Thursday, 16 May 2024

 

 

ਖ਼ਾਸ ਖਬਰਾਂ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

 

‘ਫਰਜ਼ ਮਨੁੱਖਤਾ ਲਈ’ ਕੋਵਿਡ ਹੈਲਪ ਕੇਂਦਰ, ਮਰੀਜ਼ਾਂ ਲਈ ਬਣ ਰਿਹਾ ਮਦੱਦਗਾਰ

Karanvir Singh Sidhu, Kanwarbir Singh Ruby Sidhu, Kanwarbir Singh Sidhu, Farz Manukhta Da, Covid Help Centre, Kanwarbir Ruby, 9115127102, 9115158100

Web Admin

Web Admin

5 Dariya News

ਚੰਡੀਗੜ , 12 May 2021

ਮਹਾਮਾਰੀ ਦੀ ਦੂਜੀ ਲਹਿਰ ਨੇ ਭਾਰਤ ਦੇ ਹੋਰ ਸੂਬਿਆਂ ਦੀ ਤਰਾਂ ਪੰਜਾਬ ਨੂੰ ਵੀ ਬੁਰੀ ਤਰਾਂ ਆਪਣੀ ਲਪੇਟ ਵਿਚ ਲੈ ਲਿਆ ਹੈ ਜਿਸ ਕਾਰਨ ਰੋਜ਼ਾਨਾ ਹਜ਼ਾਰਾਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਬਚਾਉਣ ਲਈ ਆਕਸੀਜਨ ਤੇ ਵੈਂਟੀਲੇਟਰ ਬੈੱਡਾਂ, ਕੋਰੋਨਾ ਕਿੱਟਾਂ ਅਤੇ ਦਵਾਈਆਂ ਲਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਚਾਨਕ ਦੇਸ਼ ਵਿਚ ਮਰੀਜ਼ਾਂ ਦੀ ਗਿਣਤੀ ਵੱਧਣ ਨਾਲ ਮੈਡੀਕਲ ਐਮਰਜੈਂਸੀ ਦਾ ਮਾਹੌਲ ਬਣਾ ਗਿਆ ਹੈ ਜਿਥੇ ਗੰਭੀਰ ਮਰੀਜ਼ਾਂ ਨੂੰ ਸਹੀ ਸਮੇਂ ’ਤੇ ਸਹੀ ਥਾਂ ਮਿਲਣਾ ਚੁਣੌਤੀ ਸਾਬਿਤ ਹੋ ਰਿਹਾ ਹੈ ਜਿਸ ਲਈ ਹਰ ਮਰੀਜ਼ ਚਾਹੁੰਦਾ ਕਿ ਕੋਈ ਤਾਂ ਹੋਵੇ ਜੋ ਇਕ ਕਾਲ ’ਤੇ ਬਿਨਾਂ ਕਿਸੇ ਜਾਣ-ਪਛਾਣ ਨਾਲ ਹਾਂ-ਪੱਖੀ ਜੁਆਬ ਦੇ ਕੇ ਮੱਦਦ ਕਰੇ। ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਪਰ ਲਗਾਤਾਰ ਕੋਰੋਨਾ ਮਰੀਜ਼ਾਂ ਦਾ ਅੰਕੜਾ ਹਜ਼ਾਰਾਂ ਵਿਚ ਵਧਣ ਕਾਰਨ ਲੋੜਵੰਦ ਲੋਕਾਂ ਨੂੰ ਜਰੂਰੀ ਚੀਜ਼ਾਂ ਤੱਕ ਪਹੁੰਚ ਕਰਨ ਲਈ ਕਾਫੀ ਸਮਾਂ ਲਗ ਰਿਹਾ ਹੈ।ਇਸ ਮੁਸ਼ਕਿਲ ਭਰੇ ਸਮੇਂ ਵਿਚ ਲੋੜਵੰਦ ਲੋਕਾਂ ਨੂੰ ਤੁਰੰਤ ਸਹੂਲਤ ਪਹੁੰਚਾਉਣ ਦੇ ਮੰਤਵ ਲਈ ‘ਫਰਜ਼ ਮਨੁੱਖਤਾ ਲਈ’ ਹੈਲਪ ਲਾਈਨ ਕੇਂਦਰ ਕੋਰੋਨਾ ਮਰੀਜ਼ਾਂ ਲਈ ਮਦੱਦਗਾਰ ਸਾਬਿਤ ਰਿਹਾ ਹੈ ਜੋ 24 ਘੰਟੇ 7 ਦਿਨ ਲੋਕਾਂ ਦੀ ਪਰੇਸ਼ਾਨੀਆਂ ਨੂੰ ਸੁਣ ਕੇ ਜਿਲਾ ਪੱਧਰ ’ਤੇ ਆਪਣੇ ਵਲੰਟੀਅਰਾਂ ਰਾਹੀਂ ਸੁਵਿਧਾਵਾਂ ਪਹੁੰਚਾ ਰਿਹਾ ਹੈ। ਇਸ ਹੈਲਪ ਲਾਈਨ ਤੇ ਵੱਡੇ ਅਫਸਰਾਂ, ਲੀਡਰਾਂ, ਮੀਡੀਆ ਕਰਮੀਆਂ, ਵਪਾਰੀਆਂ ਅਤੇ ਹਰ ਵਰਗ ਦੇ ਲੋਕਾਂ ਦੀਆਂ ਦਰਜਨਾਂ ਕਾਲਾਂ ਆਉਂਦੀਆਂ ਹਨ ਕਿ ਸਾਡ ਮਰੀਜ਼ ਨੂੰ ਵੈਂੇਟੀਲੇਟਰ ਦੀ ਲੋੜ ਹੈ, ਆਕਸੀਜਨ ਬੈੱਡ ਚਾਹੀਦਾ ਹੈ ਜਾਂ ਕੋਈ ਵਿਸ਼ੇਸ਼ ਦਵਾਈ ਚਾਹੀਦੀ ਹੈ ਜਿਸ ਉਤੇ ਸਾਡੇ ਵਲੋਂ ਤੁਰੰਤ ਕਾਰਵਾਈ ਕਰਕੇ ਮੱਦਦ ਪਹੁੰਚਾਈ ਜਾਂਦੀ ਹੈ। ਉਨਾਂ ਦੱਸਿਆ ਕਿ ਫਰਜ਼ ਮਨੁੱਖਤਾ ਦੇ ਵੰਲਟੀਅਰਾਂ ਵਲੋਂ ਕੋਵਿਡ ਮਰੀਜ਼ਾਂ ਦੇ ਪਰਿਵਾਰਾਂ ਨੂੰ ਰਾਸ਼ਨ ਤੱਕ ਵੀ ਪਹੁੰਚਾਇਆ ਜਾ ਰਿਹਾ ਹੈ।

ਫਰਜ਼ ਮਨੁੱਖਤਾ ਲਈ ਹੈਲਪ ਲਾਈਨ ਦੇ ਕੋਆਰਡੀਨੇਟਰ ਸ. ਕੰਵਰਬੀਰ ਸਿੰਘ ਰੂਬੀ ਸਿਧੂ ਨੇ ਦੱਸਿਆ ਕਿ 3 ਮਈ ਤੋਂ ਇਹ ਸੇਵਾ ਸ਼ੁਰੂ ਕੀਤੀ ਹੈ ਪਰ ਕੋਵਿਡ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਣ ਕਾਰਣ ਹਰ ਦਿਨ ਚੁਣੋਤੀ ਭਰਿਆ ਸਾਬਿਤ ਹੋਇਆ ਹੈ। ਕੋਵਿਡ ਪ੍ਰਭਾਵਿਤ ਮਰੀਜ਼ਾਂ ਦੇ ਪਰਿਵਾਰਕ ਨੂੰ ਸਹੂਲਤ ਪ੍ਰਦਾਨ ਕਰਨ ਲਈ 3 ਨੰਬਰ 91151-27102, 91151-58100 ਜਾਰੀ ਕੀਤੇ ਹਨ। ਉਨਾਂ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨਿਲ ਜਾਖੜ ਜੀ ਨੇ ਇਹ ਵਿਸ਼ੇਸ਼ ਹਦਾਇਤ ਕੀਤੀ ਹੈ ਕਿ ਹਰ ਲੋੜਵੰਦ ਦੀ ਪੱਖਪਾਤ ਰਹਿਤ ਮੱਦਦ ਕੀਤੀ ਜਾਵੇ ਅਤੇ ਮਰੀਜ਼ਾਂ ਤੋਂ ਫੀਡਬੈਕ ਵੀ ਲਾਜ਼ਮੀ ਲਈ ਜਾਵੇ।ਕੰਵਰਬੀਰ ਸਿੱਧੂ ਨੇ ਦੱਸਿਆ ਕਿ ਐਮਰਜੈਂਸੀ ਵਿਚ ਸਮੇਂ ’ਤੇ ਮੱਦਦ ਪਹੁੰਚਾਉਣ ਲਈ ਅਸੀਂ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਵੰਲਟੀਅਰਾਂ ਰਾਹੀਂ ਲੋਕਾਂ ਤੱਕ ਪਹੁੰਚ ਕਰਦੇ ਹਨ। ਉਨਾਂ ਦੱਸਿਆ ਕਿ ਵੈਂਟੀਲੇਟਰ ਤੇ ਆਕਸੀਜਨ ਬੈੱਡਾਂ ਲਈ ਕੋਵਿਡ ਕੇਅਰ ਹਸਪਤਾਲਾਂ ਦੇ ਨੋਡਲ ਅਫਸਰਾਂ ਨਾਲ ਰਾਬਤਾ ਬਣਾਇਆ ਗਿਆ ਹੈ ਅਤੇ ਹਰ ਜਿਲੇ ਤੋਂ ਤੁਰੰਤ ਸਹਾਇਤਾ ਮਿਲ ਰਹੀ ਹੈ।ਭਾਵੁਕ ਹੁੰਦਿਆ ਰੂਬੀ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਵੀ ਸਾਨੂੰ ਲੋਕ ਧੰਨਵਾਦ ਕਰਨ ਲਈ ਫੋਨ ਕਰਦੇ ਹਨ ਕਿ ਭਾਵੇਂ ਬਦਕਿਸਮਤੀ ਨਾਲ ਸਾਡੇ ਮਰੀਜ਼ ਦੀ ਜਾਨ ਚਲੇ ਗਈ ਹੈ ਪਰ ਤੁਸੀਂ ਇਸ ਦੁੱਖ ਦੀ ਘੜੀ ਵਿਚ ਸਾਡਾ ਸਾਥ ਦਿੱਤਾ ਅਸੀਂ ਤੁਹਾਡੇ ਸ਼ੁੱਕਰਗੁਜ਼ਾਰ ਹਾਂ। ਬੁਹੱਤੇ ਮਾਮਲਿਆਂ ਵਿਚ ਬਜ਼ੁਰਗ ਲੋਕ ਸਾਡੇ ਵੁਲੰਟੀਅਰਾਂ ਨੂੰ ਹੱਲਾਸ਼ੇਰੀ ਦਿੰਦੇ ਕਿ ਤੁਸੀਂ ਸਾਡੀ ਓਲਾਦ ਦਾ ਫਰਜ਼ ਨਿਭਾਇਆ ਹੈ ਅਸੀਂ ਕਿਵੇਂ ਤੁਹਾਡਾ ਕਰਜ਼ ਚੁਕਾਈਏ।ਅਮਰਪ੍ਰੀਤ ਸਿੰਘ ਲਾਲੀ ਨੇ ਦੱਸਿਆ ਕਿ ਰੋਜ਼ਾਨਾ ਦਰਜਨਾਂ ਦੀ ਗਿਣਤੀ ਵਿਚ ਸਮਾਜ ਭਲਾਈ ਤੇ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਗੈਰ-ਸਰਕਾਰੀ ਸੰਗਠਨਾਂ ਦੇ ਪ੍ਰਸਤਾਵ ਆ ਰਹੇ ਹਨ ਕਿ ਉਹ ਕਿਵੇਂ ਸਾਡੀ ਮੱਦਦ ਕਰ ਸਕਦੇ ਹਨ ਜਿਸ ਨਾਲ ਸਾਡੇ ਵਲੰਟੀਅਰਾਂ ਦਾ ਉਤਸ਼ਾਹ ਵੀ ਵੱਧ ਰਿਹਾ ਹੈ ਅਤੇ ਸਾਡਾ ਲੋਕਾਂ ਤੱਕ ਪਹੁੰਚ ਕਰਨ ਦਾ ਨੈਟਵਰਕ ਵੀ।

 

Tags: Karanvir Singh Sidhu , Kanwarbir Singh Ruby Sidhu , Kanwarbir Singh Sidhu , Farz Manukhta Da , Covid Help Centre , Kanwarbir Ruby , 9115127102 , 9115158100

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD