Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਤਿੰਨੇ ਮੈਡੀਕਲਾਂ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ : ਓਮ ਪ੍ਰਕਾਸ਼ ਸੋਨੀ

3 ਮੈਡੀਕਲਾਂ ਕਾਲਜਾਂ ਵਿਚ ਵਧਾਏ ਜਾਣਗੇ 25 ਫੀਸਦੀ ਬੈਡ

 O P Soni, Om Parkash Soni, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor

Web Admin

Web Admin

5 Dariya News

ਅੰਮ੍ਰਿਤਸਰ , 10 May 2021

Last updated on: May 10, 2021, 00:00 IST

ਜਿਲੇ੍ਹ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਡਾਕਟਰਾਂ, ਜਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਸੋਨੀ ਵੱਲੋਂ ਕੋਵਿਡ ਦੀ ਸਥਿਤੀ ਦਾ ਜਾਇਜਾ ਲਿਆ ਗਿਆ ਅਤੇ ਦੱਸਿਆ ਕਿ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਲ 3 ਦੇ 300 ਬੈਡ, ਐਲ 2 ਦੇ 250 ਬੈਡ ਅਤੇ 100 ਹੋਰ ਬੈਡ ਕਰੋਨਾ ਮਰੀਜਾਂ ਲਈ ਰੱਖੇ ਗਏ ਹਨ ਅਤੇ ਮੈਡੀਕਲ ਕਾਲਜ ਵਿਖੇ ਹੀ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ 10 ਮੀਟਰਕ ਟਨ ਦਾ ਟੈਂਕ ਸਥਾਪਤ ਕੀਤਾ ਗਿਆ ਹੈ ਜੋ ਅੱਜ ਤੋਂ ਆਪਣਾ ਕੰਮ ਸ਼ੁਰੂ ਕਰ ਦੇਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 6 ਟਨ ਦੀ ਸਮਰਥਾ ਵਾਲਾ ਆਕਸੀਜਨ ਟੈਂਕ ਸੀ, ਪਰ ਰੋਜਾਨਾ 18 ਤੋਂ 20 ਮੀਟਰਕ ਟਨ ਆਕਸੀਜਨ ਦੀ ਮੰਗ ਹੋਣ ਕਰਕੇ ਕਾਫੀ ਮੁਸ਼ਕਲ ਪੇਸ਼ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ 10 ਟਨ ਸਮਰਥਾ ਵਾਲੇ ਟੈਂਕ ਦੇ ਸਥਾਪਤ ਹੋਣ ਨਾਲ ਆਕਸੀਜਨ ਦੀ ਕਮੀ ਨੂੰ ਕਾਫੀ ਹੱਦ ਤੱਕ ਪੂਰਾ ਕਰ ਲਿਆ ਜਾਵੇਗਾ।ਸ੍ਰੀ ਸੋਨੀ ਨੇ ਦੱਸਿਆ ਕਿ ਜਿਲੇ੍ਹ ਵਿਚ ਹੁਣ ਆਕਸੀਜਨ ਦੀ ਸਪਲਾਈ ਸਥਿਰ ਹੋਈ ਹੈ ਅਤੇ ਰੋਜਾਨਾ ਸਪਲਾਈ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਰੁਟੇਸ਼ਨ ਦੇ ਅਧਾਰ ਤੇ ਆਕਸੀਜਨ ਸਲਪਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 320 ਦੇ ਕਰੀਬ ਮਰੀਜ ਲੈਵਲ 3 ਦੇ ਹਨ ਅਤੇ ਦੂਜੇ ਰਾਜਾਂ ਤੋਂ ਆਏ ਮਰੀਜਾਂ ਨੂੰ ਵੀ ਇਥੇ ਦਾਖਲ ਕੀਤਾ ਜਾ ਰਿਹਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਤਿੰਨੋਂ ਮੈਡੀਕਲ ਕਾਲਜਾਂ ਵਿੱਚ 25 ਫੀਸਦੀ ਤੋਂ ਜਿਆਦਾ ਬੈਡ ਵਧਾਏ ਜਾਣ ਕਿਉਕਿ ਹਸਪਤਾਲਾਂ ਵਿਚ ਕਰੋਨਾਂ ਮਰੀਜਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਬੈਡਾਂ ਦੇ ਵਧਾਉਣ ਨਾਲ ਡਾਕਟਰਾਂ ਅਤੇ ਹੋਰ ਸਟਾਫ ਦੀ ਵੀ ਜਰੂਰਤ ਨੂੰ ਪੂਰਾ ਕਰਨ ਲਈ ਤਿੰਨੋਂ ਮੈਡੀਕਲ ਕਾਲਜਾਂ ਵਿੱਚ 540 ਦੇ ਕਰੀਬ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਨਾਲ ਡਾਕਟਰ ਵੀ ‘ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜਿਹੜੇ ਮੁਲਾਜਮ ਕਾਫੀ ਸਮੇਂ ਤੋਂ ਕੱਚੇ ਤੌਰ ਤੇ ਕੰਮ ਕਰ ਰਹੇ ਸਨ ਨੂੰ ਵੀ ਜਲਦੀ ਪੱਕਿਆਂ ਕਰਨ ਤੇ ਵਿਚਾਰ ਚੱਲ ਰਿਹਾ ਹੈ। ਸ੍ਰੀ ਸੋਨੀ ਨੇ ਦੱਸਿਆ ਕਿ ਪ੍ਰਿੰਸੀਪਲ ਮੈਡੀਕਲ ਕਾਲਜਾਂ ਨੂੰ ਅਖਤਿਆਰ ਦਿੱਤੇ ਗਏ ਹਨ ਕਿ ਉਹ ਆਪਣੀ ਹੀ ਪੱਧਰ ਤੇ ਆਉਟ ਸੋਰਸ ਰਾਹੀਂ ਭਰਤੀ ਕਰਨ ਤਾਂ ਜੋ ਮਰੀਜਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। 

ਸ੍ਰੀ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੇਂਦਰ ਸਰਕਾਰ ਤੋਂ ਰੋਜਾਨਾ 300 ਮੀਟਰਕ ਟਨ ਆਕਸੀਜਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ  ਦੱਸਿਆ  ਕਿ ਕੇਂਦਰ ਨੇ ਵਿਸ਼ਵਾਸ਼ ਦਿਵਾਇਆ ਹੈ ਕਿ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਵਲੋਂ ਦਿਨ ਰਾਤ ਆਪਣੀ ਡਿਊਟੀ ਨੂੰ ਅੰਜਾਮ ਦਿੱਤਾ  ਜਾ ਰਿਹਾ ਹੈ। ਸ੍ਰੀ ਸੋਨੀ ਨੇ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਵਿਰੁੱਧ ਲੜਨ ਵਾਲੇ ਇਹ ਸਾਡੇ ਯੋਧੇ ਹਨ। ਉਨ੍ਹਾਂ ਨੇ ਸਰਕਾਰ ਦੀ ਤਰਫੋਂ ਵੀ ਡਾਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀ ਆਉਣ ਦਿਤੀ ਜਾਵੇਗੀ ਅਤੇ ਸਾਡੀ ਸਰਕਾਰ ਪੂਰੀ ਤਰ੍ਹਾਂ ਇਨ੍ਹਾਂ ਦੇ ਨਾਲ ਖੜੀ ਹੈ।ਸ੍ਰੀ ਸੋਨੀ ਨੇ ਦੱਸਿਆ ਕਿ ਜਿਲੇ੍ਹ ਵਿੱਚ ਕਰੋਨਾ ਵੈਕਸੀਨ ਪਹੁੰਚ ਚੁੱਕੀ ਹੈ ਅਤੇ ਸਭ ਤੋਂ ਪਹਿਲਾਂ ਕੀਰਤੀ ਤੇ ਉਸਾਰੀ ਕਾਮਿਆਂ ਨੂੰ ਵੈਕਸੀਨ ਲਗਾਉਣ ਵਿੱਚ ਤਰਜੀਹ ਦਿੱਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਜਲਦੀ ਹੀ 18 ਤੋਂ 44 ਸਾਲ ਦੀ ਉਮਰ ਵਾਲੇ ਸਾਰੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੀਆਂ ਸਮੂਹ ਵਾਰਡਾਂ ਦੇ ਕੌਂਸਲਰਾਂ ਵੱਲੋਂ ਆਪੋ ਆਪਣੀ ਵਾਰਡ ਵਿੱਚ ਕੈਂਪ ਲਗਾ ਕੇ ਵੈਕਸੀਨ ਲਗਾਈ ਜਾ ਰਹੀ ਹੈ ਤਾਂ  ਜੋ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।ਸ੍ਰੀ ਸੋਨੀ ਨੇ ਦੱਸਿਆ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ 7 ਸਰਕਾਰੀ ਲੈਬਾਰਟਰੀਆਂ ਵਿਚ  6108214 ਵਿਅਕਤੀਆਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 252118 ਵਿਅਕਤੀ ਪਾਜਟਿਵ ਆਏ ਹਨ ਅਤੇ 3600 ਵਿਅਕਤੀਆਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਰੋਜਾਨਾ 10 ਹਜ਼ਾਰ ਤੋਂ ਵਧੇਰੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੀ ਵੈਕਸੀਨ ਨੂੰ ਜਰੂਰ ਲਗਵਾਉਣ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਕਰੋਨਾਂ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤੇ ਲੋਕਾਂ ਦਾ ਫਰਜ ਵੀ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪੁਲਿਸ ਕਮਿਸ਼ਨਰ ਡਾ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਿੱਚ ਇਕ ਦਿਨ ਸੱਜਾ ਅਤੇ ਇਕ ਦਿਨ ਖੱਬਾ ਪਾਸੇ ਦੀਆਂ ਦੁਕਾਨਾਂ ਖੋਲੀਆਂ ਜਾਣਗੀਆਂ ਅਤੇ ਕੈਮਿਸਟ ਸ਼ਾਪ, ਡੇਅਰੀ ਅਤੇ ਹੋਰ ਜਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਖੁੱਲ ਰਹੇਗੀ। ਉਨ੍ਹਾਂ ਨੇ ਲੋਕਾਂ ਨੂ ਅਪੀਲ ਕੀਤੀ ਕਿ ਇਸ ਮਹਾਂਮਾਰੀ ਤੇ ਕਾਬੂ ਪਾਉਣ ਲਈ ਪੁਲਿਸ ਪ੍ਰਸਾਸ਼ਨ ਦਾ ਸਹਿਯੋਗ ਕਰਨ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ, ਸ੍ਰੀਮਤੀ ਕੋਮਲ ਮਿੱਤਲ, ਐਸ:ਐਸ:ਪੀ ਦਿਹਾਤੀ ਸ੍ਰੀ ਧਰੁਵ ਦਹੀਆ, ਮੁੱਖ ਪ੍ਰਸਾਸ਼ਕ ਪੁੱਡਾ ਮੈਡਮ ਪਲਵੀ ਚੌਧਰੀ, ਸਿਵਲ ਸਰਜਨ ਡਾ ਚਰਨਜੀਤ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਰਜੀਵ ਦੇਵਗਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: O P Soni , Om Parkash Soni , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD