Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਨੂੰ ਫਰੀਜ਼ਰ ਤੇ ਵੱਡੀ ਮਾਤਰਾ 'ਚ ਦਵਾਈਆਂ ਭੇਟ

ਡਾ.ਓਬਰਾਏ ਵੱਲੋਂ ਸੂਬੇ 'ਚ ਆਕਸੀਜਨ ਪਲਾਂਟ ਲਾਉਣ ਲਈ ਯਤਨ‍ ਜਾਰੀ : ਟਰੱਸਟ ਆਗੂ

Web Admin

Web Admin

5 Dariya News

ਅੰਮ੍ਰਿਤਸਰ , 11 May 2021

ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ 'ਚ ਸਭ ਤੋਂ ਅੱਗੇ ਹੋ ਕੇ ਮਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਦੇਵ ਹਪਸਤਾਲ ਦੇ ਪ੍ਰਬੰਧਕਾਂ ਦੀ ਮੰਗ ਤੇ ਉਨ੍ਹਾਂ ਨੂੰ ਕੋਰੋਨਾ ਨਾਲ ਜੂਝ ਰਹੇ ਮਰੀਜ਼ਾਂ ਦੇ ਇਲਾਜ 'ਚ ਸਹਾਈ ਹੋਣ ਵਾਲੀਆਂ ਵੱਡੀ ਮਾਤਰਾ 'ਚ ਮਹਿੰਗੇ ਭਾਅ ਦੀਆਂ ਦਵਾਈਆਂ ਅਤੇ ਇੱਕ ਡੀਪ ਫਰੀਜ਼ਰ ਦਿੱਤਾ ਗਿਆ। ਗੁਰੂ ਨਾਨਕ ਦੇਵ ਹਸਪਤਾਲ ਵਿਖੇ ਉਪਰੋਕਤ ਸਮਾਨ ਦੇਣ ਲਈ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਬਾਬਾ ਸ਼ਮਸ਼ੇਰ ਸਿੰਘ ਕੋਹਰੀ,ਮਨਪ੍ਰੀਤ ਸੰਧੂ, ਨਵਜੀਤ ਘਈ, ਗੁਰਪ੍ਰੀਤ ਸਿੱਧੂ ਆਦਿ ਨੇ ਦੱਸਿਆ ਕਿ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਡਾ.ਐੱਸ.ਪੀ. ਸਿੰਘ ਓਬਰਾਏ ਨੂੰ ਇੱਕ ਪੱਤਰ ਭੇਜ ਕੇ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਕੋਰੋਨਾ ਨਾਲ ਜੂਝ ਰਹੇ ਮਰੀਜ਼ਾਂ ਦੇ ਇਲਾਜ ਦੌਰਾਨ ਵਰਤੋਂ 'ਚ ਆਉਣ ਵਾਲੀਆਂ ਕੁਝ ਜ਼ਰੂਰੀ ਦਵਾਈਆਂ ਅਤੇ ਟੀਕਿਆਂ ਤੋਂ ਇਲਾਵਾ ਇਨ੍ਹਾਂ ਨੂੰ ਸਾਂਭਣ ਲਈ ਇੱਕ ਵੱਡੇ ਫਰੀਜ਼ਰ ਦੀ ਜ਼ਰੂਰਤ ਹੈ,ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਡਾ. ਓਬਰਾਏ ਵੱਲੋਂ ਭੇਜੀਆਂ ਗਈਆਂ ਦਵਾਈਆਂ ਅਤੇ 500 ਲੀਟਰ ਦੀ ਕਪੈਸਿਟੀ ਵਾਲਾ ਡੀਪ ਫਰੀਜ਼ਰ ਅੱਜ ਹਸਪਤਾਲ ਦੇ ਪ੍ਰਬੰਧਕਾਂ ਨੂੰ ਸੌਂਪ ਦਿੱਤਾ ਗਿਆ ਹੈ,ਜਿਸ ਤੇ ਟਰੱਸਟ ਦਾ ਕਰੀਬ 5 ਲੱਖ ਰੁਪਏ ਖਰਚ ਆਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਅੰਦਰ ਮੌਜੂਦਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਡਾ.ਓਬਰਾਏ ਵੱਲੋਂ ਆਕਸੀਜਨ ਪਲਾਂਟ ਲਾਉਣ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਟਰੱਸਟ ਆਗੂਆਂ ਦੱਸਿਆ ਕਿ ਸ.ਓਬਰਾਏ ਦੀ ਪੂਰੀ ਕੋਸ਼ਿਸ਼ ਹੁੰਦੀ ਹੈ ਕਿ ਜਦ ਵੀ ਕਿਸੇ ਥਾਂ ਤੋਂ ਮੈਡੀਕਲ ਨਾਲ ਸਬੰਧਤ ਕਿਸੇ ਸਾਮਾਨ ਦੀ ਡਿਮਾਂਡ ਟਰੱਸਟ ਕੋਲ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਪੂਰਿਆਂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮੁਸ਼ਕਲ ਦੌਰ 'ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿੱਥੇ ਵੱਖ-ਵੱਖ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਆਦਿ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਉਥੇ ਹੀ ਦਿੱਲੀ ਵਿਖੇ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਲਈ ਹੋਰਨਾਂ ਵੱਡੀਆਂ ਸਹੂਲਤਾਂ ਤੋਂ ਇਲਾਵਾ ਹੁਣ ਵੱਡੀ ਮਾਤਰਾ 'ਚ ਦਵਾਈ ਦੀਆਂ ਕਿੱਟਾਂ ਅਤੇ ਅਫ਼ਗ਼ਾਨਿਸਤਾਨ ਤੋਂ ਉੱਜੜ ਕੇ ਆਏ ਹਜ਼ਾਰਾਂ ਸ਼ਰਨਾਰਥੀਆਂ ਲਈ ਵੀ ਮੈਡੀਕਲ ਦ‍ਾ ਸਾਮਾਨ ਅਤੇ ਰਾਸ਼ਨ ਵੀ ਭੇਜਿਆ ਜਾ ਰਿਹਾ ਹੈ। ਇਸ ਦੌਰਾਨ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ.ਕੇ.ਡੀ.ਸਿੰਘ,ਵਾਈਸ ਪ੍ਰਿੰਸੀਪਲ ਡਾ.ਜੇ.ਐਸ. ਕੁਲਾਰ ਅਤੇ ਡਾ.ਨਰਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਨੇ ਡਾ. ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਔਖੀ ਘੜੀ ਵੇਲੇ ਨਿਭਾਈਆਂ ਜਾਂਦੀਆਂ ਨਿਰਸਵਾਰਥ ਸੇਵਾਵਾਂ ਸਦਕਾ ਜਿੱਥੇ ਪੂਰੀ ਦੁਨੀਆਂ ਅੰਦਰ ਪੰਜਾਬੀਆਂ ਦਾ ਮਾਣ ਵੱਧ ਰਿਹਾ ਹੈ ਉੱਥੇ ਹੀ ਅੰਮ੍ਰਿਤਸਰ ਮੈਡੀਕਲ ਕਾਲਜ ਸਮੇਤ ਸਮੁੱਚਾ ਸਿਹਤ ਵਿਭਾਗ ਵੀ ਉਨ੍ਹਾਂ ਦੀ ਇਸ ਵੱਡੀ ਸੇਵਾ ਤੇ ਹਮੇਸ਼ਾਂ ਫ਼ਖ਼ਰ ਮਹਿਸੂਸ ਕਰਦਾ ਹੈ।ਇਸ ਦੌਰਾਨ ਡਾ. ਸ਼ੈਲਪ੍ਰੀਤ ਕੌਰ,ਹਰਦੀਪ ਸਿੰਘ ਬੱਬਰ ਸਟੋਰ ਇੰਚਾਰਜ,ਗੁਰਬਰਿੰਦਰ ਸਿੰਘ  ਆਦਿ ਵੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD