Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਜਾ ਕੇ ਕੋਵਿਡ ਟੀਕਾਕਰਨ ਤੇ ਟੈਸਟਿੰਗ ਯਕੀਨੀ ਬਣਾਉਣਗੀਆਂ ਮੋਬਾਇਲ ਵੈਨਾਂ : ਹਰਬੀਰ ਸਿੰਘ

ਏ.ਡੀ.ਸੀ. ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਵਰਧਮਾਨ ਯਾਰਨਜ਼ ਐਂਡ ਥਰੈਡਜ ਲਿਮਟਡ ਵਲੋਂ ਸੀ.ਐਸ.ਆਰ. ਤਹਿਤ ਦਿੱਤੀਆਂ ਗਈਆਂ ਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Punjab Fights Corona, Coronavirus, COVID 19, Novel Coronavirus, Fight Against Corona,Covaxin, Covishield, Covid-19 Vaccine, Oxygen, #OxygenCylinders, #oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor

Web Admin

Web Admin

5 Dariya News

ਹੁਸ਼ਿਆਰਪੁਰ , 12 May 2021

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ’ਤੇ ਟੀਕਾਕਰਨ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੋਬਾਇਲ ਵੈਕਸੀਨੇਸ਼ਨ ਅਤੇ ਟੈਸਟਿੰਗ ਵੈਨਾਂ ਨੂੰ ਹਰੀ ਝੰਡੀ ਦੇਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਵੀ ਮੌਜੂਦ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ਵਿੱਚ ਵਰਧਮਾਨ ਯਾਰਨਜ਼ ਅਤੇ ਥਰੈਡਜ ਲਿਮਟਡ ਵਲੋਂ ਸੀ.ਐਸ.ਆਰ. ਤਹਿਤ ਕੋਵਿਡ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਅਤੇ ਟੈਸਟਿੰਗ ਲਈ ਚਾਰ ਵੈਨਾਂ ਦੇ ਸਹਿਯੋਗ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੋਬਾਇਲ ਵੈਨਾਂ ਹੁਸ਼ਿਆਰਪੁਰ ਸ਼ਹਿਰ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਉਨ੍ਹਾਂ ਥਾਵਾਂ ’ਤੇ ਜਾਣਗੀਆਂ ਜਿਥੇ ਲੋਕ ਵੈਕਸੀਨੇਸ਼ਨ ਅਤੇ ਟੈਸਟਿੰਗ ਲਈ ਨਹੀਂ ਪਹੁੰਚ ਸਕਦੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਵਿੱਚ ਸਿਹਤ ਵਿਭਾਗ ਦੀ ਟੀਮ ਹੋਵੇਗੀ ਜੋ ਕਿ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਤੋਂ ਇਲਾਵਾ ਲੋਕਾਂ ਦੀ ਕੋਵਿਡ ਟੈਸਟਿੰਗ ਵੀ ਯਕੀਨੀ ਬਣਾਵੇਗੀ।ਹਰਬੀਰ ਸਿੰਘ ਨੇ ਕਿਹਾ ਕਿ ਵਰਧਮਾਨ ਯਾਰਨਜ ਵਲੋਂ ਸਮੇਂ-ਸਮੇਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਵਿਡ ਮਹਾਮਾਰੀ ਦੇ ਇਸ ਮੁਸ਼ਕਲ ਸਮੇਂ ਵਿੱਚ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਗਾਈਡਲਾਈਨਾਂ ਦਾ ਪੂਰੀ ਗੰਭੀਰਤਾ ਨਾਲ ਪਾਲਣਾ ਕਰਨ ਅਤੇ ਮਾਸਕ ਪਹਿਨਣ, ਸਮਾਜਿਕ ਦੂਰੀ ਬਨਾਉਣ ਅਤੇ ਸਮੇਂ-ਸਮੇਂ ’ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਨਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਮਾਰੀ ’ਤੇ ਫਤਿਹ ਪਾਈ ਜਾ ਸਕਦੀ ਹੈ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਸੀਮਾ ਗਰਗ, ਵਰਧਮਾਨ ਯਾਰਨਜ਼ ਐਂਡ ਥਰੈਡਜ ਲਿਮਟਡ ਦੇ ਡਾਇਰੈਕਟਰ ਤਰੁਣ ਚਾਵਲਾ, ਵਾਈਸ ਪ੍ਰਧਾਨ ਜੇ.ਪੀ. ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

 

Tags: Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD