Friday, 19 April 2024

 

 

ਖ਼ਾਸ ਖਬਰਾਂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸੰਗਰੂਰ ਤੋਂ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਸਿਤਾਰਿਆਂ ਨਾਲ ਭਰੀ ਸ਼ਾਮ: ਸਤਿੰਦਰ ਸਰਤਾਜ, ਨੀਰੂ ਬਾਜਵਾ, ਦੇਬੀ ਮਖਸੂਸਪੁਰੀ, ਬੰਟੀ ਬੈਂਸ ਅਤੇ ਹੋਰਾਂ ਕਲਾਕਾਰਾਂ ਵਿਚਕਾਰ ਹੋਇਆ 'ਸ਼ਾਯਰ' ਦਾ ਸ਼ਾਨਦਾਰ ਪ੍ਰੀਮੀਅਰ ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਸਿੰਘ ਬਾਦਲ ''ਪੀਈਸੀ ਹਮੇਸ਼ਾ ਜਸਪਾਲ ਜੀ ਦੀ ਦੂਜੀ ਮਾਂ ਰਹੀ ਹੈ'': ਸਵਿਤਾ ਭੱਟੀ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ 'ਚ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਸੰਜੇ ਟੰਡਨ ਨੇ ਸਮਾਜ ਵਿੱਚ ਸੀਨੀਅਰ ਨਾਗਰਿਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਬਿਹਾਰ ਕੇਡਰ ਦੇ ਆਈ ਏ ਐਸ ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਹੋਏ ਨਤਮਸਤਕ ਆਪ ਨੇ ਪੰਜਾਬ ਵਿੱਚ ਬਾਕੀ ਚਾਰ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦਾ ਕੀਤਾ ਐਲਾਨ

 

ਸਰਬੱਤ ਦਾ ਭਲਾ ਟਰੱਸਟ ਨੇ ਅਫ਼ਗ਼ਾਨਿਸਤਾਨ ਅੰਬੈਸੀ ਨੂੰ ਸ਼ਰਨਾਰਥੀਆਂ ਲਈ 120 ਟਨ ਰਾਸ਼ਨ ਸੌਂਪਿਆ

ਡਾ.ਓਬਰਾਏ ਦੇ ਇਸ ਪਰਉਪਕਾਰ ਨਾਲ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਵਧੇਗੀ ਹੋਰ ਮਿਠਾਸ : ਅੰਬੈਸਡਰ ਫ਼ਰੀਦ ਮਾਮੰਦਜ਼ਈ

  Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 12 May 2021

ਬਿਨਾਂ ਕਿਸੇ ਸਵਾਰਥ ਤੋਂ  ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ 'ਚ ਜੁਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਅਫ਼ਗਾਨਿਸਤਾਨ ਅੰਬੈਸੀ ਨੂੰ ਅੰਬੈਸਡਰ ਫ਼ਰੀਦ ਮਾਮੰਦਜ਼ਈ ਦੀ ਮੌਜੂਦਗੀ 'ਚ ਅਫਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਦੇ ਕਰੀਬ ਸ਼ਰਨਾਰਥੀਆਂ ਲਈ ਸੁੱਕੇ ਰਾਸ਼ਨ ਦੀ ਪਹਿਲੀ ਖੇਪ ਸੌਂਪ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੁਖੀ    ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਅਫ਼ਗਾਨਿਸਤਾਨ ਅੰਬੈਸੀ ਦੇ ਅੰਬੈਸਡਰ ਫ਼ਰੀਦ ਮਾਮੰਦਜ਼ਈਦੀ ਨੇ ਉਨ੍ਹਾਂ ਨਾਲ ਇੰਟਰਨੈੱਟ ਜ਼ਰੀਏ ਮੀਟਿੰਗ ਕਰ ਕੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਅਫ਼ਗ਼ਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ ਕਰੀਬ 20 ਹਜ਼ਾਰ ਸ਼ਰਨਾਰਥੀਆਂ ਦੀ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ 'ਚ ਤਰਸਯੋਗ ਹਾਲਤ ਬਣੀ ਹੋਈ ਹੈ ਅਤੇ ਕੋਈ ਕੰਮਕਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਇਸ ਵੇਲੇ ਰਾਸ਼ਨ ਅਤੇ ਮੈਡੀਕਲ ਨਾਲ ਸਬੰਧਤ ਸਾਮਾਨ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਅੰਬੈਸੀ ਦੀ ਇਸ ਮੰਗ ਨੂੰ ਤੁਰੰਤ ਪੂਰਿਆਂ ਕਰਦਿਆਂ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਅਫ਼ਗਾਨਿਸਤਾਨ ਅੰਬੈਸੀ ਨੂੰ ਜਿੱਥੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਗਏ ਕੋਵਿਡ ਸੈਂਟਰਾਂ ਲਈ ਲੋੜੀਂਦਾ ਮੈਡੀਕਲ ਨਾਲ ਸਬੰਧਤ ਸਾਮਾਨ ਭੇਜ ਦਿੱਤਾ ਸੀ  ਉਥੇ ਹੀ ਅੱਜ ਟਰੱਸਟ ਦੇ ਪ੍ਰਮੁੱਖ ਮੈਂਬਰ ਰਵਿੰਦਰ ਸਿੰਘ ਰੌਬਿਨ, ਸੁਖਜਿੰਦਰ ਸਿੰਘ ਹੇਰ, ਸ਼ਿਸ਼ਪਾਲ ਸਿੰਘ ਲਾਡੀ ਤੇ ਨਵਜੀਤ ਸਿੰਘ ਘਈ ਰਾਹੀਂ ਉਕਤ ਸਾਰੇ ਸ਼ਰਨਾਰਥੀਆਂ ਨੂੰ ਟਰੱਸਟ ਵੱਲੋਂ ਤਿੰਨ ਮਹੀਨੇ ਤੱਕ ਦਿੱਤੇ ਜਾਣ ਵਾਲੇ ਸੁੱਕੇ ਰਾਸ਼ਨ ਦੀ ਪਹਿਲੀ ਖੇਪ ਤਹਿਤ ਸੁੱਕੇ ਰਾਸ਼ਨ ਨਾਲ ਭਰੇ 11 ਟਰੱਕਾਂ 'ਚ 120 ਟਨ ਰਾਸ਼ਨ ਵੀ ਅੰਬੈਸੀ ਨੂੰ ਸੌਂਪ ਦਿੱਤਾ ਗਿਆ ਹੈ। 

ਡਾ.ਓਬਰਾਏ ਨੇ ਦੱਸਿਆ ਕਿ ਇਹ ਰਾਸ਼ਨ ਦਿੱਲੀ, ਪੂਨਾ,ਹੈਦਰਾਬਾਦ ਅਤੇ ਕਲਕੱਤਾ ਆਦਿ ਸ਼ਹਿਰਾਂ 'ਚ ਰਹਿ ਰਹੇ ਸਾਰੇ ਸ਼ਰਨਾਰਥੀਆਂ ਨੂੰ ਵੰਡਿਆ ਜਾਵੇਗਾ ਅਤੇ ਰਾਸ਼ਨ ਦੀ ਹਰ ਮਹੀਨੇ ਦਿੱਤੀ ਜਾਣ ਵਾਲੀ 30 ਕਿੱਲੋ ਦੀ ਇੱਕ ਕਿੱਟ 'ਚ 15 ਕਿੱਲੋ ਆਟਾ,5 ਕਿੱਲੋ ਚਾਵਲ,3 ਕਿੱਲੋ ਦਾਲ,3 ਕਿਲੋ ਖੰਡ, 2 ਕਿੱਲੋ ਨਿਊਟਰੀ ਅਤੇ 2 ਲੀਟਰ ਖਾਣਾ ਬਣਾਉਣ ਵਾਲਾ ਤੇਲ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਰਾਸ਼ਨ ਤੋਂ ਇਲਾਵਾ ਮੈਡੀਕਲ ਦੇ ਸਾਮਾਨ ਤੇ ਟਰੱਸਟ ਦਾ ਕੁੱਲ 2 ਕਰੋਡ਼ ਰੁਪਏ ਖਰਚ ਆਵੇਗਾ। ਡਾ.ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਅੰਬੈਸੀ ਨੂੰ ਇਹ ਵੀ ਵਿਸਵਾਸ਼ ਦਿਵਾਇਆ ਹੈ ਕਿ ਜੇਕਰ ਭਵਿੱਖ 'ਚ ਵੀ ਕੋਈ ਅਜਿਹੀ ਜ਼ਰੂਰਤ ਪੈਂਦੀ ਹੈ ਤਾਂ ਟਰੱਸਟ ਉਨ੍ਹਾਂ ਦਾ ਸਾਥ ਦੇਵੇਗਾ।ਡਾ.ਓਬਰਾਏ ਵੱਲੋਂ ਭੇਜਿਆ ਰਾਸ਼ਨ ਪ੍ਰਾਪਤ ਕਰਨ ਉਪਰੰਤ ਅਫਗਾਨਿਸਤਾਨ ਅੰਬੈਸਡਰ ਫ਼ਰੀਦ ਮਾਮੰਦਜ਼ਈ ਨੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਘੜੀ 'ਚ ਡਾ. ਓਬਰਾਏ ਵਲੋਂ ਜੋ ਉਨ੍ਹਾਂ ਦੇ ਲੋਕਾਂ ਦੀ ਮਦਦ ਕੀਤੀ ਗਈ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਅਮੀਰ ਵਿਰਸੇ ਤੇ ਵਿਰਾਸਤ ਤੇ ਪੂਰੇ ਉਤਰਦਿਆਂ ਡਾ. ਓਬਰਾਏ ਤੇ ਹੋਰਨਾਂ ਭਾਰਤੀਆਂ ਨੇ ਜੋ ਵੀ ਉਨ੍ਹਾਂ ਦੀ ਮਦਦ ਕੀਤੀ ਹੈ,ਉਸ ਨਾਲ ਅਫ਼ਗਾਨਿਸਤਾਨ ਤੇ ਭਾਰਤ ਦੇ ਆਪਸੀ ਸਬੰਧਾਂ 'ਚ ਹੋਰ ਮਿਠਾਸ ਵਧੇਗੀ। ਇਸ ਦੌਰਾਨ ਟਰੱਸਟ ਦੇ ਨੁਮਾਇੰਦਿਆਂ ਨੂੰ ਅਫਗਾਨਿਸਤਾਨ ਅੰਬੈਸੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਉਪਰੋਕਤ ਤੋਂ ਇਲਾਵਾ ਦਿੱਲੀ ਦੀ ਸਮਾਜ ਸੇਵਕਾ  ਨਵਿਤਾ ਸ਼੍ਰੀਕਾਂਤ ਅਤੇ ਅੰਬੈਸੀ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD