Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕਰੋਨਾ ਮੈਨੇਜਮੈਂਟ ਤਹਿਤ ਜਿਲ੍ਹੇ ਵਿਚ ਨਿਯੁਕਤ ਕੀਤੇ ਗਏ 27 ਸੈਕਟਰ ਮੈਜਿਸਟਰੇਟ

ਕਰੋਨਾ ਕਾਰਨ ਜਿਲ੍ਹੇ ਵਿੱਚ ਮੌਤ ਦਰ ਪੰਜਾਬ ਵਿੱਚ ਸਭ ਤੋਂ ਘੱਟ

 DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 13 May 2021

Last updated on: May 13, 2021, 00:00 IST

ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ, ਟੀਕਾਕਰਨ ,ਟੈਸਟਿੰਗ ਅਤੇ ਸਾਵਧਾਨੀਆਂ ਪ੍ਰਤੀ ਜਾਗਰੂਕਤਾ ਵਰਤ ਕੇ ਕਰੋਨਾ ਖਿਲਾਫ ਜੰਗ ਵਿੱਚ ਸਫਲਤਾ ਹਾਸਲ ਕੀਤੀ ਜਾਵੇਗੀ।ਉਹ ਅੱਜ ਏਥੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਜਿਲ੍ਹੇ ਦੇ ਪੱਤਰਕਾਰਾਂ ਨਾਲ ਕਰੋਨਾਂ ਦੀ ਤਾਜਾ ਸਥਿਤੀ ਸਬੰਧੀ ਵਿਸ਼ੇਸ਼ ਗੱਲਬਾਤ ਕਰ ਰਹੇ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾਂ ਦੇ ਖਾਤਮੇ ਅਤੇ ਇਸ ਸਬੰਧੀ ਸਾਵਧਾਨੀਆਂ ਵਰਤਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪ੍ਰੈਸ ਮੀਡੀਆ ਵੱਲੋਂ ਬਹੁਤ ਹੀ ਮਹੱਤਵਪੂਰਨ ਅਤੇ ਉਸਾਰੂ ਰੋਲ ਅਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਅਸੀਂ ਭਿਆਨਕ ਦੌਰ ਵਿਚੋਂ ਗੁਜ਼ਰ ਰਹੇ ਹਾਂ ਅਤੇ ਕਰੋਨਾ ਦੇ ਦੂਜੇ ਖਤਰਨਾਕ ਸਟਰੇਨ ਕਾਰਨ ਕਈ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜਿਲ੍ਹੇ ਵਿੱਚ ਜਿੱਥੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਐਨ.ਜੀ.ਓ. ਦੇ ਸਹਿਯੋਗ, ਪ੍ਰੈਸ ਦੇ ਮਿਲਵਰਤਨ ਨਾਲ ਲੋਕਾਂ ਨੂੰ ਕਰੋਨਾ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਟੀਕਾਕਰਨ ਮੁਹਿੰਮ ਤੇ ਟੈਸਟਿੰਗ ਵਿੱਚ ਵੀ ਤੇਜੀ ਲਿਆਂਦੀ ਗਈ ਹੈ ।ਉਨ੍ਹਾਂ ਕਿਹਾ ਕਿ ਹੁਣ ਤੱਕ ਜਿਲ੍ਹੇ ਵਿਚ 45 ਸਾਲ ਤੋਂ ਉੱਪਰ ਵਰਗ ਦੇ ਲੋਕਾਂ ਦਾ ਟੀਕਾਕਰਣ ਇਕ ਲੱਖ ਦੇ ਕਰੀਬ ਪਹੁੰਚ ਚੁੱਕਾ ਹੈ ਤੇ ਹੁਣ ਪੰਜੀਕ੍ਰਿਤ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਟੀਕਾਕਰਨ ਜੋ ਕਿ 18 ਤੋਂ 45 ਸਾਲ ਵਿੱਚ ਆਉਂਦੇ ਹਨ, ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕਰੋਨਾ ਮਰੀਜ਼ਾਂ ਲਈ ਆਕਸੀਜਨ ਦੀ ਲੋੜੀਂਦੀ ਮਾਤਰਾ ਮੌਜੂਦ ਹੈ ਅਤੇ ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਕੋਡਿਵ ਕੇਅਰ ਸੈਂਟਰ  ਜਿੱਥੇ ਲੈਵਲ 2  ਅਤੇ 3 ਲਈ 300 ਬੈੱਡ ਮੌਜੂਦ ਹਨ, ਵਿੱਚ 150 ਬੈੱਡਾਂ ਦਾ ਹੋਰ ਵਾਧਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕਰੋਨਾ ਦੇ 1600 ਦੇ ਕਰੀਬ ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 1522 ਦੇ ਕਰੀਬ ਘਰਾਂ ਵਿੱਚ ਇਕਾਂਤਵਾਸ ਹਨ ਜਿਨ੍ਹਾਂ ਦੀ ਜਿੱਥੇ ਵਿਸ਼ੇਸ਼ ਟੀਮ ਵੱਲੋਂ ਟਰੈਕਿੰਗ ਕੀਤੀ ਜਾ ਰਹੀ ਹੈ ,ਉਥੇ ਹੀ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ  ਮਿਸ਼ਨ ਫਤਿਹ ਕਿੱਟ ਵੀ ਮੁਹਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਰੋਨਾ ਸਾਵਧਾਨੀਆਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ  ਜਿੱਥੇ ਸਵੈ-ਸੇਵੀ ਸੰਸਥਾਵਾਂ, ਪੰਚਾਇਤਾਂ ,ਧਾਰਮਿਕ ਸੰਸਥਾਵਾਂ ਤੇ ਆਮ ਲੋਕਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਉੱਥੇ ਹੀ ਜਿਲ੍ਹੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਨੂੰ ਵੀ ਆਨਲਾਈਨ/ ਵਰਚੁਅਲ ਤਰੀਕੇ ਨਾਲ ਪੀ.ਟੀ.ਏ. ਦੀ ਮੀਟਿੰਗ ਬੁਲਾਉਣ, ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਤਾ-ਪਿਤਾ ਦਾ 100 ਪ੍ਰਤੀਸ਼ਤ ਟੀਕਾਕਰਨ, ਟੈਸਟਿੰਗ ਕਰਵਾਉਣ ਲਈ ਵੀ ਪ੍ਰੇਰਿਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਪ੍ਰੈਸ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ, ਟੈਸਟਿੰਗ ਆਦਿ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ।ਇਸ ਮੌਕੇ ਐਸ ਡੀ ਐਮ ਫ਼ਰੀਦਕੋਟ ਮੈਡਮ ਪੂਨਮ ਸਿੰਘ ਵੀ ਹਾਜਰ ਸਨ।   

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD