Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ

 

ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਿਪਾਹੀ ਪਰਗਟ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਾਇਆ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Martyr Sepoy Pargat Singh, Daburji, Dera Baba Nanak, Siachen glacier, Gurdaspur

Web Admin

Web Admin

5 Dariya News

ਡੇਰਾ ਬਾਬਾ ਨਾਨਕ (ਗੁਰਦਾਸਪੁਰ) , 09 May 2021

ਸਿਆਚੀਨ ਗਲੇਸੀਅਰ ਵਿੱਚ ਬਰਫੀਲੇ ਤੂਫਾਨ ਕਾਰਨ ਬਰਫ ਦੇ ਤੋਦਿਆਂ ਹੇਠ ਦੱਬ ਜਾਣ ਕਾਰਨ ਸਹੀਦ ਹੋਏ ਸਿਪਾਹੀ ਪਰਗਟ ਸਿੰਘ ਦਾ ਅੱਜ ਸਹੀਦ ਦੇ ਜੱਦੀ ਪਿੰਡ ਦਬੁਰਜੀ, ਨੇੜੇ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। 21 ਪੰਜਾਬ ਦਾ ਸਿਪਾਹੀ ਪਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਿਆ।ਇਸ ਮੌਕੇ ਪੰਜਾਬ ਸਰਕਾਰ ਤਰਫੋ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋ ਸਹੀਦ ਨੂੰ ਸਰਧਾ ਦੇ ਫੁੱਲ ਅਰਪਨ ਕੀਤੇ ਗਏ ਅਤੇ ਸਹੀਦ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸਨਰ ਮੁਹੰਮਦ ਇਸਫਾਕ ਤੇ ਐਸ ਡੀ ਐਮ ਅਰਸਦੀਪ ਸਿੰਘ ਲੁਬਾਣਾ ਵੀ ਹਾਜਰ ਸਨ। ਸਿਪਾਹੀ ਪਰਗਟ ਸਿੰਘ ਦੀ ਸਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਦੇ ਸ. ਰੰਧਾਵਾ ਨੇ ਸਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਹੀਦ ਦੇਸ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸਿਪਾਹੀ ਪਰਗਟ ਸਿੰਘ ਦੀ ਸਹਾਦਤ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ ਅਤੇ ਉਸ ਉਪਰ ਸਾਨੂੰ ਸਾਰਿਆਂ ਨੂੰ ਬਹੁਤ ਮਾਣ ਹੈ। ਸ. ਰੰਧਾਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹੀਦ ਸਿਪਾਹੀ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਪਰਿਵਾਰ ਨੂੰ ਵਿਸਵਾਸ ਦਿਵਾਇਆ ਕਿ ਸੂਬਾ ਸਰਕਾਰ ਅਤੇ ਉਹ ਨਿੱਜੀ ਤੌਰ ਉਤੇ ਉਨਾਂ ਦੇ ਦੁੱਖ ਵਿੱਚ ਸਰੀਕ ਹਨ ਅਤੇ ਪਰਿਵਾਰ ਨੂੰ ਹਰ ਤਰਾਂ ਦੀ ਮੱਦਦ ਦੇਣ ਦਾ ਵੀ ਵਿਸਵਾਸ ਦਿਵਾਇਆ।ਜਿਕਰਯੋਗ ਹੈ ਕਿ 25 ਅਪਰੈਲ, 2021 ਨੂੰ ਸਿਆਚੀਨ ਗਲੇਸੀਅਰ ਵਿੱਚ ਭਿਆਨਕ ਬਰਫੀਲਾ ਤੂਫਾਨ ਆਇਆ ਸੀ ਜਿਸ ਵਿੱਚ 21 ਪੰਜਾਬ ਦੇ ਦੋ ਸਿਪਾਹੀ ਅਮਰਦੀਪ ਸਿੰਘ (ਬਰਨਾਲਾ) ਤੇ ਪ੍ਰਭਜੋਤ ਸਿੰਘ (ਮਾਨਸਾ) ਸਹੀਦ ਹੋ ਗਏ ਸਨ। ਪਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ ਕਮਾਂਡ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਉਹ ਕੱਲ (8 ਮਈ) ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸਹੀਦ ਹੋ ਗਿਆ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Martyr Sepoy Pargat Singh , Daburji , Dera Baba Nanak , Siachen glacier , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD