Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਧੂ ਸਿੰਘ ਧਰਮਸੋਤ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਕੋਵਿਡ ਮਹਾਂਮਾਰੀ ਤੇ ਇਲਾਜ ਪ੍ਰਬੰਧਾਂ ਦੀ ਸਮੀਖਿਆ

ਧਰਮਸੋਤ ਵੱਲੋਂ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ

Sadhu Singh Dharamsot, Punjab Social Welfare and Minorities, Punjab Pradesh Congress Committee, Congress, Chandigarh, Punjab Congress, Government of Punjab, Punjab  Government, Punjab

Web Admin

Web Admin

5 Dariya News

ਪਟਿਆਲਾ , 10 May 2021

Last updated on: May 10, 2021, 00:00 IST

ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਜ਼ਿਲ੍ਹਾ ਪਟਿਆਲਾ 'ਚ ਕੋਵਿਡ ਮਹਾਂਮਾਰੀ ਅਤੇ ਇਸਦੇ ਇਲਾਜ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ 24 ਘੰਟੇ ਨਿਰੰਤਰ ਕੀਤੇ ਜਾ ਰਹੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਸ. ਧਰਮਸੋਤ ਨੇ ਕੋਵਿਡ ਮਹਾਂਮਾਰੀ ਦੀ ਲਾਗ ਨੂੰ ਹੋਰ ਅਗੇ ਫੈਲਣ ਤੋਂ ਰੋਕਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਚੌਕਸ ਕੀਤਾ ਉਥੇ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ।ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਮੀਟਿੰਗ 'ਚ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਤੇ ਨਿਜੀ ਹਸਪਤਾਲਾਂ ਨੂੰ ਕੋਵਿਡ ਮਰੀਜਾਂ ਦੀ ਸੰਭਾਂਲ ਲਈ ਲੋੜੀਂਦੀ ਆਕਸੀਜਨ ਤੇ ਦਵਾਈਆਂ ਦੀ ਪੂਰਤੀ ਕਰਨ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ।ਜੰਗਲਾਤ ਮੰਤਰੀ ਨੇ ਅਪੀਲ ਕੀਤੀ ਕਿ ਕੋਵਿਡ ਦੀ ਭਿਆਨਕਤਾ ਦੇ ਮੱਦੇਨਜ਼ਰ ਪਿੰਡਾਂ ਦੇ ਪੰਚ-ਸਰਪੰਚ, ਸ਼ਹਿਰਾਂ ਦੇ ਕੌਂਸਲਰ ਅਤੇ ਹੋਰ ਮੋਹਤਬਰ ਵਿਅਕਤੀ ਆਪਣੇ ਇਲਾਕਿਆਂ 'ਚ ਲੋਕਾਂ ਨੂੰ ਸਮਝਾ ਕੇ ਕਿਸੇ ਵੀ ਤਰ੍ਹਾਂ ਦੇ ਇਕੱਠਾਂ ਤੋਂ ਬਚਣ ਲਈ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼, ਆਪਣੇ ਆਪ ਤੇ ਆਪਣੇ ਬੱਚਿਆਂ ਨੂੰ ਪਿਆਰ ਕਰਦੇ ਹਨ, ਉਹ ਸੱਚੀ ਦੇਸ਼ ਭਗਤੀ ਦਾ ਸਬੂਤ ਦਿੰਦੇ ਹੋਏ ਇਸ ਮਹਾਂਮਾਰੀ ਵਿਰੁੱਧ ਪੰਜਾਬ ਸਰਕਾਰ ਵੱਲੋਂ ਅਰੰਭੀ ਜੰਗ ਮਿਸ਼ਨ ਫ਼ਤਹਿ ਨੂੰ ਜਿੱਤਣ ਲਈ ਆਪਣਾ ਸਹਿਯੋਗ ਦੇਣ।ਸ. ਧਰਮਸੋਤ ਨੇ ਕਿਹਾ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਤਿੰਨ ਗੁਣਾ ਜਿਆਦਾ ਨੁਕਸਾਨ ਹੋਇਆ ਹੈ, ਜਿਸ ਲਈ ਇਸ ਨੂੰ ਮਖੌਲ 'ਚ ਨਹੀਂ ਲੈਣਾ ਚਾਹੀਦਾ ਅਤੇ ਕਿਸੇ ਦੇ ਮਗਰ ਲੱਗਕੇ, ਸਰਕਾਰ ਵੱਲੋਂ ਲੋਕਾਂ ਦੀ ਭਲਾਈ ਤੇ ਲੋਕਾਂ ਨੂੰ ਮਰਨ ਤੋਂ ਬਚਾਉਣ ਲਈ ਜਾਰੀ ਕੀਤੇ ਹੁਕਮਾਂ ਦੇ ਖ਼ਿਲਾਫ਼ ਜਾ ਕੇ ਬਾਜ਼ਾਰ ਤੇ ਹੋਰ ਅਦਾਰੇ ਧੱਕੇ ਨਾਲ ਖੋਲ੍ਹਣ ਦੀ ਗ਼ਲਤੀ ਵੀ ਨਹੀਂ ਕਰਨੀ ਚਾਹੀਦੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਜ਼ਿਲ੍ਹੇ 'ਚ ਕੋਵਿਡ ਸੈਂਪਲਿੰਗ ਦੀ ਸਮਰੱਥਾ ਵਧਾ ਕੇ 5000 ਰੋਜ਼ਾਨਾ ਕੀਤੀ ਹੈ, ਕੋਵਿਡ ਤੋਂ ਬਚਾਅ ਲਈ ਢਾਈ ਲੱਖ ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਇਸ ਤੋਂ ਬਿਨ੍ਹਾਂ 18 ਤੋਂ 44 ਸਾਲ ਦੇ ਉਮਰ ਵਰਗ ਦੇ ਕਿਰਤੀਆਂ, ਜਿਨ੍ਹਾਂ 'ਚ ਸਹਿ ਬਿਮਾਰੀਆਂ ਉਚ ਜੋਖਮ ਵਾਲੇ ਤੇ ਸੰਵੇਦਨਸ਼ੀਲ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਜ਼ਿਲ੍ਹੇ 'ਚ ਆਕਸੀਜਨ ਦੇ ਪ੍ਰਬੰਧ ਕਰਨ ਲਈ ਬੋਕਾਰੋ, ਬਰੋਟੀ ਵਾਲਾ, ਰੁੜਕੀ, ਪਾਣੀਪਤ ਆਦਿ ਤੋਂ ਤਰਲ ਮੈਡੀਕਲ ਆਕਸੀਜਨ ਮੰਗਵਾਈ ਜਾ ਰਹੀ ਹੈ।ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ 'ਚ ਘਰੇਲੂ ਇਕਾਂਤਵਾਸ 'ਚ 4100 ਤੋਂ ਵਧੇਰੇ ਪਾਜਿਟਿਵ ਮਰੀਜ ਹਨ ਤੇ ਉਨ੍ਹਾਂ ਦੇ ਸੰਪਰਕਾਂ ਦੀ ਮਦਦ ਲਈ ਆਸ਼ਾ ਵਰਕਰਾਂ, ਆਂਗਣਵਾੜੀ ਤੇ ਪੁਲਿਸ ਦੀ ਮਦਦ ਲਈ ਜਾਂਦੀ ਹੈ। ਰਾਜਿੰਦਰਾ ਹਸਪਤਾਲ ਦੀ ਕੋਵਿਡ ਕੇਅਰ ਇੰਚਾਰਜ ਸੁਰਭੀ ਮਲਿਕ ਨੇ ਦਸਿਆ ਕਿ ਲੈਵਲ-3 ਦੇ ਪਿਛਲੇ ਸਾਲ ਦੇ 90 ਬੈਡਾਂ ਤੋਂ ਵਧਾਕੇ 280 ਬੈਡ ਕਰ ਦਿੱਤੇ ਗਏ ਹਨ ਅਤੇ ਇਸ 'ਚ 25 ਫੀਸਦੀ ਹੋਰ ਵਾਧਾ ਕੀਤਾ ਜਾ ਰਿਹਾ ਹੈ। ਜਦੋਂਕਿ ਭਾਰਤੀ ਫ਼ੌਜ ਵੱਲੋਂ ਲੈਵਲ-2 ਦੇ ਮਰੀਜਾਂ ਦੇ ਇਲਾਜ ਲਈ 100 ਬੈਡ ਸੁਪਰਸਪੈੇਸ਼ਲਿਟੀ ਬਲਾਕ 'ਚ ਆਪਣੇ ਅਧੀਨ ਕੀਤੇ ਹਨ ਤਾਂ ਕਿ ਰਾਜਿੰਦਰਾ ਹਪਸਤਾਲ ਦੇ ਡਾਕਟਰਾਂ ਨੂੰ ਲੈਵਲ-3 ਦੇ ਮਰੀਜ ਸੰਭਾਲਣ ਲਈ ਹੋਰ ਵਧੇਰੇ ਸਮਾਂ ਮਿਲ ਸਕੇ।ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਟੈਸਟਿੰਗ ਤੇ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੱਤੀ। ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ ਨੇ ਪਾਜਿਟਿਵ ਮਾਮਲਿਆਂ ਦੇ ਸੰਪਰਕਾਂ ਦੀ ਜਾਂਚ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਜਗਨੂਰ ਸਿੰਘ ਨੇ ਕੋਵਾ ਐਪ, ਬੈਡਾਂ ਦੀ ਉਪਲਬੱਧਤਾ ਤੇ ਕੰਟਰੋਲ ਰੂਮ ਦੀ ਕਾਰਜ ਪ੍ਰਣਾਲੀ ਬਾਰੇ ਦੱਸਿਆ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਮੰਤਰੀ ਨੂੰ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂ ਕਰਵਾਇਆ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕੰਟੇਨਮੈਂਟ ਤੇ ਮਾਈਕਰੋ ਕੰਟੇਨਮੈਂਟ ਜੋਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਮੋਹਣੀ ਜੱਸੋਵਾਲ ਤੇ ਨਿਜੀ ਸਕੱਤਰ ਕਾਬਲ ਸਿੰਘ ਵੀ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD