Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ

 

ਕਰਨੈਲ ਸਿੰਘ ਪੀਰ ਮੁਹੰਮਦ ਨੇ ਅਮਿਤਾਭ ਬਚਚਨ ਤੋਂ 2 ਕਰੋੜ ਰੁਪਏ ਦਾਨ ਸਵੀਕਾਰ ਕਰਨ ਲਈ ਸਿਰਸਾ ਦੀ ਅਲੋਚਨਾ ਕੀਤੀ

ਬਚਨ ਸਿੱਖਾਂ ਦੀਆਂ ਨਜ਼ਰਾਂ 'ਚ ਇਕ ਦੋਸ਼ੀ ਹੈ ਜਿਸ ਦੇ 'ਫ਼ਿਲਮੀ ਡਾਇਲਾਗ' ਨੇ 1984 ਸਿੱਖ ਨਸਲਕੁਸ਼ੀ ਨੂੰ ਅੰਜ਼ਾਮ ਦਿੱਤਾ

Karnail Singh Peermohammad, All India Sikh Students Federation, Amitabh Bacchchan, Manjinder Singh Sirsa, Delhi Sikh Gurdwara Management Committee, DSGMC

5 Dariya News

ਅੰਮ੍ਰਿਤਸਰ , 12 May 2021

ਕਰਨੈਲ ਸਿੰਘ ਪੀਰ ਮੁਹੰਮਦ, ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਮਨਜਿੰਦਰ ਸਿੰਘ ਸਿਰਸਾ ਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਕੋਵਿਡ ਕੇਅਰ ਸਹੂਲਤ ਲਈ ਫ਼ਿਲਮ ਅਭਿਨੇਤਾ ਵਲੋਂ ਦਾਨ ਕੀਤੇ 2 ਕਰੋੜ ਰੁਪਏ ਉੱਤੇ ਆਪਣਾ ਸਖ਼ਤ ਵਿਰੋਧ ਜਤਾਇਆ ਹੈ।ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1984 ਸਿੱਖ ਨਸਲਕੁਸ਼ੀ ਨੂੰ ਅੰਜ਼ਾਮ ਦੇਣ ਲਈ ਵੱਡੀ ਭੂਮਿਕਾ ਨਿਭਾਉਣ ਦਾ ਦੋਸ਼ ਲਗਾਉਂਦਿਆਂ, ਅਮਿਤਾਭ ਬੱਚਨ ਤੋਂ ਮਿਲੀ ਰਕਮ ਨੂੰ ਸਵੀਕਾਰ ਕਰਨ ਲਈ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਤਿੱਖੀ ਅਲੋਚਨਾ ਕੀਤੀ ਹੈ।ਸ੍ਰ. ਪੀਰ ਮੁਹੰਮਦ ਨੇ ਸਿਰਸਾ 'ਤੇ ਪਾਪ ਕਰਨ ਦਾ ਦੋਸ਼ ਵੀ ਲਗਾਇਆ ਅਤੇ ਉਨ੍ਹਾਂ ਕਿਹਾ ਕਿ ਸਿਰਸਾ ਨੇ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਸਵਿਕਾਰ ਕਰਕੇ ਸਮੁੱਚੀ ਸਿੱਖ ਕੌਮ ਦੇ ਸਿਰ ਨੂੰ ਨੀਵਾਂ ਕੀਤਾ ਹੈ।ਸ੍ਰ. ਪੀਰ ਮੁਹੰਮਦ ਨੇ ਅੱਜ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਸਿਰਸਾ ਨੇ ਆਪਣੇ ਅਕਸ ਨੂੰ ਖ਼ਰਾਬ ਕੀਤਾ ਹੈ ਜਿਸ ਦੀ ਭਰਪਾਈ ਕਦੇ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ (ਕੋਵਿਡ-19) ਮਹਾਂਮਾਰੀ ਦੇ ਚੱਲਦਿਆਂ ਦਿੱਲੀ ਦੇ ਲੋਕਾਂ ਨੂੰ ਸਿੱਖ ਭਾਈਚਾਰੇ ਦੀ ਸਹਿਯੋਗ ਨਾਲ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਮੋਹਰੀ ਸਾਬਤ ਹੋਏ ਸਨ। ਸਿਰਸਾ ਨੇ 3 ਵਿਵਾਦਪੂਰਨ 'ਖ਼ੇਤੀ ਕਾਨੂੰਨਾਂ' ਵਿਰੁੱਧ ਪ੍ਰਦਰਸ਼ਨਕਾਰੀਆਂ ਦੀ ਮਦਦ ਕਰਨ ਵਿਚ ਵੀ ਇੱਕ ਪ੍ਰਸ਼ੰਸਾ ਯੋਗ ਭੂਮਿਕਾ ਵੀ ਨਿਭਾਈ ਸੀ ਪਰੰਤੂ ਸਿਰਸਾ ਨੇ ਆਪਣੀ ਸ਼ਖ਼ਸੀਅਤ ਨੂੰ ਖ਼ਰਾਬ ਕਰਨ ਤੋਂ ਇਲਾਵਾ ਸਿੱਖ ਕੌਮ ਦੀ ਭਾਵਨਾ ਨੂੰ ਵੀ ਠੇਸ ਪਹੁੰਚਾਈ ਹੈ ਕਿਉਂਜੋ ਅਮਿਤਾਭ ਬਚਨ ਨੇ ਇਕ ਨਾਰਾ ਮਾਰਿਆ ਸੀ "ਖ਼ੂਨ ਦਾ ਬਦਲਾ ਖ਼ੂਨ" ਜੋ 1984 ਵਿੱਚ ਸਿੱਖਾਂ ਦੀ ਨਸਲਕੁਸ਼ੀ ਕਰਨ ਲਈ ਕਾਫ਼ੀ ਸੀ। 

ਸ੍ਰ. ਪੀਰ ਮੁਹੰਮਦ ਨੇ ਸਿਰਸਾ ਨੂੰ ਸੁਆਲ ਕੀਤਾ ਕਿ ਕੀ ਉਹ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗੇ ਸਿੱਖ ਨਸਲਕੁਸ਼ੀ ਲਈ ਹੋਰ ਪਾਪੀਆਂ ਤੋਂ ਵੀ ਦਾਨ ਪ੍ਰਵਾਨ ਕਰ ਲੈਣਗੇ, ਜੇ ਉਹ ਅਜਿਹੇ ਮੁਲਜ਼ਮਾਂ ਤੋਂ ਦਾਨ ਸਵੀਕਾਰ ਕਰਨਾ ਪਸੰਦ ਨਹੀਂ ਕਰਦੇ ਤਾਂ ਸਿਰਸਾ ਨੇ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਦਾਨ ਕਿਵੇਂ ਸਵੀਕਾਰਿਆ? ਉਨ੍ਹਾਂ ਨੇ ਮੀਡੀਆ ਵਿੱਚ ਵੀ ਇਸ ਦਾਨ ਨੂੰ ਪ੍ਰਦਰਸ਼ਤ ਕਰਨ ਲਈ ਸਿਰਸਾ ਦੀ ਅਲੋਚਨਾ ਕੀਤੀ।ਉਨ੍ਹਾਂ ਕਿਹਾ ਕਿ ਇੱਥੇ ਹਜ਼ਾਰਾਂ ਦਾਨੀ ਸੱਜਣ ਹਨ ਜੋ ਹਰ ਰੋਜ਼ ਗੁਰਦੁਆਰਿਆਂ ਰਾਹੀਂ ਮਾਨਵਤਾ ਦੀ ਸੇਵਾ ਲਈ ਕੁੱਝ ਨਾ ਕੁੱਝ ਦਾਨ ਕਰਦੇ ਹਨ ਪਰ ਸਿਰਸਾ ਨੇ ਆਪਣੇ ਕਿਸੇ ਵੀ ਬਿਆਨ ਵਿੱਚ ਉਨ੍ਹਾਂ ਦਾ ਨਾਮ ਕਦੇ ਨਹੀਂ ਲਿਆ‌ ਅਤੇ ਜਿਹੜੇ ਲੋਕ ਮੀਡੀਆ ਵਿਚ ਕੋਈ ਵੀ ਫ਼ੋਕੀ ਸ਼ੁਹਰਤ ਹਾਸਿਲ ਨਾ ਕਰਨ ਲਈ ਦਾਨ ਦੇਣਾ ਪਸੰਦ ਕਰਦੇ ਹਨ, ਉਹ ਲੋਕ ਬਚਨ ਨਾਲੋਂ ਗੁਣਾਂ ਮਹਾਨ ਵਿਅਕਤੀ ਹਨ, ਬਚਨ ਵਰਗੇ ਅਜਿਹੇ ਲੋਕ ਬਸ ਸੁਰਖੀਆਂ ਕਮਾਉਣ ਲਈ ਦਾਨ ਕਰਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਅੱਜ ਕੌਮ ਵਿਚ ਅਜਿਹੇ ਲੋਕ ਵੀ ਹਨ ਜੋ ਆਪਣੇ ਅਤੀਤ ਨੂੰ ਭੁੱਲ ਜਾਂਦੇ ਹਨ ਅਤੇ ਛੋਟੇ ਅਤੇ ਥੋੜ੍ਹੇ ਸਮੇਂ ਦੇ ਲਾਭ ਲਈ ਜ਼ਮੀਰ ਵੇਚ ਦੇਂਦੇ ਹਨ।ਮਨਜਿੰਦਰ ਸਿੰਘ ਸਿਰਸਾ ਜੋ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦੇ ਕੌਮੀ ਬੁਲਾਰੇ ਵੀ ਹਨ, ਨੇ ਸੋਸ਼ਲ ਮੀਡੀਆ ਤੇ ਇਹ ਘੋਸ਼ਣਾ ਕੀਤੀ ਕਿ ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸਹੂਲਤ ਲਈ 2 ਕਰੋੜ ਰੁਪਏ ਦਾਨ ਕੀਤੇ ਹਨ। ਸਿਰਸਾ ਨੇ ਲਿਖਿਆ, ''ਸਿੱਖ ਮਹਾਨ ਹਨ, ਉਨ੍ਹਾਂ ਦੀ ਸੇਵਾ ਨੂੰ ਸਲਾਮ। ''ਇਹ ਸ੍ਰੀ ਅਮਿਤਾਭ ਬੱਚਨ ਦੇ ਸ਼ਬਦ ਸਨ ਜਦੋਂ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸਹੂਲਤ ਲਈ 2 ਕਰੋੜ ਰੁਪਏ ਦਾ ਯੋਗਦਾਨ ਪਾਇਆ ਪਰੰਤੂ ਉਹਨਾਂ ਦੇ ਦਾਨ ਦੀ ਸਿੱਖ ਕੌਮ ਦੁਆਰਾ ਵਿਆਪਕ ਅਲੋਚਨਾ ਕੀਤੀ ਗਈ ਹੈ ਜੋ ਇਸ ਰਾਏ ਅਨੁਸਾਰ ਹਨ ਕਿ 1984 ਵਿਚ ਅਮਿਤਾਭ ਬੱਚਨ ਦੁਆਰਾ ਬੋਲਿਆ ਗਿਆ ਫ਼ਿਲਮੀ ਡਾਇਲਾਗ ਸਿੱਖਾਂ ਦੀ ਨਸਲਕੁਸ਼ੀ ਨੂੰ ਅੰਜ਼ਾਮ ਦੇਣ ਲਈ ਕਾਫ਼ੀ ਸੀ।

 

Tags: Karnail Singh Peermohammad , All India Sikh Students Federation , Amitabh Bacchchan , Manjinder Singh Sirsa , Delhi Sikh Gurdwara Management Committee , DSGMC , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD