Saturday, 18 May 2024

 

 

ਖ਼ਾਸ ਖਬਰਾਂ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ

 

18 ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਮਜਦੂਰਾਂ ਲਈ ਟੀਕਾਕਰਣ ਸ਼ੁਰੂ

 Deepti Uppal, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders,  #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor

Web Admin

Web Admin

5 Dariya News

ਕਪੂਰਥਲਾ , 10 May 2021

ਕੋਵਿਡ ਟੀਕਾਕਰਨ ਮੁਹਿੰਮ ਦੇ ਸੰਬੰਧ ਵਿਚ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਮਜਦੂਰਾਂ ਲਈ ਮੁਫਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਅੱਜ ਸਿਵਲ ਹਸਪਤਾਲ ਕਪੂਰਥਲਾ ਅਤੇ 4 ਹੋਰ ਥਾਵਾਂ ਵਿਖੇ ਕਰ ਦਿੱਤੀ ਗਈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲੇ ਵਿਚ ਮੁਫਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਕੰਸਟ੍ਰਕਸ਼ਨ ਐਂਡ ਅਦਰ ਵਰਕਰਜ ਬੋਰਡ ਵੱਲੋਂ ਰਜਿਸਟਰਡ ਕਾਮਿਆਂ ਅਤੇ ਇੰਜੀਨਿਅਰਿੰਗ ਵਿਭਾਗ ਦੇ ਕਾਮਿਆਂ ਦੀ ਵੈਕਸੀਨੇਸ਼ਨ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ 18 ਤੋਂ 44 ਸਾਲ ਦੇ ਉਮਰ ਵਰਗ ਵਿਚ ਲੇਬਰ ਕਲਾਸ ਲਈ ਪਹਿਲ ਦੇ ਆਧਾਰ ਤੇ ਸ਼ੁਰੂ ਕੀਤੀ ਗਈ ਇਸ ਮੁਫਤ ਟੀਕਾਕਰਨ ਮੁਹਿੰਮ ਦਾ ਉਦੇਸ਼ ਸੰਵੇਦਨਸ਼ੀਲ ਤੇ ਉੱਚ ਜੋਖਮ ਵਾਲੇ ਲੋਕਾਂ ਨੂੰ ਵੈਕਸੀਨੇਟ ਕਰਨਾ ਹੈ।ਸ੍ਰੀਮਤੀ ਉੱਪਲ ਨੇ ਦੱਸਿਆ ਕਿ ਟੀਕਾਕਰਨ ਦੀਆਂ ਯੋਗ ਸ਼੍ਰਣੀਆਂ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਸੂਚਿਤ ਕੀਤਾ ਜਾਏਗਾ ਤਾਂ ਜੋ ਟੀਕਾਕਰਨ ਕੇਂਦਰਾਂ ਤੇ ਭੀੜ ਨਾ ਹੋਏ। ਉਨ੍ਹਾਂ ਇਹ ਵੀ ਕਿਹਾ ਕਿ ਉਸਾਰੀ ਕਾਮਿਆਂ ਦੀ ਵੈਕਸੀਨੇਸ਼ਨ ਨਾਲ ਕੰਸਟਰਕਸ਼ਨ ਖੇਤਰ ਵਿਚਲੀਆਂ ਗਤੀਵਿਧੀਆਂ ਨੂੰ ਚਾਲੂ ਰੱਖਣ ਵਿਚ ਮਦਦ ਮਿਲੇਗੀ ਜਿਸ ਨਾਲ ਸਮਾਜ ਦੇ ਲੋੜਵੰਦ ਵਰਗ ਦੇ ਰੁਜ਼ਗਾਰ ਉੱਪਰ ਪ੍ਰਭਾਵ ਨਹੀਂ ਪਵੇਗਾ।ਸਿਵਲ ਸਰਜਨ ਕਪੂਰਥਲਾ ਡਾ ਪਰਮਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਗਾਈਡਲਾਈਨਾਂ ਦੀ ਪਾਲਣਾ ਕਰਨ ਤੇ ਮਾਸਕ ਪਾ ਕੇ ਰੱਖਣ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ ਕਰਨ।ਉਨ੍ਹਾਂ ਕਿਹਾ ਕਿ ਸਰਕਾਰੀ ਹਦਾਇਤਾਂ ਕੋਵਿਡ ਦੇ ਮੱਦੇਨਜਰ ਲੋਕ ਹਿੱਤ ਵਿਚ ਹਨ ਤੇ ਲੋਕਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ।ਜਿਲਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਲਈ ਜਿਲੇ ਵਿਚ 5 ਸਾਈਟਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ਤਹਿਤ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨਲ ਹਸਪਤਾਲ ਫਗਵਾੜਾ, ਸਬ ਡਵੀਜਨਲ ਹਸਪਤਾਲ ਭੁੱਲਥ ਤੇ ਸੁਲਤਾਨਪੁਰ ਲੋਧੀ ਤੋਂ ਇਲਾਵਾ ਈ.ਐਸ.ਆਈ. ਹਸਪਤਾਲ ਫਗਵਾੜਾ ਵਿਖੇ ਵੈਕਸੀਨੇਸ਼ਨ ਕੀਤੀ ਜਾਏਗੀ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਇਸ ਮੁਹਿੰਮ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।ਇਸ ਮੌਕੇ ਤੇ ਡਾ. ਕੰਵਲਜੀਤ ਕੌਰ, ਸੁਪਰਡੈਂਟ ਰਾਮ ਅਵਤਾਰ, ਰਵਿੰਦਰ ਜੱਸਲ, ਐਲ.ਐਚ.ਵੀ.ਪਰਮਜੀਤ ਕੌਰ, ਰਮਨਦੀਪ ਸਿੰਘ ਤੇ ਹੋਰ ਹਾਜਰ ਸਨ।

 

Tags: Deepti Uppal , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD