Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਰੋਨਾ ਰੋਕੂ ਦੂਸਰੀ ਡੋਜ਼ ਲਗਾਉਣ ਵਾਲੇ ਲਾਭਪਾਤਰੀਆਂ ਨੂੰ ਦਿੱਤੀ ਜਾਵੇ ਤਰਜੀਹ : ਡੀ.ਸੀ.

ਕਿਹਾ, ਸਿਵਲ ਹਸਪਤਾਲ ’ਚ ਜਲਦ ਸ਼ੁਰੂ ਹੋਏਗਾ ਆਕਸੀਜਨ ਪਲਾਂਟ

DC Bathinda, B Srinivasan, Bathinda, Deputy Commissioner Bathinda

Web Admin

Web Admin

5 Dariya News

ਬਠਿੰਡਾ , 12 May 2021

Last updated on: May 12, 2021, 00:00 IST

ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰੀਵਿਊ ਮੀਟਿੰਗ ਦੌਰਾਨ ਉਨਾਂ ਜ਼ਿਲੇ ’ਚ ਕੋਵਿਡ ਨਾਲ ਸਬੰਧਤ ਅਤੇ ਇਸ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਜ਼ਿਲੇ ’ਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਸਥਾਪਿਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਤੋਂ ਇਲਾਵਾ ਰੋਜ਼ਾਨਾ ਕੀਤੀ ਜਾਣ ਵਾਲੀ ਕਰੋਨਾ ਸੈਂਪਿਗ ਅਤੇ ਵੈਕਸੀਨੇਸ਼ਨ ਦੀ ਸਮੀਖਿਆ ਕੀਤੀ ਗਈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਟੈਸਟਿੰਗ ਤੇ ਵੈਕਸੀਨੇਸ਼ਨ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਇਸ ਵਿੱਚ ਕਿਸੇ ਤਰਾਂ ਦੀ ਢਿੱਲ ਮੱਠ ਨਾ ਵਰਤੀ ਜਾਵੇ, ਕਿਉਂਕਿ ਇਸ ਵਿੱਚ ਕੀਤੀ ਗਈ ਦੇਰੀ ਜ਼ਿਅਦਾ ਖ਼ਤਰਨਾਕ ਸਿੱਧ ਹੋ ਰਹੀ ਹੈ। ਉਨਾਂ ਇਹ ਵੀ ਕਿਹਾ ਕਿ ਕਰੋਨਾ ਵੈਕਸੀਨ ਦੀ ਦੂਸਰੀ ਡੋਜ਼ ਲਗਵਾਉਣ ਵਾਲੇ ਲਾਭਪਾਤਰੀਆਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਬਠਿੰਡਾ ਵਿਖੇ ਜਲਦ ਹੀ 100 ਐਲ.ਪੀ.ਐਮ. ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲਈ ਉਨਾਂ ਸਬੰਧਿਤ ਅਧਿਕਾਰੀਆਂ ਨੂੰ ਦੋ ਦਿਨਾਂ ਅੰਦਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਵੀ ਆਦੇਸ਼ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਕਰੋਨਾ ਸੈੱਲ ਦੇ ਇੰਚਾਰਜਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ ਸ਼ਡਿਊਲ ਬਣਾ ਕੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੀਤੀ ਜਾਵੇ ਅਤੇ ਘਰਾਂ ’ਚ ਇਕਾਂਤਵਾਸ ਪਾਜੀਟਿਵ ਵਿਅਕਤੀਆਂ ਦੀ ਲਗਾਤਾਰ ਨਜ਼ਰਸਾਨੀ ਰੱਖੀ ਜਾਵੇ। ਉਨਾਂ ਇਹ ਵੀ ਕਿਹਾ ਕਿ ਕਰੋਨਾ ਮਹਾਂਮਾਰੀ ’ਤੇ ਫ਼ਤਿਹ ਪਾਉਣ ਲਈ ਕੋਵਿਡ ਟੀਕਾਕਰਨ ਲਾਜ਼ਮੀ ਹੈ ਤਾਂ ਜੋ ਜ਼ਿਲਾ ਵਾਸੀਆਂ ਨੂੰ ਕਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।  ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕਰੋਨਾ ਦੇ ਲੱਛਣ ਹੋਣ ਜਾਂ ਕਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਹੋਣ ਤਾਂ ਉਹ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲਾ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਡਾਟਾ ਸੈੱਲ ਦੇ ਇੰਚਾਰਜ ਸ਼੍ਰੀ ਨਵੀਨ ਗਡਵਾਲ, ਨੈਸ਼ਨਲ ਹਾਈਵੇ ਦੇ ਪ੍ਰੋਜੈਕਟ ਡਾਇਰੈਕਟਰ ਸ਼੍ਰੀ  ਵਿਪੁਲ ਗੁਪਤਾ ਅਤੇ ਪਾਵਰਕਾਮ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਹਰਦੀਪ ਸਿੰਘ ਸਿੱਧੂ ਤੋਂ ਇਲਾਵਾ ਹੈਲਥ ਮਿਸ਼ਨ ਤੇ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।   

 

Tags: DC Bathinda , B Srinivasan , Bathinda , Deputy Commissioner Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD