Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੋਜ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਚਿਤਕਾਰਾ ਅਤੇ ਸੀ.ਡੈੱਕ ਨੇ ਮਿਲਾਇਆ ਹੱਥ; ਦੋਹਾਂ ਦਰਮਿਆਨ ਐਮਓਯੂ ਸਾਈਨ

ਸਾਈਬਰ ਸੁਰੱਖਿਆ, ਐਗਰੋਟੈੱਕ, ਸਿਹਤ ਸੰਭਾਲ ਅਤੇ ਕੰਪਿਊਟਿੰਗ ਦੇ ਖੇਤਰਾਂ ਵਿੱਚ ਕਰਨਗੇ ਤਾਲਮੇਲ

Chitkara University, Banur, Rajpura, Centre for Development of Advanced Computing, C-DAC, Dr Madhu Chitkara, Dr VK Saraswat

Web Admin

Web Admin

5 Dariya News

ਬਨੂੜ/ਰਾਜਪੁਰਾ , 10 May 2021

Last updated on: May 10, 2021, 00:00 IST

ਚਿਤਕਾਰਾ ਯੂਨੀਵਰਸਿਟੀ ਪੰਜਾਬ ਅਤੇ ਸੈਂਟਰ ਫ਼ਾਰ ਡਿਵੈਲਪਮੈਂਟ ਆਫ਼ ਐਡਵਾਂਸ ਕੰਪਿਊਟਿੰਗ (ਸੀ.ਡੈੱਕ) ਮੁਹਾਲੀ ਨੇ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਸਾਂਝੇ ਐਮਓਯੂ ਉੱਤੇ ਹਸਤਾਖਰ ਕੀਤੇ ਹਨ। ਸੀ.ਡੈੱਕ ਦੇ 33ਵੇਂ ਸਥਾਪਨਾ ਦਿਵਸ ਮੌਕੇ ਹੋਏ ਵਰਚੂਅਲ ਸਮਾਰੋਹ ਵਿੱਚ ਇਸ ਸਮਝੌਤੇ ਉੱਤੇ ਸਹੀ ਪਾਈ ਗਈ।ਚਿਤਕਾਰਾ ਵੱਲੋਂ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਅਤੇ ਸੀ.ਡੈੱਕ ਵੱਲੋਂ ਸੰਸਥਾ ਦੇ ਕਾਰਜਕਾਰੀ ਨਿਰਦੇਸ਼ਕ ਡਾ ਪੀ.ਕੇ. ਖੋਸਲਾ ਨੇ ਸਮਝੌਤੇ ਤੇ ਹਸਤਾਖਰ ਕੀਤੇ। ਇਸ ਸਮਾਰੋਹ ਵਿੱਚ ਸੀ.ਡੈੱਕ ਅਤੇ ਚਿਤਕਾਰਾ ਦੇ ਸਮੁੱਚੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਨੀਤੀ ਆਯੋਗ ਦੇ ਮੈਂਬਰ ਡਾ ਵੀ.ਕੇ.ਸਾਰਸਵਤ ਨੇ ਸ਼ਮੂਲੀਅਤ ਕੀਤੀ। ਉਨਾਂ ਦੋਹਾਂ ਸੰਸਥਾਵਾਂ ਨੂੰ ਵਧਾਈ ਦਿੰਦਿਆਂ ਇਸ ਨੂੰ ਖੋਜ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵੱਡਾ ਅਤੇ ਸਾਰਥਿਕ ਕਦਮ ਦੱਸਿਆ।ਇਸ ਸਮਝੌਤੇ ਤਹਿਤ ਸੀਡੈੱਕ ਅਤੇ ਚਿਤਕਾਰਾ ਸਾਈਬਰ ਸੁਰੱਖਿਆ, ਐਗਰੀਟੈੱਕ, ਸਿਹਤ ਸੰਭਾਲ ਅਤੇ ਕਲਾਊਂਡ ਕੰਪਾਊਂਡਿੰਗ ਦੇ ਖੇਤਰ ਵਿੱਚ ਖੋਜ ਅਤੇ ਨਵੀਨਤਾ ਨੂੰ ਅਦਾਨ-ਪ੍ਰਦਾਨ ਕੀਤਾ ਜਾਵੇਗਾ। ਸੀਡੈੱਕ ਦੇ ਨਿਰਦੇਸ਼ਕ ਡਾ ਪੀਕੇ ਖੋਸਲਾ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ ਉਹ ਅਤੇ ਉਨਾਂ ਦੀ ਟੀਮ ਪਿਛਲੇ ਦਿਨੀਂ ਚਿਤਕਾਰਾ ਯੂਨੀਵਰਸਿਟੀ ਅਤੇ ਉਨਾਂ ਦੀਆਂ ਅਤਿ-ਆਧੁਨਿਕ ਅਤੇ ਵਿਸ਼ਵ ਪੱਧਰੀ ਤਕਨੀਕਾਂ ਨਾਲ ਲੈੱਸ ਲੈਬਜ਼ ਦਾ ਨਿਰੀਖ਼ਣ ਕਰਕੇ ਆਏ ਹਨ, ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ। ਉਨਾਂ ਕਿਹਾ ਕਿ ਚਿਤਕਾਰਾ ਦਾ ਵਿਸ਼ਵ ਪੱਧਰ ਉੱਤੇ ਸਿੱਖਿਆ, ਖੋਜ, ਸਿਹਤ ਸੰਭਾਲ ਖੇਤਰਾਂ ਵਿੱਚ ਵੱਡਾ ਨਾਂ ਹੈ ਅਤੇ ਸੀਡੈੱਕ ਨੂੰ ਚਿਤਕਾਰਾ ਨਾਲ ਜੋੜਨਾ ਸਾਰਿਆਂ ਲਈ ਮਾਣ ਵਾਲੀ ਗੱਲ ਹੈ।ਚਿਤਕਾਰਾ ਦੀ ਵਾਈਸ ਚਾਂਸਲਰ ਡਾ ਅਰਚਨਾ ਚੌਧਰੀ ਨੇ ਇਸ ਮੌਕੇ ਬੋਲਦਿਆਂ ਖੁਸ਼ੀ ਪ੍ਰਗਟ ਕੀਤੀ। ਉਨਾਂ ਕਿਹਾ ਕਿ ਇਸ ਤਾਲਮੇਲ ਅਤੇ ਸਹਿਯੋਗ ਨਾਲ ਅਸੀਂ ਖੋਜ ਦੇ ਖੇਤਰ ਵਿੱਚ ਵੱਡੀ ਛਲਾਂਗ ਲਾਉਣ ਅਤੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਖੋਜ ਕਾਰਜਾਂ ਨਾਲ ਜੋੜਨ ਤੇ ਉਨਾਂ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਣ ਵਿੱਚ ਕਾਮਯਾਬ ਹੋਵਾਂਗੇ।ਚਿਤਕਾਰਾ ਦੀ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਨੇ ਸੀਡੈੱਕ ਨਾਲ ਹੋਏ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸਦੇ ਦੂਰਰਸੀ ਸਿੱਟੇ ਨਿਕਲਣਗੇ। ਉਨਾਂ ਦੱਸਿਆ ਕਿ ਚਿਤਕਾਰਾ ਹੁਣ ਤੱਕ 700 ਪੇਟੈਂਟ ਦਾਖਿਲ ਕਰ ਚੁੱਕਿਆ ਹੈ ਤੇ ਅੱਜ ਹੀ ਉਨਾਂ ਦੇ 70ਵੇਂ ਪੇਟੈਂਟ ਨੂੰ ਮਾਨਤਾ ਮਿਲੀ ਹੈ। ਉਨਾਂ ਕਿਹਾ ਕਿ ਯੂਨੀਵਰਸਿਟੀ 1800 ਸਕੋਪਸ ਇੰਡੈਕਸ ਦੀ ਪਬਲੀਕੇਸ਼ਨ ਕਰ ਚੁੱਕੀ ਹੈ। ਉਨਾਂ ਕਿਹਾ ਕਿ ਤਕਨਾਲੋਜੀ ਦੀ ਇਸ ਸਾਂਝ ਨਾਲ ਪੋਸਟ ਗਰੈਜੂਏਟ ਅਤੇ ਪੀਐਚਡੀ ਦੀਆਂ ਡਿਗਰੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਇਸ ਮੌਕੇ ਐਮਓਯੂ ਉੱਤੇ ਦਸਤਖਤ ਕਰਨ ਉਪਰੰਤ ਦੋਵਾਂ ਸੰਸਥਾਵਾਂ ਦੇ ਅਧਿਕਾਰੀਆਂ ਵੱਲੋਂ ਇੱਕ ਦੂਜੇ ਨਾਲ ਆਪਣੇ ਦਸਤਾਵੇਜ਼ ਅਦਾਨ ਪ੍ਰਦਾਨ ਕੀਤੇ ਗਏ।

 

Tags: Chitkara University , Banur , Rajpura , Centre for Development of Advanced Computing , C-DAC , Dr Madhu Chitkara , Dr VK Saraswat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD