Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਕੋਵਿਡ-19ਸਬੰਧੀ ਜਿਲਾ ਪੱਧਰੀ ਮੈਨੇਜਮੈਂਟ ਕਮੇਟੀ ਦੀ ਮੀਟਿੰਗ

ਅਧਿਕਾਰੀਆਂ ਤੋਂ ਕੋਵਿਡ-19 ਦੇ ਪ੍ਰਬੰਧਾਂ ਸਬੰਧੀ ਲਈ ਜਾਣਕਾਰੀ

 DC Faridkot, Vimal Kumar Setia, Punjab Fights Corona, Coronavirus, COVID 19, Novel Coronavirus, Fight Against Corona,Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor

Web Admin

Web Admin

5 Dariya News

ਫ਼ਰੀਦਕੋਟ , 12 May 2021

ਜ਼ਿਲ੍ਹੇ ਵਿੱਚ ਕਰੋਨਾ ਦੀ ਰੋਕਥਾਮ, ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ, ਘਰਾਂ ਵਿੱਚ ਇਕਾਂਤਵਾਸ ਕਰੋਨਾ ਮਰੀਜ ਦੀ ਟਰੈਕਿੰਗ, ਕਰੋਨਾ ਦੀ ਜਾਂਚ ਲਈ ਟੈਸਟਿੰਗ ਅਤੇ ਇਸ ਦੀ ਰੋਕਥਾਮ ਲਈ ਟੀਕਾਕਰਨ ਆਦਿ ਸਬੰਧੀ ਜਾਇਜਾ ਲੈਣ ਲਈ ਜਿਲਾ ਪੱਧਰੀ ਕੋਵਿਡ ਮੈਨੇਜਮੈਂਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਐਸ. ਡੀ .ਐਮ .,ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ, ਨਗਰ ਕੌਂਸਲ ਦੇ ਅਧਿਕਾਰੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਐਸ.ਡੀ.ਐਮ, ਫ਼ਰੀਦਕੋਟ, ਕੋਟਕਪੂਰਾ, ਜੈਤੋ ਤੋਂ ਉਨ੍ਹਾਂ ਦੀ ਸਬ ਡਵੀਜ਼ਨ ਵਿਚ ਟੀਕਾਕਰਨ ਮੁਹਿੰਮ, ਕਰੋਨਾ ਟੈਸਟਿੰਗ, ਘਰੇਲੂ ਇਕਾਂਤਵਾਸ ਸਮੇਤ ਮਰੀਜ਼ਾਂ ਦੇ ਇਲਾਜ ਆਦਿ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸੁਪਰਡੈਂਟ ਡਾ. ਸੁਲੇਖ ਮਿੱਤਲ ਤੋਂ ਹਸਪਤਾਲ ਵਿਚ ਕੋਵਿਡ ਵਾਰਡ ਵਿੱਚ ਮਰੀਜ਼ਾਂ ਦੇ ਇਲਾਜ, ਮਰੀਜ਼ਾਂ ਦੀ ਗਿਣਤੀ, ਆਕਸੀਜਨ ਵੈਂਟੀਲੇਟਰ, ਆਕਸੀਜਨ ਦੀ ਉਪਲਬਧਾ ਸਮੇਤ ਵੱਖ ਵੱਖ ਪਹਿਲੂਆਂ ਤੇ ਚਰਚਾ ਕੀਤੀ । ਉਨ੍ਹਾਂ ਸਿਵਲ ਸਰਜਨ ਤੋਂ ਕਰੋਨਾ ਟੈਸਟਿੰਗ, ਟੀਕਾਕਰਣ, ਟਰੈਕਿੰਗ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਸ਼ੁਰੂ ਹੋ ਚੁਕਾ ਹੈ ਤੇ ਰਜਿਸਟਰਡ ਕਿਰਤੀ ਕਾਮਿਆਂ ਦਾ ਵੀ ਟੀਕਾਕਰਨ ਪਹਿਲ ਦੇ ਆਧਾਰ ਤੇ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ । 

ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਅਤੇ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਨੂੰ ਕਿਹਾ ਕਿ ਉਹ ਰਜਿਸਟਰਡ ਕਿਰਤੀ ਕਾਮਿਆਂ ਨੂੰ ਵੱਧ ਤੋਂ ਵੱਧ ਟੀਕਾ ਕਰਨ ਲਈ ਉਤਸ਼ਾਹਤ ਕਰਨ ।  ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਟੀਕਾਕਰਨ ਅਤੇ ਟੈਸਟਿੰਗ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ, ਸਵੈ-ਸੇਵੀ ਸੰਸਥਾਵਾਂ,ਸਕੂਲਾਂ ਦੇ ਅਧਿਆਪਕਾਂ ਆਦਿ ਦਾ ਵੀ ਸਹਿਯੋਗ ਲੈ ਕੇ ਲੋਕਾਂ ਨੂੰ ਟੀਕਾਕਰਨ ਅਤੇ ਟੈਸਟਿੰਗ ਲਈ ਵੱਧ ਤੋਂ ਵੱਧ ਜਾਗਰੂਕ ਕਰਨ। ਇਸੇ ਤਰ੍ਹਾਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਸ਼ਹਿਰਾਂ ਵਿਚ ਵੀ ਟੀਕਾਕਰਨ ਅਤੇ ਟੈਸਟਿੰਗ ਮੁਹਿੰਮ ਤੇਜ਼ ਕਰਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਘਰੇਲੂ ਇਕਾਂਤਵਾਸ ਵਿੱਚ ਗਏ ਲੋਕਾਂ ਦੀ ਟਰੈਕਿੰਗ ਅਤੇ ਉਨ੍ਹਾਂ ਦੇ ਇਲਾਜ ਸਬੰਧੀ ਸਮੇਂ-ਸਮੇਂ ਜਾਣਕਾਰੀ ਹਾਸਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਘਰੇਲੂ ਇਕਾਂਤਵਾਸ ਦੀਆ ਜਾਰੀ ਹਦਾਇਤਾਂ/ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਜਾਵੇ ਅਤੇ ਉਨ੍ਹਾਂ ਨੂੰ ਫਤਹਿ ਕਿੱਟ ਵੀ ਮੁੱਹਈਆ ਕਰਵਾਈ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸਨਰ (ਜ) ਸ: ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ ਫ਼ਰੀਦਕੋਟ ਪੂਨਮ ਸਿੰਘ,  ਐਸ.ਡੀ.ਐਮ ਕੋਟਕਪੂਰਾ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਜੈਤੋ ਡਾ. ਮਨਦੀਪ ਕੌਰ, ਸਿਵਲ ਸਰਜਨ ਡਾ. ਸੰਜੇ ਕਪੂਰ, ਡੀ.ਡੀ.ਪੀ.ਓ. ਸ੍ਰੀ ਬਲਜੀਤ ਸਿੰਘ ਕੈਂਥ,  ਡਾ. ਚੰਦਰ ਸੇਖਰ, ਡਾ. ਕੁਲਦੀਪ ਧੀਰ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਉੜਾ, ਡਾ. ਹਰਿੰਦਰ ਸਿੰਘ, ਜਿਲ੍ਹਾ ਐਪੀਡਾਈਲੋਜਿਸਟ ਡਾ. ਹਰਜੋਤ ਕੌਰ, ਸ੍ਰੀ ਜਸਬੀਰ ਜੱਸੀ, ਸਰਬਦੀਪ ਸਿੰਘ ਰੋਮਾਣਾ ਅਤੇ ਹੋਰ ਹਾਜ਼ਰ ਸਨ।

 

Tags: DC Faridkot , Vimal Kumar Setia , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD