Wednesday, 08 May 2024

 

 

ਖ਼ਾਸ ਖਬਰਾਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ

 

ਸਰਕਾਰੀ ਸਨਮਾਨਾ ਨਾਲ ਹੋਇਆ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦਾ ਅੰਤਿਮ ਸੰਸਕਾਰ

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਸ਼ਰਧਾਂਜਲੀ

Web Admin

Web Admin

5 Dariya News

ਜ਼ੀਰਾ/ਫ਼ਿਰੋਜ਼ਪੁਰ , 12 May 2021

ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਿਨਟ ਮੰਤਰੀ ਸ੍ਰ: ਇੰਦਰਜੀਤ ਸਿੰਘ ਜੀਰਾ ਦਾ ਬੁੱਧਵਾਰ ਨੂੰ ਬਸਤੀ ਬੂਟੇ ਵਾਲੀ ਜ਼ੀਰਾ ਸਥਿਤ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਹ 63 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਇਸ ਤੋਂ ਪਹਿਲਾਂ ਸ਼ਮਸ਼ਾਨ ਘਾਟ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ, ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਉਨ੍ਹਾਂ ਦੀ ਮ੍ਰਤਕ ਦੇਹ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆਂ ਅਤੇ ਸ. ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਫਾਜ਼ਿਲਕਾ ਦਵਿੰਦਰ ਘੁਬਾਇਆ, ਵਿਧਾਇਕ ਗੁਰਦਾਸਪੁਰ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਮੋਗਾ ਡਾ. ਹਰਜੋਤ ਕਮਲ, ਸਾਬਕਾ ਸਾਸੰਦ ਸ਼ੇਰ ਸਿੰਘ ਘੁਬਾਇਆ, ਡੀ.ਆਈ.ਜੀ ਫਿਰੋਜ਼ਪੁਰ ਰੇਂਜ ਹਰਦੇਵ ਸਿੰਘ ਮਾਨ, ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ, ਐਸਐਸਪੀ ਸ੍ਰੀ ਭਾਗੀਰਥ ਮੀਨਾ ਅਤੇ ਐਸਡੀਐਮਜ਼ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਹਵਾ ਵਿੱਚ ਫਾਇਰ ਕਰ ਕੇ ਸਲਾਮੀ ਭੇਟ ਕੀਤੀ ਗਈ। ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਜ਼ੀਰਾ ਤੋਂ ਮੌਜੂਦਾ ਵਿਧਾਇਕ ਸ. ਕੁਲਬੀਰ ਸਿੰਘ ਜੀਰਾ ਨੇ ਦਿੱਤੀ।

ਇੰਦਰਜੀਤ ਸਿੰਘ ਜੀਰਾ ਦੇ ਦਿਹਾਂਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾ ਨਾਲ ਦਿਲੀ ਹਮਦਰਦੀ ਜਾਹਿਰ ਕਰਦੇ ਹੋਏ ਚੰਡੀਗੜ ਵਿਖੇ ਇੱਕ ਸ਼ੋਕ ਸੰਦੇਸ਼ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਦਰਜੀਤ ਸਿੰਘ ਜੀਰਾ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਅਤੇ ਭੱਦਰਪੁਰਸ਼ ਸਿਆਸਤਦਾਨ ਸਨ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਖਾਸ ਕਰ ਕੇ ਕਿਸਾਨਾਂ ਅਤੇ ਖੇਤ ਕਾਮਿਆਂ ਦੀ ਰਾਖੀ ਲਈ ਅਨਥੱਕ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾ ਨੂੰ ਦੁੱਖ ਦੀ ਇਸ ਘੜੀ ਵਿਚ ਭਾਨਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਸਸਕਾਰ ਦੌਰਾਨ ਮੌਜੂਦ ਰਾਜਨਿਤੀਕ ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਉਨ੍ਹਾਂ ਦੇ ਬੇਟੇ ਸ. ਕੁਲਬੀਰ ਸਿੰਘ ਜ਼ੀਰਾ ਸਮੇਤ ਸਮੂਹ ਪਰਿਵਾਰ ਤੇ ਰਿਸ਼ਤੇਦਾਰਾਂ ਨਾਲ ਆਪਣਾ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਲਈ ਅਰਦਾਸ ਵੀ ਕੀਤੀ। ਉਨ੍ਹਾਂ ਦੇ ਪੁੱਤਰ ਵਿਧਾਇਕ ਜ਼ੀਰਾ ਸ. ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ  ਪਿਛਲੇ 3 ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਆਈ.ਵੀ.ਵਾਈ. ਹਸਪਤਾਲ ਮੋਹਾਲੀ ਵਿਖੇ ਚੱਲ ਰਿਹਾ ਸੀ। ਅੰਤਿਮ ਸੰਸਕਾਰ ਮੌਕੇ ਐਸਡੀਐਮ ਫਿਰੋਜ਼ਪੁਰ ਅਮਿਤ ਗੁਪਤਾ, ਐਸਡੀਐਮ ਜ਼ੀਰਾ ਰਣਜੀਤ ਸਿੰਘ, ਐਸਡੀਐਮ ਗੁਰੂਹਰਸਹਾਏ ਰਵਿੰਦਰ ਸਿੰਘ ਅਰੋੜਾ ਤੋਂ ਇਲਾਵਾ ਹਲਕਾ ਨਿਵਾਸੀ ਵੀ ਮੌਜੂਦ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD