Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੀ.ਪੀ.ਈ. ਕਿੱਟ ਪਹਿਣ ਕੇ ਅਧਿਕਾਰੀਆਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਵਾਰਡ ਦਾ ਕੀਤਾ ਮੁਆਇਨਾ

ਜ਼ਿਲ੍ਹਾ ਪ੍ਰਸ਼ਾਸਨ ਦੀ ਉੱਚ ਪੱਧਰੀ ਟੀਮ ਵੱਲੋਂ ਅਚਨਚੇਤ ਨਿਰੀਖਣ ਦੌਰਾਨ ਸਭ ਕੁਝ ਦਰੁਸਤ ਪਾਇਆ ਗਿਆ

Web Admin

Web Admin

5 Dariya News

ਪਟਿਆਲਾ , 11 May 2021

Last updated on: May 11, 2021, 00:00 IST

ਰਾਜਿੰਦਰਾ ਹਸਪਤਾਲ ਪਟਿਆਲਾ ਨਾਲ ਸਬੰਧਿਤ ਸੋਸ਼ਲ ਮੀਡੀਆ 'ਤੇ ਹੋ ਰਹੇ ਝੂਠੇ ਪ੍ਰਚਾਰ ਨੂੰ ਠੱਲ੍ਹ ਪਾਉਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਰਜਿੰਦਰਾ ਹਸਪਤਾਲ ਦੇ ਕੋਵਿਡ ਕੇਅਰ ਇੰਚਾਰਜ ਸੁਰਭੀ ਮਲਿਕ ਨੇ ਅੱਜ ਹਸਪਤਾਲ ਦੇ ਕੋਵਿਡ ਵਾਰਡ ਦਾ ਅਚਾਨਕ ਦੌਰਾ ਕੀਤਾ।ਪੀ.ਪੀ.ਈ. ਕਿੱਟ ਪਹਿਨ ਕੇ ਡਿਪਟੀ ਕਮਿਸ਼ਨਰ ਨੇ ਹੋਰ ਅਧਿਕਾਰੀਆਂ ਨਾਲ ਕੋਵਿਡ ਵਾਰਡ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਮੁੱਖ ਸੰਸਥਾ, ਸੰਕਟ ਦੀ ਇਸ ਘੜੀ ਵਿੱਚ ਕੋਵਿਡ ਮਰੀਜ਼ਾਂ ਦਾ ਮਿਆਰੀ ਇਲਾਜ ਯਕੀਨੀ ਬਣਾ ਕੇ ਮਨੁੱਖਤਾ ਦੀ ਸਹੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਡਾਕਟਰ, ਪੈਰਾ ਮੈਡੀਕਲ ਸਟਾਫ਼, ਸੈਨੇਟਰੀ ਕਰਮਚਾਰੀਆਂ ਸਮੇਤ ਸਾਰੀ ਟੀਮ ਪੂਰੇ ਜੋਸ਼ ਨਾਲ ਮਨੁੱਖਤਾ ਦੀ ਸੇਵਾ ਵਿੱਚ ਲੱਗੀ ਹੋਈ ਸੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਮੁੱਖ ਸੰਸਥਾ ਨਾ ਸਿਰਫ਼ ਪਟਿਆਲਾ, ਬਲਕਿ ਪੂਰੇ ਮਾਲਵਾ ਖੇਤਰ ਅਤੇ ਹੋਰ ਸੂਬਿਆਂ ਦੇ ਲੋਕਾਂ ਦੀ ਸੇਵਾ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਦੀ ਸਮਰਪਿਤ ਟੀਮ ਦੁਆਰਾ ਨਿਭਾਈ ਸ਼ਾਨਦਾਰ ਸੇਵਾ ਨੂੰ ਇਤਿਹਾਸ ਵਿਚ ਸੁਨਹਿਰੀ ਸ਼ਬਦਾਂ ਵਿਚ ਲਿਖਿਆ ਜਾਵੇਗਾ। ਸ੍ਰੀ ਕੁਮਾਰ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇਸ ਪ੍ਰਮੁੱਖ ਸੰਸਥਾ ਖ਼ਿਲਾਫ਼ ਕੀਤਾ ਪ੍ਰਚਾਰ ਬੇਤੁਕਾ, ਹਕੀਕਤ ਤੋਂ ਕੋਹਾਂ ਦੂਰ ਅਤੇ ਪੂਰੀ ਤਰ੍ਹਾਂ ਬੇਬੁਨਿਆਦ ਹੈ।ਇਸ ਅਚਨਚੇਤ ਦੌਰੇ ਦੌਰਾਨ ਡਾਕਟਰ, ਨਰਸਾਂ ਅਤੇ ਵਾਰਡ ਅਟੈਂਡੈਂਟ ਤਨਦੇਹੀ ਨਾਲ ਆਪਣੀ ਡਿਊਟੀ ਕਰਦੇ ਪਾਏ ਗਏ ਅਤੇ ਮਰੀਜ਼ਾਂ ਦੀ ਨਿਯਮਿਤ ਦੇਖਭਾਲ ਕੀਤੀ ਜਾ ਰਹੀ ਸੀ। ਇਸੇ ਤਰ੍ਹਾਂ ਵਾਰਡ ਦੀ ਚੰਗੀ ਤਰ੍ਹਾਂ ਸਫ਼ਾਈ ਕੀਤੀ ਹੋਈ ਸੀ ਅਤੇ ਆਈ.ਸੀ.ਯੂ. ਫਲੋਰ ਵਿਚ ਸਫ਼ਾਈ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਸਾਫ਼ ਦਿਖਾਈ ਦੇ ਰਹੀ ਸੀ। 

ਵਾਸ਼ਰੂਮ ਦੀ ਚੈਕਿੰਗ ਦੌਰਾਨ ਵੀ ਸਫ਼ਾਈ ਤਸੱਲੀਬਖਸ਼ ਪਾਈ ਗਈ ਅਤੇ ਸੇਵਾਦਾਰ ਆਪਣੀਆਂ ਸ਼ਾਨਦਾਰ ਢੰਗ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਹਾਲਾਂਕਿ ਇਹ ਦੇਖਿਆ ਗਿਆ ਹੈ ਕਿ ਜ਼ਿਆਦਾ ਮਰੀਜ਼ਾਂ ਦੇ ਹਸਪਤਾਲ ਆਉਣ ਕਾਰਨ ਵਾਸ਼ਰੂਮਾਂ ਦੀ ਨਿਯਮਤ ਸਫ਼ਾਈ ਦੀ ਲੋੜ ਹੁੰਦੀ ਹੈ ਜਿਸ ਲਈ ਸੇਵਾਦਾਰ ਪਹਿਲਾਂ ਹੀ ਡਿਊਟੀ 'ਤੇ ਲਗਾਏ ਹੋਏ ਸਨ। ਬਹੁਤ ਸਾਰੇ ਮਰੀਜ਼ ਆਪਣੇ ਰਿਸ਼ਤੇਦਾਰਾਂ ਨਾਲ ਗੱਲ ਕਰਦੇ ਹੋਏ ਆਪਣੇ ਮਾਸਕ ਹਟਾ ਲੈਂਦੇ ਹਨ ਜਿਸਦੇ ਗੰਭੀਰ ਨਤੀਜੇ ਹੋ ਸਕਦੇ ਹਨ, ਇਸ ਤੋਂ ਬਚਣ ਲਈ ਹਸਪਤਾਲ ਦੇ ਅਮਲੇ ਦੁਆਰਾ ਨਿਯਮਤ ਕਾਊਂਸਲਿੰਗ ਕੀਤੀ ਜਾ ਰਹੀ ਸੀ।ਇਸੇ ਤਰ੍ਹਾਂ ਮਰੀਜ਼ਾਂ ਨੂੰ ਖਾਣ ਪੀਣ ਦੇ ਪਦਾਰਥਾਂ ਦੀ ਨਿਯਮਿਤ ਸਪਲਾਈ ਕੀਤੀ ਜਾ ਰਹੀ ਸੀ ਜਿਸ ਲਈ ਪਹਿਲਾਂ ਤੋਂ ਹੀ ਇਕ ਵਿਵਹਾਰਕ ਢੰਗ ਅਪਣਾਇਆ ਗਿਆ ਸੀ। ਅਧਿਕਾਰੀਆਂ ਨੇ ਕੰਟਰੋਲ ਰੂਮ ਦੀ ਜਾਂਚ ਵੀ ਕੀਤੀ ਜਿੱਥੇ ਸਲਾਹਕਾਰ ਅਤੇ ਡਾਕਟਰ ਨਿਯਮਤ ਤੌਰ 'ਤੇ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਉਹਨਾਂ ਦੀ ਸਿਹਤ ਦੀ ਸਥਿਤੀ ਬਾਰੇ ਅਪਡੇਟ ਦੇ ਰਹੇ ਸਨ। ਅਧਿਕਾਰੀਆਂ ਨੇ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਇਸ ਸੰਕਟ ਦੀ ਘੜੀ ਨਾਲ ਨਜਿੱਠਣ ਲਈ ਇੱਕ ਮਾਨਵ ਹਿਤੈਸ਼ੀ ਪਹੁੰਚ ਅਪਣਾਉਣ ਲਈ ਕਿਹਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਰਜਿੰਦਰਾ ਹਸਪਤਾਲ ਦੇ ਕੋਵਿਡ ਕੇਅਰ ਇੰਚਾਰਜ ਸੁਰਭੀ ਮਲਿਕ ਤੋਂ ਇਲਾਵਾਮੈਡੀਕਲ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਡਾ. ਵਿਸ਼ਾਲ ਚੋਪੜਾ, ਡਾ. ਅਮਨਦੀਪ ਸਿੰਘ ਬਖ਼ਸ਼ੀ, ਡਾ. ਸਚਿਨ ਕੌਸ਼ਲ ਤੇ ਨਰਸਿੰਗ ਸੁਪਰਡੈਂਟ ਸਿਸਟਰ ਗੁਰਕਿਰਨ ਕੌਰ ਵੀ ਮੌਜੂਦ ਸਨ।

    

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD