱਡਾ ਸੁੱਟ ਗਏ ਸਨ ਦੋਵੇਂ ਦੋਸ਼ੀ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ

 Crime News Punjab, Punjab Police, Police, Crime News, Hoshiarpur Police, Hoshiarpur, Navjot Singh Mahal, Khadiala Sainian

Web Admin

Web Admin

5 Dariya News

ਹੁਸ਼ਿਆਰਪੁਰ , 09 May 2021

ਲੰਘੀ 22 ਅਪ੍ਰੈਲ ਨੂੰ ਥਾਣਾ ਬੁੱਲੋਵਾਲ ਅਧੀਨ ਪੈਂਦੇ ਸੀਕਰੀ ਅੱਡਾ ਵਿਖੇ ਹੋਏ ਅੰਨ੍ਹੇ ਅਤੇ ਸਨਸਨੀਖੇਜ ਕਤਲ ਦੀ ਗੁੱਥੀ ਸੁਲਝਾਉਂਦਿਆਂ ਜ਼ਿਲ੍ਹਾ ਪੁਲਿਸ ਨੇ ਮ੍ਰਿਤਕ ਮਨਪ੍ਰੀਤ ਕੌਰ ਦੇ ਛੋਟੇ ਭਰਾ ਅਤੇ ਉਸ ਦੇ ਇਕ ਦੋਸਤ ਨੂੰ ਗ੍ਰਿਫਤਾਰ ਕਰਕੇ ਘਟਨਾ ਨੂੰ ਅੰਜ਼ਾਮ ਦੇਣ ਲਈ ਵਰਤਿਆ ਰਿਵਾਲਵਰ ਅਤੇ 3 ਗੱਡੀਆਂ ਵੀ ਬਰਾਮਦ ਕੀਤੀਆਂ ਹਨ।ਸਥਾਨਕ ਪੁਲਿਸ ਲਾਈਨ ਵਿਖੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖਡਿਆਲਾ ਸੈਣੀਆਂ ਵਾਸੀ ਮਨਪ੍ਰੀਤ ਕੌਰ ਦੇ ਕਤਲ ਦੇ ਦੋਸ਼ ’ਚ ਉਸ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਊਰਫ ਹੈਪੀ ਵਾਸੀ ਸ਼ੇਰਪੁਰ ਤਖਤੁਪੁਰਾ ਥਾਣਾ ਜੀਰਾ ਜ਼ਿਲ੍ਹਾ ਫਿਰੋਜਪੁਰ ਅਤੇ ਉਸ ਦੇ ਦੋਸਤ ਇਕਬਾਲ ਸਿੰਘ ਵਾਸੀ ਦੋਲੇਵਾਲ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਦੇ ਕਤਲ ਉਪਰੰਤ ਸਾਰੇ ਪੱਖਾਂ ਨੂੰ ਬਾਰੀਕੀ ਨਾਲ ਘੋਖਦਿਆਂ ਪੁਲਿਸ ਵਲੋਂ ਧਾਰਾ 302, 34 ਆਈ.ਪੀ.ਸੀ. ਅਤੇ 25-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਦੋ ਟੀਮਾਂ ਬਣਾਈਆਂ ਗਈਆਂ ਸਨ ਜਿਨ੍ਹਾਂ ਵਿੱਚ ਪਹਿਲੀ ਟੀਮ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਡੀ.ਐਸ.ਪੀ. (ਜਾਂਚ) ਰਾਕੇਸ਼ ਕੁਮਾਰ ਅਤੇ ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ ਅਤੇ ਦੂਜੀ ਟੀਮ ਵਿੱਚ ਡੀ.ਐਸ.ਪੀ. (ਦਿਹਾਤੀ) ਗੁਰਪ੍ਰੀਤ ਸਿੰਘ ਤੇ ਐਸ.ਐਚ.ਓ. ਬੁੱਲੋਵਾਲ ਇੰਸਪੈਕਟਰ ਪ੍ਰਦੀਪ ਕੁਮਾਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਘਟਨਾ ਨਾਲ ਜੁੜੇ ਪਹਿਲੂਆਂ ਨੂੰ ਪ੍ਰੋਫੈਸ਼ਨਲ ਅਤੇ ਸਾਇੰਟੀਫਿਕ ਢੰਗ ਨਾਲ ਖੰਗਾਲਦਿਆਂ 7 ਮਈ ਨੂੰ ਦੋਵੇਂ ਦੋਸ਼ੀ ਕਾਬੂ ਕੀਤੇ ਗਏ ਜਿਨ੍ਹਾਂ ਦਾ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮਾਮਲੇ ਦੀ ਤਹਿ ਤੱਕ ਪਹੁੰਚਦਿਆਂ ਪੁਲਿਸ ਟੀਮਾਂ 5 ਦਿਨ ਲਗਾਤਾਰ ਮੋਗਾ ਅਤੇ ਫਿਰੋਜਪੁਰ ਜ਼ਿਲਿ੍ਹਆਂ ਵਿੱਚ ਰਹੀਆਂ ਤਾਂ ਜੋ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ। ਘਟਨਾ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ ਕਰੀਬ 8 ਸਾਲ ਪਹਿਲਾਂ ਪਰਿਵਾਰ ਦੀ ਮਰਜ਼ੀ ਤੋਂ ਬਗੈਰ ਹੁਸ਼ਿਆਰਪੁਰ ਦੇ ਪਿੰਡ ਖਡਿਆਲਾ ਸੈਣੀਆਂ ਵਾਸੀ ਪਵਨਦੀਪ ਸਿੰਘ ਨਾਲ ਵਿਆਹ ਕਰਵਾ ਲਿਆ ਸੀ ਅਤੇ ਬਾਅਦ ਵਿੱਚ ਘਰਵਾਲੇ ਨਾਲ ਅਣਬਣ ਕਾਰਨ ਉਸ ਦਾ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਕੌਰ ਮੁੜ ਆਪਣੇ ਪੇਕਿਆ ਕੋਲ ਜਾਣਾ ਚਾਹੁੰਦੀ ਸੀ ਪਰ ਉਸ ਦੇ ਭਰਾ ਹਰਪ੍ਰੀਤ ਸਿੰਘ ਜੋ ਕਿ ਹੈਪੀ ਸਰਪੰਚ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ ਨੂੰ ਇਹ ਮਨਜ਼ੂਰ ਨਹੀਂ ਸੀ ਜਿਸ ਨੇ ਸਾਜਿਸ਼ ਰੱਚ ਕੇ ਮਨਪ੍ਰੀਤ ਕੌਰ ਦਾ ਕਤਲ ਕਰ ਦਿੱਤਾ।ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕਤਲ ਤੋਂ ਇਕ ਦਿਨ ਪਹਿਲਾਂ ਦੋਸ਼ੀਆਂ ਵਲੋਂ ਇਨੋਵਾ ਗੱਡੀ ਵਿੱਚ ਰੈਕੀ ਵੀ ਕੀਤੀ ਗਈ ਅਤੇ ਅਗਲੇ ਦਿਨ ਉਹ ਸਕਾਰਪਿਊ ਗੱਡੀ ਵਿੱਚ ਪਹੁੰਚੇ। ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ ਗੱਡੀ ਨੂੰ ਚਲਾ ਰਿਹਾ ਸੀ ਅਤੇ ਮਨਪ੍ਰੀਤ ਦਾ ਭਰਾ ਗੱਡੀ ਦੇ ਸਭ ਤੋਂ ਪਿੱਛੇ ਵਾਲੀ ਸੀਟ ’ਤੇ ਲੁਕਿਆ ਹੋਇਆ ਸੀ। ਦੋਵਾਂ ਨੇ ਆਉਂਦੇ ਸਮੇਂ ਇਕ ਰਾਹਗੀਰ ਤੋਂ ਮੋਬਾਇਲ ਫੋਨ ਨੂੰ ਖੋਹਿਆ ਸੀ ਜਿਸ ਤੋਂ ਇਕਬਾਲ ਨੇ ਮਨਪ੍ਰੀਤ ਨੂੰ ਵਟਸਐਪ ਕਾਲ ਕੀਤੀ ਸੀ ਤਾਂ ਜੋ ਕਾਲ ਟਰੇਸ ਨਾ ਹੋ ਸਕੇ। ਜਦੋਂ ਮਨਪ੍ਰੀਤ ਮੇਨ ਰੋਡ ’ਤੇ ਪਹੁੰਚੀ ਤਾਂ ਇਕਬਾਲ ਨੇ ਕਿਹਾ ਕਿ ਕੋਈ ਜ਼ਰੂਰੀ ਗੱਲ ਕਰਨ ਦਾ ਕਹਿ ਕੇ ਉਸ ਨੂੰ ਪਿਛਲੀ ਸੀਟ ’ਤੇ ਬੈਠਣ ਲਈ ਕਿਹਾ ਜਿਥੇ ਹਰਪ੍ਰੀਤ ਨੇ ਮਨਪ੍ਰੀਤ ਦਾ ਸਾਫੇ ਨਾਲ ਗਲਾ ਘੁੱਟ ਦਿੱਤਾ ਅਤੇ ਉਹ ਬੇਹੋਸ਼ ਹੋ ਗਈ। ਥੋੜਾ ਅੱਗੇ ਪਿੰਡ ਸੀਕਰੀ ਨੇੜੇ ਮਨਪ੍ਰੀਤ ਨੂੰ ਬਾਹਰ ਲਿਜਾ ਕੇ ਆਪਣੇ 32 ਬੋਰ ਦੇ ਰਿਵਾਲਵਰ ਨਾਲ 9 ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੇ ਮੰਨਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਵੀ ਹਰਪ੍ਰੀਤ ਦੀ ਫਾਰਚੂਨਰ ਗੱਡੀ ਵਿੱਚ ਉਨ੍ਹਾਂ ਨੇ ਰੈਕੀ ਕੀਤੀ ਸੀ। ਪੁਲਿਸ ਵਲੋਂ ਘਟਨਾ ਨੂੰ ਅੰਜਾਮ ਦੇਣ ਲਈ ਵਰਤੀਆਂ ਤਿੰਨੇ ਗੱਡੀਆਂ ਬਰਾਮਦ ਕਰ ਲਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਖਿਲਾਫ਼ ਪਹਿਲਾਂ ਵੀ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਹੈ।

 

Tags: Crime News Punjab , Punjab Police , Police , Crime News , Hoshiarpur Police , Hoshiarpur , Navjot Singh Mahal , Khadiala Sainian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD