Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਭੂਸ਼ਣ ਆਸ਼ੂ ਤੇ ਰਵਨੀਤ ਸਿੰਘ ਬਿੱਟੂ ਵੱਲੋਂ ਜਵੱਦੀ ਕੋਵਿਡ ਕੇਅਰ ਸੈਂਟਰ ਦੇ ਪ੍ਰਬੰਧਾ ਲਿਆ ਜਾਇਜ਼ਾ

ਆਸ਼ੂ ਤੇ ਬਿੱਟੂ ਵੱਲੋਂ ਲੋਕਾਂ ਨੂੰ ਅਪੀਲ, ਮਹਾਂਮਾਰੀ 'ਤੇ ਕਾਬ ਪਾਉਣ ਲਈ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਬੇਹੱਦ ਜ਼ਰੂਰੀ

 Bharat Bhushan Ashu, Congress, Punjab Congress, Government of Punjab, Punjab Government, Punjab, Ludhiana, Ravneet Singh Bittu, Jawaddi Covid Care Centre, Mamta Ashu, Punjab Fights Corona, Coronavirus, COVID 19, Novel Coronavirus, Fight Against Corona, Oxygen, Oxygen Cylinders, SARS-CoV-2, Oxygen Concentrator

Web Admin

Web Admin

5 Dariya News

ਲੁਧਿਆਣਾ , 12 May 2021

Last updated on: May 12, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਵੱਦੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਥਾਪਤ ਨਵੇਂ 50 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ।ਨਿਗਮ ਕੌਂਸਲਰ ਮਮਤਾ ਆਸ਼ੂ ਅਤੇ ਦਿਲਰਾਜ ਸਿੰਘ, ਐਸ.ਡੀ.ਐਮ. ਅਮਰਿੰਦਰ ਸਿੰਘ ਮੱਲ੍ਹੀ ਦੇ ਨਾਲ ਸੈਂਟਰ ਦਾ ਦੌਰਾ ਕਰਦਿਆਂ ਮੰਤਰੀ ਤੇ ਐਮ. ਪੀ. ਨੇ ਕਿਹਾ ਕਿ ਇਸ ਸੈਂਟਰ ਦੇ ਮਰੀਜ਼ਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਡਾਕਟਰਾਂ, ਨਰਸਿੰਗ ਸਟਾਫ ਅਤੇ ਹੋਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੰਕਟ ਦੀ ਇਸ ਘੜੀ ਵਿੱਚ ਮਨੁੱਖਤਾ ਦੀ ਨਿਰਸਵਾਰਥ ਸੇਵਾ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਪੂਰੀ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਧਿਕਾਰੀ ਕੋਵਿਡ ਮਾਮਲਿਆਂ ਵਿੱਚ ਵੱਧ ਰਹੇ ਵਾਧੇ ਨਾਲ ਨਜਿੱਠਣ ਲਈ ਸਿਹਤ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਅਣਥੱਕ ਯਤਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਥੇ 50 ਆਕਸੀਜਨ ਬੈਡ ਸਥਾਪਿਤ ਕੀਤੇ ਗਏ ਹਨ ਅਤੇ ਇਹ ਇਕ ਲੈਵਲ-2 ਕੋਵਿਡ  ਇਲਾਜ ਕੇਂਦਰ ਵਜੋਂ ਕੰਮ ਕਰ ਰਿਹਾ ਹੈ।ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਪ੍ਰਤੀ ਕਿਸੇ ਵੀ ਤਰਾਂ ਦੀ ਲਾਪਰਵਾਹੀ ਨਾ ਵਰਤਣ। 

ਉਨ੍ਹਾਂ ਕਿਹਾ ਕਿ ਸਾਨੂੰ ਇਸ ਬਿਮਾਰੀ ਦੇ ਵਿਰੁੱਧ ਬਚਾਅ ਲਈ ਮੋਹਰੀ ਰੋਲ ਅਦਾ ਕਰਦਿਆਂ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਮਾਸਕ ਪਾਉਣ, ਸਰੀਰਕ ਦੂਰੀ ਬਣਾਈ ਰੱਖਣ ਅਤੇ ਹੱਥਾਂ ਦੀ ਸਫਾਈ ਲਈ ਇਕ ਦੂਜੇ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਮਹਾਂਮਾਰੀ ਤੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੀਆਂ ਹਨ ਅਤੇ ਜਨਤਾ ਨੂੰ ਇਸ ਲੜਾਈ ਵਿੱਚ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਆਕਸੀਜਨ, ਰੀਮਡੇਸਵੀਵਰ ਅਤੇ ਹੋਰ ਜ਼ਰੂਰੀ ਦਵਾਈਆਂ ਦੀ ਕੋਈ ਘਾਟ ਨਹੀਂ ਹੈ ਅਤੇ ਕਿਸੇ ਵੀ ਵਿਅਕਤੀ ਦੁਆਰਾ ਜ਼ਰੂਰੀ ਚੀਜ਼ਾਂ ਦੀ ਕਾਲਾ ਬਾਜ਼ਾਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ.ਇਸ ਮੌਕੇ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ ਅਤੇ ਪੰਜਾਬ ਸਰਕਾਰ ਮਹਾਂਮਾਰੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦ ਦੂਸਰੀ ਲਹਿਰ 'ਤੇ ਕਾਬੂ ਪਾ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਇਕ ਵਿਸ਼ਾਲ ਵਿਸ਼ਵਵਿਆਪੀ ਖ਼ਤਰੇ ਵਜੋਂ ਉੱਭਰਿਆ ਹੈ ਅਤੇ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਕਰਨਾ ਹੀ ਇਕੋ ਇਕ ਰਸਤਾ ਹੈ। ਉਨ੍ਹਾਂ ਲੋਕਾਂ ਨੂੰ ਇਸਦੀ ਪਸਾਰ ਲੜੀ ਤੋੜਨ ਲਈ ਘਰ ਦੇ ਅੰਦਰ ਰਹਿਣ ਦੀ ਅਪੀਲ ਕੀਤੀ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Ravneet Singh Bittu , Jawaddi Covid Care Centre , Mamta Ashu , Punjab Fights Corona , Coronavirus , COVID 19 , Novel Coronavirus , Fight Against Corona , Oxygen , Oxygen Cylinders , SARS-CoV-2 , Oxygen Concentrator

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD