Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹੇ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਲੱਗਣਗੇ ਚਾਰ ਆਕਸੀਜਨ ਯੂਨਿਟ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੱਗਣ ਵਾਲੇ ਦੋ ਆਕਸੀਜਨ ਯੂਨਿਟਾਂ ਚੋਂ ਇੱਕ ਦਾ ਕੰਮ ਹੋਇਆ ਸ਼ੁਰੂ : ਡਿਪਟੀ ਕਮਿਸ਼ਨਰ

DC Patiala, Kumar Amit, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor

Web Admin

Web Admin

5 Dariya News

ਪਟਿਆਲਾ , 10 May 2021

Last updated on: May 10, 2021, 00:00 IST

ਕੋਵਿਡ ਦੌਰਾਨ ਪਟਿਆਲਾ ਜ਼ਿਲ੍ਹੇ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਆਕਸੀਜਨ ਦੇ ਚਾਰ ਯੂਨਿਟ ਲਗਾਉਣ ਲਈ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ 'ਚ ਲੱਗਣ ਵਾਲੇ ਦੋ ਯੂਨਿਟਾਂ ਵਿਚੋਂ ਇਕ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੱਗਣ ਵਾਲੇ ਆਕਸੀਜਨ ਯੂਨਿਟਾਂ ਵਾਲੇ ਸਥਾਨਾਂ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤਰਜੀਹੀ ਆਧਾਰ 'ਤੇ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆ ਕੰਮ ਡੇਢ ਮਹੀਨੇ 'ਚ ਮੁਕੰਮਲ ਕਰਨ ਲਈ ਕਿਹਾ।ਇਸ ਮੌਕੇ ਉਨ੍ਹਾਂ ਦੱਸਿਆ ਕਿ ਡੀਫੈਂਸ ਰਿਸਰਚ ਅਤੇ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (ਡੀ.ਆਰ.ਡੀ.ਓ.) ਅਤੇ ਨਾਭਾ ਪਾਵਰ ਵੱਲੋਂ ਇੱਕ-ਇੱਕ ਯੂਨਿਟ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ ਜਦਕਿ ਟੋਰੈਂਟ ਗੈਸ ਵੱਲੋਂ ਸੀ.ਐਚ. ਨਾਭਾ ਵਿਖੇ ਅਤੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਮਾਡਲ ਟਾਊਨ ਵਿਖੇ ਆਕਸੀਜਨ ਯੂਨਿਟ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਡੀਫੈਂਸ ਰਿਸਰਚ ਅਤੇ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (ਡੀ.ਆਰ.ਡੀ.ਓ.) ਵੱਲੋਂ ਲਗਾਏ ਜਾ ਰਹੇ 10 ਹਜ਼ਾਰ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਮੈਡੀਕਲ ਆਕਸੀਜਨ ਯੂਨਿਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ 'ਤੇ 10 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ। 

ਉਨ੍ਹਾਂ ਦੱਸਿਆ ਕਿ ਯੂਨਿਟ ਲਗਾਉਣ ਲਈ ਫਾਊਡੇਸ਼ਨ ਕਮ ਪਲੇਟਫਾਰਮ ਤਿਆਰ ਕੀਤਾ ਜਾ ਰਿਹਾ ਹੈ ਅਤੇ ਉਸ ਉਪਰੰਤ ਮਸ਼ੀਨਰੀ ਲਿਆਕੇ ਜਲਦੀ ਹੀ ਇਹ ਯੂਨਿਟ ਉਤਪਾਦਨ ਸ਼ੁਰੂ ਕਰ ਦੇਵੇਗਾ। ਇਸੇ ਤਰ੍ਹਾਂ ਨਾਭਾ ਪਾਵਰ ਲਿਮਟਿਡ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਪਲਾਟ ਲਈ ਜਗ੍ਹਾ ਦੀ ਚੋਣ ਕਰ ਲਈ ਗਈ ਹੈ ਅਤੇ ਰੋਜ਼ਾਨਾ 50 ਤੋਂ 60 ਸਲੰਡਰ ਭਰਨ ਵਾਲੇ ਇਸ ਛੋਟੇ ਯੂਨਿਟ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ।ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਕਸੀਜਨ ਯੂਨਿਟਾਂ ਦੇ ਕੰਮ ਨੂੰ ਤੈਅ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆ ਕਿਹਾ ਕਿ ਕੋਵਿਡ ਸੰਕਟ ਦੌਰਾਨ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸਾਨੂੰ ਸਾਰਿਆਂ ਨੂੰ ਇੱਕ ਟੀਮ ਦੇ ਤੌਰ 'ਤੇ ਕੰਮ ਕਰਦਿਆ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਕਸੀਜਨ ਯੂਨਿਟ ਸਥਾਪਤ ਕਰਨ ਦੇ ਕੰਮ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਏ.ਡੀ.ਸੀ. (ਡੀ) ਕਮ ਨੋਡਲ ਅਫ਼ਸਰ ਡਾ. ਪ੍ਰੀਤੀ ਯਾਦਵ, ਸਹਾਇਕ ਕਮਿਸ਼ਨਰ (ਯੂ.ਟੀ) ਜਗਨੂਰ ਸਿੰਘ, ਜਸਲੀਨ ਕੌਰ ਭੁੱਲਰ, ਸਿਵਲ ਸਰਜਨ ਡਾ. ਸਤਿੰਦਰ ਸਿੰਘ, ਡਾ. ਆਰਤੀ ਪਾਂਡਵ, ਡਾ. ਸੁਮਿਤ ਸਿੰਘ, ਡਾ. ਭਵਨੀਤ ਕੌਰ, ਡਾ. ਦੀਪਇੰਦਰ ਸਿੰਘ ਬੋਪਾਰਾਏ, ਡਾ. ਸੁਦੇਸ਼ ਪ੍ਰਤਾਪ ਸਿੰਘ, ਐਕਸੀਅਨ ਪੀ.ਡਬਲਿਊ.ਡੀ. ਐਸ.ਐਲ. ਗਰਗ, ਪ੍ਰਭਲੀਨ ਸਿੰਘ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: DC Patiala , Kumar Amit , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD