Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕੋਰੋਨਾ ਦੇ ਖ਼ੌਫ ਨੂੰ ਨਿਡਰਤਾ ਨਾਲ ਮਾਤ ਦੇ ਰਹੀਆਂ ਹਨ ਨਰਸਾਂ: ਡਾ. ਗੁਰਦੀਪ ਸਿੰਘ ਕਪੂਰ

ਸਿਵਲ ਸਰਜਨ ਨੇ ਕੌਮਾਂਤਰੀ ਨਰਸਿਜ਼ ਦਿਵਸ ਮੌਕੇ ‘ਕੋਰੋਨਾ ਯੋਧੇ ਨਰਸਾਂ’ ਦੇ ਜਜ਼ਬੇ ਨੂੰ ਕੀਤਾ ਸਲਾਮ

Web Admin

Web Admin

5 Dariya News

ਨਵਾਂਸ਼ਹਿਰ , 12 May 2021

ਕੌਮਾਂਤਰੀ ਨਰਸਿਜ਼ ਦਿਵਸ ਮੌਕੇ ਅੱਜ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿਨ-ਰਾਤ ਲੋਕਾਂ ਦੀ ਜਾਨ ਬਚਾਉਣ ਲਈ ਨਿਸਵਾਰਥ ਸੇਵਾਵਾਂ ਨਿਭਾ ਰਹੀਆਂ ਨਰਸਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਖੌਫ ਨੂੰ ਨਰਸਿਜ਼ ਨਿਡਰਤਾ ਨਾਲ ਮਾਤ ਦੇ ਰਹੀਆਂ ਹਨ। ਇਸ ਸਾਲ ਕੌਮਾਂਤਰੀ ਨਰਸਿਜ਼ ਦਿਵਸ ‘ਅਗਵਾਈ ਲਈ ਇਕ ਆਵਾਜ਼: ਭਵਿੱਖ ਦੇ ਸਿਹਤਮੰਦ ਲਈ ਦ੍ਰਿਸ਼ਟੀ’ ਸਿਰਲੇਖ ਹੇਠ ਮਨਾਇਆ ਜਾ ਰਿਹਾ ਹੈ।ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਸਾਲ 12 ਮਈ ਨੂੰ ਵਿਸ਼ਵ ਨਰਸਿਜ਼ ਦਿਵਸ ਮਨਾਇਆ ਜਾਂਦਾ ਹੈ ਪਰ ਅਸਲ ਵਿਚ ਹਰ ਦਿਨ ਨਰਸਿਜ਼ ਦਿਵਸ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਨਰਸਿਜ਼ ਸਟਾਫ ਦੀ ਨਿਰਸਵਾਰਥ ਸੇਵਾ ਨੂੰ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਲਿਿਖਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਵਿਡ 19 ਖਿਲਾਫ ਨਰਸਾਂ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ ਅਤੇ ਮੋਹਰਲੀ ਕਤਾਰ ਦੇ ਇਨ੍ਹਾਂ ਯੋਧਿਆਂ ਦੀਆਂ ਸੇਵਾਵਾਂ ਦੀ ਬਦੌਲਤ ਹੀ ਕੋਰੋਨਾ ਵਾਇਰਸ ਕਾਬੂ ਹੇਠ ਆ ਰਿਹਾ ਹੈ।ਇਸ ਦੌਰਾਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਵਿਚ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਉਸਾਰੀ ਕਾਮਿਆਂ ਅਤੇ ਸੰਵੇਦਨਸ਼ੀਲ ਤੇ ਉੱਚ ਜ਼ੋਖਮ ਵਾਲੇ ਵਿਅਕਤੀਆਂ ਦੇ ਟੀਕਾਕਰਨ ਦੇ ਕੰਮ ਦੀ ਸਮੀਖਿਆ ਕੀਤੀ ਅਤੇ ਇਸ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮੌਕੇ ਉਨ੍ਹਾਂ ਲੋਕਾਂ ਦੀ ਮੁਸ਼ਕਿਲਾਂ ਵੀ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੋਵਿਡ-19 ਟੀਕਾਕਰਨ ਲਈ ਸੀਨੀਅਰ ਸਿਟੀਜਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਟੀਕਾਕਰਨ ਕੇਂਦਰ ਦੂਜੀ ਮੰਜ਼ਿਲ ਤੋਂ ਤਬਦੀਲ ਕਰਕੇ ਗਰਾਊਂਡ ਫਲੋਰ ਉੱਤੇ ਸ਼ੁਰੂ ਕਰ ਦਿੱਤਾ ਗਿਆ ਹੈ। ਡਾ. ਕਪੂਰ ਨੇ ਦੱਸਿਆ ਕਿ ਤੀਜੇ ਪੜਾਅ ਵਿਚ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਰਜਿਸਟਰਡ ਉਸਾਰੀ ਕਾਮੇ ਅਤੇ ਸੰਵੇਦਨਸ਼ੀਲ ਤੇ ਉੱਚ ਜ਼ੋਖਮ ਵਾਲੇ ਲੋਕ ਵੈਕਸੀਨ ਲਗਵਾਉਣ ਲਈ ਯੋਗ ਹਨ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਜੋ ਕਿ ਪੂਰੀ ਤਰਾਂ ਸੁਰੱਖਿਅਤ ਹੈ।

 

Tags: Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD