Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕਰੋਨਾ ਮਹਾਂਮਾਰੀ ਦੌਰਾਨ ਧਾਰਮਿਕ ਸੰਸਥਾਵਾਂ ਦਾ ਉਘਾ ਯੋਗਦਾਨ : ਗੁਰਪ੍ਰੀਤ ਸਿੰਘ ਖਹਿਰਾ

ਸੰਗਤ ਏਡ ਯੂ:ਕੇ ਨੇ ਜਿਲ੍ਹਾ ਪ੍ਰਸਾਸ਼ਨ ਨੂੰ ਮੁਹੱਈਆ ਕਰਵਾਏ 40 ਆਕਸੀਜਨ ਸਿਲੰਡਰ

 DC Amritsar, Gurpreet Singh Khaira, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor

5 Dariya News

ਅੰਮ੍ਰਿਤਸਰ , 10 May 2021

Last updated on: May 10, 2021, 00:00 IST

ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸੇਵਾ ਲਈ ਜਿਥੇ ਕਈ ਨਿੱਜੀ ਸੰਸਥਾਵਾਂ ਵੱਧ ਚੜ ਕੇ ਅੱਗੇ ਆਈਆਂ ਹਨ ਉਥੇ ਕਈ ਧਾਰਮਿਕ ਸੰਸਥਾਵਾਂ ਵਲੋਂ ਵੀ ਆਪਣਾ ਲੋਕ ਭਲਾਈ ਲਈ ਵੱਡੇ ਪੱਧਰ ਤੇ ਯੋਗਦਾਨ ਪਾਇਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸੰਗਤ ਏਡ ਯੂ:ਕੇ ਦੀ ਸੰਸਥਾ ਵਲੋਂ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸਾਸ਼ਨ ਨੂੰ ਕੋਵਿਡ -19 ਦੇ ਮਰੀਜਾ ਲਈ 40 ਆਕਸੀਜਨ ਸਿਲੰਡਰ ਭੇਂਟ ਕੀਤੇ ਹਨ। ਸ੍ਰ ਖਹਿਰਾ ਨੇ ਦੱਸਿਆ ਇਸ ਸਮੇਂ ਕੋਵਿਡ ਦੇ ਮਰੀਜਾਂ ਲਈ ਆਕਸੀਜਨ ਹੀ ਸਭ ਤੋਂ ਪਹਿਲਾਂ ਸੰਜੀਵਨੀ ਬੂਟੀ ਦਾ ਕੰਮ ਕਰਦੀ ਹੈ ਅਤੇ ਕਈ ਹਸਪਤਾਲਾਂ ਵਿੱਚ ਖਾਲੀ ਸਿਲੰਡਰਾਂ ਕਾਫੀ ਘਾਟ ਮਹਿਸੂਸ ਹੋ ਰਹੀ ਹੈ ਜਾਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲੀਕੁਡ ਆਕਸੀਜਨ ਦੀ ਮੁਸ਼ਕਲ ਆਉਂਦੀ ਹੈ ਤਾਂ ਸਿਲੰਡਰਾਂ ਨੂੰ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਸੰਗਤ ਏਡ ਯੂ:ਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੇ ਇਸ ਉਪਰਾਲੇ ਨਾਲ ਸਾਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਮਾਝੇ ਵਿੱਚੋਂ ਪਾਠਾਨਕੋਟ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਤੋਂ ਵੀ  ਐਲ 3 ਦੇ ਕਾਫੀ ਮਰੀਜ ਆ ਰਹੇ ਰਹੇ ਹਨ ਜਿੰਨਾਂ ਨੂੰ ਆਕਸੀਜਨ ਦੀ ਕਾਫੀ ਲੋੜ ਹੁੰਦੀ ਹੈ। ਉਨ੍ਰਾਂ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕੋਵਿਡ ਮਹਾਂਮਾਰੀ ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਟੈਸਟ ਹਰ ਸਰਕਾਰੀ ਹਸਪਤਾਲ ਤੇ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਸ ਖਹਿਰਾ ਨੇ ਕਿਹਾ ਕਿ ਇਸ ਨਾਜੁਕ ਸਥਿਤੀ ਨਾਲ ਨਿਪਟਣ ਲਈ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾੲਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਵਜਾ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਅਤੇ ਮਾਸਕ ਦੀ ਵਰਤੋ ਨੂੰ 100 ਫੀਸਦੀ ਯਕੀਨੀ ਬਣਾਉਣ ਦੀ ਲੋੜ ਤੇ ਜੋਰ ਦਿੱਤਾ। ਸ੍ਰ ਖਹਿਰਾ ਨੇ ਦੱਸਿਆ ਕਿ ਸਾਡੇ ਸਾਰੇ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਇਸ ਔਖੀ ਘੜੀ ਵਿੱਚ ਦਿਨ ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਾਤਲਾਂ ਵਿੱਚ ਕੋਵਿਡ 19 ਦੇ ਇਲਾਜ ਲਈ ਕੋਈ ਵੀ ਫੀਸ ਨਹੀਂ ਲਈ ਜਾਂਦੀ ਬਲਕਿ ਬਿਲਕੁਲ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ, ਸ੍ਰੀ ਰਣਜੀਤ ਸਿੰਘ, ਵਿਕਰਮ ਕੁਮਾਰ ਵੀ ਹਾਜਰ ਸਨ।

 

Tags: DC Amritsar , Gurpreet Singh Khaira , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD