Friday, 26 April 2024

 

 

ਖ਼ਾਸ ਖਬਰਾਂ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਅਤੇ ਗਰਮੀ ਦੇ ਪ੍ਰਭਾਵ ਤੋਂ ਮਤਦਾਤਾਵਾਂ ਨੂੰ ਬਚਾਉਣ ਲਈ ਬੈਠਕ

 

ਕਰਨੈਲ ਸਿੰਘ ਪੀਰ ਮੁਹੰਮਦ ਨੇ ਅਮਿਤਾਭ ਬਚਚਨ ਤੋਂ 2 ਕਰੋੜ ਰੁਪਏ ਦਾਨ ਸਵੀਕਾਰ ਕਰਨ ਲਈ ਸਿਰਸਾ ਦੀ ਅਲੋਚਨਾ ਕੀਤੀ

ਬਚਨ ਸਿੱਖਾਂ ਦੀਆਂ ਨਜ਼ਰਾਂ 'ਚ ਇਕ ਦੋਸ਼ੀ ਹੈ ਜਿਸ ਦੇ 'ਫ਼ਿਲਮੀ ਡਾਇਲਾਗ' ਨੇ 1984 ਸਿੱਖ ਨਸਲਕੁਸ਼ੀ ਨੂੰ ਅੰਜ਼ਾਮ ਦਿੱਤਾ

Karnail Singh Peermohammad, All India Sikh Students Federation, Amitabh Bacchchan, Manjinder Singh Sirsa, Delhi Sikh Gurdwara Management Committee, DSGMC

5 Dariya News

ਅੰਮ੍ਰਿਤਸਰ , 12 May 2021

ਕਰਨੈਲ ਸਿੰਘ ਪੀਰ ਮੁਹੰਮਦ, ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਮਨਜਿੰਦਰ ਸਿੰਘ ਸਿਰਸਾ ਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਕੋਵਿਡ ਕੇਅਰ ਸਹੂਲਤ ਲਈ ਫ਼ਿਲਮ ਅਭਿਨੇਤਾ ਵਲੋਂ ਦਾਨ ਕੀਤੇ 2 ਕਰੋੜ ਰੁਪਏ ਉੱਤੇ ਆਪਣਾ ਸਖ਼ਤ ਵਿਰੋਧ ਜਤਾਇਆ ਹੈ।ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1984 ਸਿੱਖ ਨਸਲਕੁਸ਼ੀ ਨੂੰ ਅੰਜ਼ਾਮ ਦੇਣ ਲਈ ਵੱਡੀ ਭੂਮਿਕਾ ਨਿਭਾਉਣ ਦਾ ਦੋਸ਼ ਲਗਾਉਂਦਿਆਂ, ਅਮਿਤਾਭ ਬੱਚਨ ਤੋਂ ਮਿਲੀ ਰਕਮ ਨੂੰ ਸਵੀਕਾਰ ਕਰਨ ਲਈ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਤਿੱਖੀ ਅਲੋਚਨਾ ਕੀਤੀ ਹੈ।ਸ੍ਰ. ਪੀਰ ਮੁਹੰਮਦ ਨੇ ਸਿਰਸਾ 'ਤੇ ਪਾਪ ਕਰਨ ਦਾ ਦੋਸ਼ ਵੀ ਲਗਾਇਆ ਅਤੇ ਉਨ੍ਹਾਂ ਕਿਹਾ ਕਿ ਸਿਰਸਾ ਨੇ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਸਵਿਕਾਰ ਕਰਕੇ ਸਮੁੱਚੀ ਸਿੱਖ ਕੌਮ ਦੇ ਸਿਰ ਨੂੰ ਨੀਵਾਂ ਕੀਤਾ ਹੈ।ਸ੍ਰ. ਪੀਰ ਮੁਹੰਮਦ ਨੇ ਅੱਜ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਸਿਰਸਾ ਨੇ ਆਪਣੇ ਅਕਸ ਨੂੰ ਖ਼ਰਾਬ ਕੀਤਾ ਹੈ ਜਿਸ ਦੀ ਭਰਪਾਈ ਕਦੇ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ (ਕੋਵਿਡ-19) ਮਹਾਂਮਾਰੀ ਦੇ ਚੱਲਦਿਆਂ ਦਿੱਲੀ ਦੇ ਲੋਕਾਂ ਨੂੰ ਸਿੱਖ ਭਾਈਚਾਰੇ ਦੀ ਸਹਿਯੋਗ ਨਾਲ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਮੋਹਰੀ ਸਾਬਤ ਹੋਏ ਸਨ। ਸਿਰਸਾ ਨੇ 3 ਵਿਵਾਦਪੂਰਨ 'ਖ਼ੇਤੀ ਕਾਨੂੰਨਾਂ' ਵਿਰੁੱਧ ਪ੍ਰਦਰਸ਼ਨਕਾਰੀਆਂ ਦੀ ਮਦਦ ਕਰਨ ਵਿਚ ਵੀ ਇੱਕ ਪ੍ਰਸ਼ੰਸਾ ਯੋਗ ਭੂਮਿਕਾ ਵੀ ਨਿਭਾਈ ਸੀ ਪਰੰਤੂ ਸਿਰਸਾ ਨੇ ਆਪਣੀ ਸ਼ਖ਼ਸੀਅਤ ਨੂੰ ਖ਼ਰਾਬ ਕਰਨ ਤੋਂ ਇਲਾਵਾ ਸਿੱਖ ਕੌਮ ਦੀ ਭਾਵਨਾ ਨੂੰ ਵੀ ਠੇਸ ਪਹੁੰਚਾਈ ਹੈ ਕਿਉਂਜੋ ਅਮਿਤਾਭ ਬਚਨ ਨੇ ਇਕ ਨਾਰਾ ਮਾਰਿਆ ਸੀ "ਖ਼ੂਨ ਦਾ ਬਦਲਾ ਖ਼ੂਨ" ਜੋ 1984 ਵਿੱਚ ਸਿੱਖਾਂ ਦੀ ਨਸਲਕੁਸ਼ੀ ਕਰਨ ਲਈ ਕਾਫ਼ੀ ਸੀ। 

ਸ੍ਰ. ਪੀਰ ਮੁਹੰਮਦ ਨੇ ਸਿਰਸਾ ਨੂੰ ਸੁਆਲ ਕੀਤਾ ਕਿ ਕੀ ਉਹ ਸੱਜਣ ਕੁਮਾਰ, ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗੇ ਸਿੱਖ ਨਸਲਕੁਸ਼ੀ ਲਈ ਹੋਰ ਪਾਪੀਆਂ ਤੋਂ ਵੀ ਦਾਨ ਪ੍ਰਵਾਨ ਕਰ ਲੈਣਗੇ, ਜੇ ਉਹ ਅਜਿਹੇ ਮੁਲਜ਼ਮਾਂ ਤੋਂ ਦਾਨ ਸਵੀਕਾਰ ਕਰਨਾ ਪਸੰਦ ਨਹੀਂ ਕਰਦੇ ਤਾਂ ਸਿਰਸਾ ਨੇ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਦਾਨ ਕਿਵੇਂ ਸਵੀਕਾਰਿਆ? ਉਨ੍ਹਾਂ ਨੇ ਮੀਡੀਆ ਵਿੱਚ ਵੀ ਇਸ ਦਾਨ ਨੂੰ ਪ੍ਰਦਰਸ਼ਤ ਕਰਨ ਲਈ ਸਿਰਸਾ ਦੀ ਅਲੋਚਨਾ ਕੀਤੀ।ਉਨ੍ਹਾਂ ਕਿਹਾ ਕਿ ਇੱਥੇ ਹਜ਼ਾਰਾਂ ਦਾਨੀ ਸੱਜਣ ਹਨ ਜੋ ਹਰ ਰੋਜ਼ ਗੁਰਦੁਆਰਿਆਂ ਰਾਹੀਂ ਮਾਨਵਤਾ ਦੀ ਸੇਵਾ ਲਈ ਕੁੱਝ ਨਾ ਕੁੱਝ ਦਾਨ ਕਰਦੇ ਹਨ ਪਰ ਸਿਰਸਾ ਨੇ ਆਪਣੇ ਕਿਸੇ ਵੀ ਬਿਆਨ ਵਿੱਚ ਉਨ੍ਹਾਂ ਦਾ ਨਾਮ ਕਦੇ ਨਹੀਂ ਲਿਆ‌ ਅਤੇ ਜਿਹੜੇ ਲੋਕ ਮੀਡੀਆ ਵਿਚ ਕੋਈ ਵੀ ਫ਼ੋਕੀ ਸ਼ੁਹਰਤ ਹਾਸਿਲ ਨਾ ਕਰਨ ਲਈ ਦਾਨ ਦੇਣਾ ਪਸੰਦ ਕਰਦੇ ਹਨ, ਉਹ ਲੋਕ ਬਚਨ ਨਾਲੋਂ ਗੁਣਾਂ ਮਹਾਨ ਵਿਅਕਤੀ ਹਨ, ਬਚਨ ਵਰਗੇ ਅਜਿਹੇ ਲੋਕ ਬਸ ਸੁਰਖੀਆਂ ਕਮਾਉਣ ਲਈ ਦਾਨ ਕਰਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਅੱਜ ਕੌਮ ਵਿਚ ਅਜਿਹੇ ਲੋਕ ਵੀ ਹਨ ਜੋ ਆਪਣੇ ਅਤੀਤ ਨੂੰ ਭੁੱਲ ਜਾਂਦੇ ਹਨ ਅਤੇ ਛੋਟੇ ਅਤੇ ਥੋੜ੍ਹੇ ਸਮੇਂ ਦੇ ਲਾਭ ਲਈ ਜ਼ਮੀਰ ਵੇਚ ਦੇਂਦੇ ਹਨ।ਮਨਜਿੰਦਰ ਸਿੰਘ ਸਿਰਸਾ ਜੋ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦੇ ਕੌਮੀ ਬੁਲਾਰੇ ਵੀ ਹਨ, ਨੇ ਸੋਸ਼ਲ ਮੀਡੀਆ ਤੇ ਇਹ ਘੋਸ਼ਣਾ ਕੀਤੀ ਕਿ ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸਹੂਲਤ ਲਈ 2 ਕਰੋੜ ਰੁਪਏ ਦਾਨ ਕੀਤੇ ਹਨ। ਸਿਰਸਾ ਨੇ ਲਿਖਿਆ, ''ਸਿੱਖ ਮਹਾਨ ਹਨ, ਉਨ੍ਹਾਂ ਦੀ ਸੇਵਾ ਨੂੰ ਸਲਾਮ। ''ਇਹ ਸ੍ਰੀ ਅਮਿਤਾਭ ਬੱਚਨ ਦੇ ਸ਼ਬਦ ਸਨ ਜਦੋਂ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸਹੂਲਤ ਲਈ 2 ਕਰੋੜ ਰੁਪਏ ਦਾ ਯੋਗਦਾਨ ਪਾਇਆ ਪਰੰਤੂ ਉਹਨਾਂ ਦੇ ਦਾਨ ਦੀ ਸਿੱਖ ਕੌਮ ਦੁਆਰਾ ਵਿਆਪਕ ਅਲੋਚਨਾ ਕੀਤੀ ਗਈ ਹੈ ਜੋ ਇਸ ਰਾਏ ਅਨੁਸਾਰ ਹਨ ਕਿ 1984 ਵਿਚ ਅਮਿਤਾਭ ਬੱਚਨ ਦੁਆਰਾ ਬੋਲਿਆ ਗਿਆ ਫ਼ਿਲਮੀ ਡਾਇਲਾਗ ਸਿੱਖਾਂ ਦੀ ਨਸਲਕੁਸ਼ੀ ਨੂੰ ਅੰਜ਼ਾਮ ਦੇਣ ਲਈ ਕਾਫ਼ੀ ਸੀ।

 

Tags: Karnail Singh Peermohammad , All India Sikh Students Federation , Amitabh Bacchchan , Manjinder Singh Sirsa , Delhi Sikh Gurdwara Management Committee , DSGMC , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD