Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

 

ਹੁਣ 18 ਤੋਂ 44 ਸਾਲ ਉਮਰ ਦੇ ਉਸਾਰੀ ਕਾਮਿਆਂ ਤੇ ਉੱਚ ਜ਼ੋਖਮ ਵਾਲੇ ਲੋਕਾਂ ਨੂੰ ਵੀ ਦਿੱਤੀ ਜਾਏਗੀ ਕੋਵਿਡ ਰੋਕੂ ਵੈਕਸੀਨ : ਡਾ ਗੁਰਦੀਪ ਸਿੰਘ ਕਪੂਰ

ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ

 Civil Surgeon SBS Nagar, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor

Web Admin

Web Admin

5 Dariya News

ਨਵਾਂਸ਼ਹਿਰ , 10 May 2021

ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਕੋਵਿਡ ਰੋਕੂ ਟੀਕਾਕਰਨ ਦੇ ਤੀਜੇ ਪੜਾਅ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਕਰਨ ਜਾ ਰਿਹਾ ਹੈ। ਇਸ ਪੜਾਅ ਵਿਚ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਉਸਾਰੀ ਕਾਮਿਆਂ ਅਤੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਪਹਿਲ ਦੇ ਆਧਾਰ ਉੱਤੇ ਟੀਕਾ ਲਗਾਇਆ ਜਾਵੇਗਾ। ਇਸ ਲਈ ਜ਼ਿਲ੍ਹੇ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਅੱਜ ਸਿਵਲ ਹਸਪਤਾਲ ਨਵਾਂਸਹਿਰ ਵਿਖੇ ਪਹੁੰਚ ਕੇ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਉਸਾਰੀ ਕਾਮਿਆਂ ਅਤੇ ਸੰਵੇਦਨਸ਼ੀਲ ਤੇ ਉੱਚ ਜ਼ੋਖਮ ਵਾਲੇ ਵਿਅਕਤੀਆਂ ਦੇ ਟੀਕਾਕਰਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫਸਰ ਜਵਿੰਦਰਵੰਤ ਸਿੰਘ ਬੈਂਸ, ਸੀਨੀਅਰ ਮੈਡੀਕਲ ਅਫਸਰ ਡਾ ਮਨਦੀਪ ਕਮਲ, ਡਾ ਸਤਵਿੰਦਰ ਸਿੰਘ, ਨੋਡਲ ਅਫ਼ਸਰ ਡਾ ਹਰਪਿੰਦਰ ਸਿੰਘ, ਡਾ ਹਰਿਤੇਸ਼ ਪਾਹਵਾ , ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਤਰਸੇਮ ਲਾਲ, ਪੀਏ ਅਜੇ ਕੁਮਾਰ, ਐਲ ਐੱਚ ਵੀ ਬਲਵਿੰਦਰ ਕੌਰ, ਮਨਦੀਪ ਕੌਰ, ਕੰਪਿਊਟਰ ਟੀਚਰ ਰਾਜੇਸ਼ ਕੁਮਾਰ ਅਤੇ ਸੁਨੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਮਾਣਯੋਗ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਸਰਕਾਰ ਨੇ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਉਸਾਰੀ ਕਾਮਿਆਂ ਅਤੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਦੇ ਟੀਕਾਕਰਨ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ ਅਤੇ ਉਪਰੋਕਤ ਵਰਗਾਂ ਦੇ ਸਾਰੇ ਲਾਭਪਾਤਰੀ ਟੀਕਾਕਰਨ ਕੇਂਦਰਾਂ ਉੱਤੇ ਮੌਕੇ ਉੱਤੇ ਰਜਿਸਟ੍ਰੇਸ਼ਨ ਕਰਵਾ ਕੇ ਕੋਵਿਡ ਰੋਕੁ ਟੀਕਾ ਲਗਵਾ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਸਿਵਲ ਹਸਪਤਾਲ ਨਵਾਂਸ਼ਹਿਰ ਅਤੇ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਉਪਰੋਕਤ ਵਰਗਾਂ ਦੇ ਲਾਭਪਾਤਰੀਆਂ ਦੇ ਟੀਕੇ ਲਗਾਏ ਜਾਣਗੇ, ਇਸ ਤੋਂ ਬਾਅਦ ਜ਼ਰੂਰਤ ਦੇ ਹਿਸਾਬ ਨਾਲ ਟੀਕਾਕਰਨ ਕੇਂਦਰਾਂ ਦਾ ਵਿਸਥਾਰ ਕਰ ਦਿੱਤਾ ਜਾਵੇਗਾ। ਮੁਫਤ ਟੀਕਾਕਰਨ ਮੁਹਿੰਮ ਅਧੀਨ ਹੁਣ 18 ਸਾਲ ਤੋਂ 44 ਸਾਲ ਉਮਰ ਦੇ ਸਾਰੇ ਉਸਾਰੀ ਕਾਮਿਆਂ ਤੇ ਸੰਵੇਦਨਸ਼ੀਲ ਅਤੇ ਉੱਚ ਜ਼ੋਖਮ ਵਾਲੇ ਵਿਅਕਤੀਆਂ ਨੂੰ ਕੋਵਿਡ ਰੋਕੂ ਵੈਕਸੀਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੀਕਾਕਰਨ ਦੀਆਂ ਯੋਗ ਸ੍ਰੇਣੀਆਂ ਬਾਰੇ ਸਮੇਂ-ਸਮੇਂ ਉੱਤੇ ਸੂਚਿਤ ਕੀਤਾ ਜਾਂਦਾ ਰਿਹਾ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਉਲਝਣ ਨਾ ਰਹੇ ਅਤੇ ਟੀਕਾਕਰਨ ਕੇਂਦਰਾਂ ਉੱਤੇ ਭੀੜ ਨਾ ਪਵੇ।  ਕੋਵਿਡ-19 ਦੇ ਦਿਨੋ-ਦਿਨ ਵਧ ਰਹੇ ਕੇਸਾਂ ਉੱਤੇ ਚਿੰਤਾ ਜ਼ਾਹਰ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ ਅਤੇ ਮਾਸਕ ਲਾਜ਼ਮੀ ਤੌਰ 'ਤੇ ਪਹਿਨਣ ਤੋਂ ਇਲਾਵਾ ਦੂਸਰੀਆਂ ਸਾਵਧਾਨੀਆਂ ਅਪਣਾਉਣ ਦੀ ਜਰੂਰਤ ਹੈ।ਡਾ ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕੋਵਿਡ-19 ਕੇਸਾਂ ਅਤੇ ਮੌਤਾਂ ਦੀ ਗਿਣਤੀ ਦਿਨ-ਬ-ਦਿਨ ਵਧ ਰਹੀ ਹੈ। ਇਸ ਲਈ ਜ਼ਰੂਰਤ ਹੈ ਕਿ ਅਸੀਂ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰੀਏ। ਡਾ ਕਪੂਰ ਨੇ ਅੱਗੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਲੋਕਾਂ ਨੇ ਮਾਸਕ ਦੀ ਵਰਤੋਂ ਬਿਲਕੁੱਲ ਤਿਆਗ ਦਿੱਤੀ ਹੈ, ਜੋ ਬਿਮਾਰੀ ਦੇ ਵਧਣ ਦਾ ਮੁੱਖ ਕਾਰਨ ਬਣ ਰਹੀ ਹੈ।ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਪਹਿਲਾਂ ਸਿਹਤ ਵਿਭਾਗ ਨਾਲ ਸਹਿਯੋਗ ਕੀਤਾ ਸੀ ਤੇ ਜ਼ਿਲ੍ਹੇ ਅੰਦਰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿਚ ਯੋਗਦਾਨ ਪਾਇਆ ਸੀ, ਉਸੇ ਤਰ੍ਹਾਂ ਕੋਰੋਨਾ ਬਿਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਪੂਰਨ ਸਹਿਯੋਗ ਕਰਨ। ਮਾਸਕ ਲਾਜ਼ਮੀ ਤੌਰ ਉੱਤੇ ਪਹਿਿਨਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਤਾ ਜਾਵੇ। ਇਸ ਤੋਂ ਪਹਿਲਾਂ 45 ਸਾਲ ਤੋਂ ਵੱਧ ਉਮਰ ਵਿਅਕਤੀਆਂ ਨੂੰ ਹੀ ਮੁਫ਼ਤ ਵੈਕਸੀਨ ਦਿੱਤੀ ਜਾ ਰਹੀ ਸੀ ਜੋ ਕਿ ਜਿਉਂ ਦੀ ਤਿਉਂ ਜਾਰੀ ਰਹੇਗੀ। 

 

Tags: Civil Surgeon SBS Nagar , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD