Friday, 10 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ

 

ਡਿਪਟੀ ਕਮਿਸ਼ਨਰ ਵੱਲੋਂ ਲੋਕ ਹਿੱਤ ਵਿੱਚ ਕੋਵਿਡ ਵੈਕਸੀਨੇਸ਼ਨ

ਕੈਂਪ ਸ਼ਾਮ 5 ਵਜੇ ਤੱਕ ਜਾਰੀ ਰੱਖਣ ਦੇ ਆਦੇਸ਼, ਬਲਾਕ ਮਾਨਸਾ ਦੇ ਪਿੰਡਾਂ ’ਚ ਵਧੇਰੇ ਚੌਕਸੀ ਲਈ ਕਮੇਟੀਆਂ ਦਾ ਗਠਨ ਕਰਨ ਦੀ ਹਦਾਇਤ

 DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 13 May 2021

ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਦੀ ਸਥਿਤੀ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕ ਹਿੱਤ ਵਿੱਚ ਆਯੋਜਿਤ ਕੀਤੇ ਜਾ ਰਹੇ ਟੀਕਾਕਰਨ ਦੇ ਵਿਸ਼ੇਸ਼ ਕੈਂਪਾਂ ਨੂੰ ਸ਼ਾਮ 5 ਵਜੇ ਤੱਕ ਜਾਰੀ ਰੱਖਿਆ ਜਾਵੇ। ਹੋਰਨਾਂ ਅਧਿਕਾਰੀਆਂ ਤੋਂ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਮੁੱਚਾ ਪ੍ਰਸ਼ਾਸਨ ਯਤਨਸ਼ੀਲ ਹੈ ਅਤੇ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਅਗੇਤੇ ਤੌਰ ’ਤੇ ਹਰ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹਾ ਨਿਵਾਸੀਆਂ ਨੂੰ ਕਿਸੇ ਵੀ ਸਥਿਤੀ ਵਿੱਚ ਸਿਹਤ ਸੁਵਿਧਾਵਾਂ ਪੱਖੋਂ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਵਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਅਹਿਤਿਆਤ ਵਰਤਣ ਵਿੱਚ ਵਧੇਰੇ ਚੌਕਸੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਮਾਨਸਾ ਦੇ ਪਿੰਡਾਂ ਵਿਖੇ ਵਾਰਡਾਂ ਅਨੁਸਾਰ ਟੀਮਾਂ ਦਾ ਗਠਨ ਕਰਨ ਦੀ ਹਦਾਇਤ ਕੀਤੀ ਗਈ ਹੈ ਜਿਸ ਵਿੱਚ ਸਰਪੰਚ ਤੇ ਪੰਚਾਇਤ ਸਕੱਤਰ ਮੋਹਰੀ ਭੁਮਿਕਾ ਨਿਭਾਉਂਦੇ ਹੋਏ ਲੋਕਾਂ ਨੂੰ ਕੋਵਿਡ ਤੋਂ ਬਚਾਅ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿੱਚ ਵਾਰਡ ਦਾ ਵਸਨੀਕ, ਕਲੱਬ ਦਾ ਨੁਮਾਇੰਦਾ ਤੇ ਸੇਵਾਮੁਕਤ ਕਰਮਚਾਰੀ ਵੀ ਸ਼ਾਮਲ ਹੋਣਗੇ ਅਤੇ ਗ੍ਰਾਮ ਪੰਚਾਇਤਾਂ ਰਾਹੀਂ ਇਨ੍ਹਾਂ ਵਾਰਡਾਂ ਵਿਖੇ ਸਰਕਾਰ ਦੁਆਰਾ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਪਾਲਣਾ ਦੀ ਮੋਨੀਟਰਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੋਡਲ ਅਧਿਕਾਰੀ ਇਨ੍ਰ੍ਹਾਂ ਕਮੇਟੀਆਂ ਦੇ ਕੰਮਕਾਜ ਦੀ ਨਿਗਰਾਨੀ ਕਰਨਗੇ ਅਤੇ ਇਸ ਤਰ੍ਹਾਂ ਆਪਸੀ ਪੱਧਰ ’ਤੇ ਤਾਲਮੇਲ ਰੱਖਦੇ ਹੋਏ ਕਿਸੇ ਵੀ ਪਿੰਡ ਵਿੱਚ ਕੋਵਿਡ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਧਣ ਦੀ ਸੂਰਤ ਵਿੱਚ ਫੌਰੀ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇਗਾ ਤਾਂ ਜੋ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਤਰਜੀਹੀ ਆਧਾਰ ’ਤੇ  ਸੈਂਪਲਿੰਗ ਤੇ ਹੋਰ ਢੁਕਵੇਂ ਕਦਮ ਉਠਾਏ ਜਾ ਸਕਣ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਐਸ ਡੀ ਐਮ ਸਰਦੂਲਗੜ੍ਹ ਸਰਬਜੀਤ ਕੌਰ ਸਮੇਤ ਹੋਰ ਅਧਿਕਾਰੀਆਂ ਨੇ ਕੰਟੇਨਮੈਂਟ ਜ਼ੋਨਾਂ, ਮਾਈਕਰੋ ਕੰਟੇਨਮੈਂਟਾਂ ਜ਼ੋਨਾਂ,  ਸੈਂਪਲਿੰਗ, ਵੈਕਸੀਨੇਸ਼ਨ, ਆਕਸੀਜਨ, ਫ਼ਤਿਹ ਕਿੱਟਾਂ, ਹੋਮ ਆਈਸੋਲੇਸ਼ਨ, ਰੈਪਿਡ ਰਿਸਪਾਂਸ ਟੀਮਾਂ ਆਦਿ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਕੇਸਾਂ ਦੀ ਰੋਕਥਾਮ ਲਈ ਹਰ ਢੁਕਵਾਂ ਕਦਮ ਪੁੱਟੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ। 

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD