Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਐਸ.ਐਸ.ਪੀ. ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦਾ ‘ਡੀ.ਜੀ.ਪੀ. ਆਨਰ’ ਨਾਲ ਸਨਮਾਨ

ਡੀ.ਜੀ.ਪੀ. ਵਲੋਂ ਸਮਾਜ ਲਈ ਵਿਲੱਖਣ ਸੇਵਾਵਾਂ ਬਦਲੇ ਕੀਤਾ ਗਿਆ ਸਨਮਾਨਤ : ਨਵਜੋਤ ਸਿੰਘ ਮਾਹਲ

Web Admin

Web Admin

5 Dariya News

ਹੁਸ਼ਿਆਰਪੁਰ , 11 May 2021

Last updated on: May 11, 2021, 00:00 IST

ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਪੁਲਿਸ ਹਸਪਤਾਲ ਦੇ ਐਸ.ਐਮ.ਓ. ਡਾ. ਲਖਵੀਰ ਸਿੰਘ ਦਾ ਪੂਰੀ ਤਨਦੇਹੀ, ਸ਼ਿੱਦਤ ਅਤੇ ਲਗਨ ਨਾਲ ਸਿਹਤ ਸੇਵਾਵਾਂ ਦੇਣ ਬਦਲੇ ‘ਡੀ.ਜੀ.ਪੀ. ਆਨਰ’ ਨਾਲ ਸਨਮਾਨ ਕੀਤਾ ਗਿਆ।ਸਮਾਜ ਲਈ ਵਿਲੱਖਣ ਸੇਵਾਵਾਂ ਪ੍ਰਦਾਨ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ  ਗੁਪਤਾ ਵਲੋਂ ਦਿੱਤਾ ਗਿਆ  ‘ਡੀ.ਜੀ.ਪੀ.ਆਨਰ’ ਅੱਜ ਆਪਣੇ ਦਫ਼ਤਰ ਵਿੱਚ ਸੌਂਪਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਮੌਜੂਦਾ ਸਿਹਤ ਸੰਕਟ ਦੇ ਸਮੇਂ ਡਾ. ਲਖਵੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਹਸਪਤਾਲ ਨਾ ਸਿਰਫ ਪੁਲਿਸ ਅਧਿਕਾਰੀਆਂ, ਮੁਲਾਜ਼ਮਾਂ ਨੂੰ ਸਗੋਂ ਆਮ ਲੋਕਾਂ ਲਈ ਵੀ ਲੋੜੀਂਦੀਆਂ ਸਿਹਤ ਸੇਵਾਵਾਂ ਯਕੀਨੀ ਬਣਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਹਸਪਤਾਲ ਵਿਖੇ ਕੋਵਿਡ ਵੈਕਸੀਨ ਲਗਾਉਣ ਦੇ ਨਾਲ-ਨਾਲ ਆਰ.ਟੀ.-ਪੀ.ਸੀ.ਆਰ. ਸੈਂਪਲੰਗ ਵੀ ਲਗਾਤਾਰ ਜਾਰੀ ਹੈ ਜੋ ਕਿ ਸ਼ਹਿਰ ਵਾਸੀਆਂ ਲਈ ਵੱਡੀ ਸਹੂਲਤ ਹੈ।ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦਾ ਧੰਨਵਾਦ ਕਰਦਿਆਂ ਡਾ. ਲਖਵੀਰ ਸਿੰਘ ਨੇ ਕਿਹਾ ਕਿ ਪੁਲਿਸ ਹਸਪਤਾਲ ਵਿੱਚ ਰੋਜ਼ਾਨਾ ਟੈਸਟਿੰਗ ਅਤੇ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਹਸਪਤਾਲ ਦੀ ਟੀਮ ਵਲੋਂ ਨਾ ਸਿਰਫ਼ ਹਸਪਤਾਲ ਵਿੱਚ ਸਗੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਵੀ ਟੀਕਾਕਰਨ ਅਤੇ ਆਰ.ਟੀ.-ਪੀ.ਸੀ.ਆਰ. ਸੈਂਪਲੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਵਲੋਂ ਰਾਜ ਦੇ ਸਮੂਹ ਪੁਲਿਸ ਦਫ਼ਤਰਾਂ ਦੇ ਸਟਾਫ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕਰਨ ਦੇ ਨਿਰਦੇਸ਼ਾਂ ਤਹਿਤ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਅੱਜ ਵਿਸ਼ੇਸ਼ ਕੈਂਪ ਲਗਵਾਇਆ ਜਿਥੇ 80 ਤੋਂ ਵੱਧ ਪੁਲਿਸ ਸਟਾਫ਼ ਦੇ ਸੈਂਪਲ ਲਏ ਗਏ।

 

Tags: Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Dr. Lakhvir Singh , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD