Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪ੍ਰਸ਼ਾਸਨ ਵੱਲੋਂ ਜ਼ਿਲਾ ਵਾਸੀਆਂ ਦੀ ਸਹੂਲਤ ਲਈ ‘ਕੋਵਿਡ ਹੈਲਪਲਾਈਨ’ ਸਥਾਪਿਤ

ਹਫਤੇ ਦੇ ਸਾਰੇ ਦਿਨ 24 ਘੰਟੇ ਲਈ ਚਾਲੂ ਰਹੇਗੀ ਹੈਲਪਲਾਈਨ ਸੇਵਾ

DC Barnala, Deputy Commissioner Barnala, Tej Partap Singh Phoolka, Barnala, Varjeet Walia, 01679-230032, 75280-34032, Charanjit Singh Kainth

Web Admin

Web Admin

5 Dariya News

ਬਰਨਾਲਾ , 13 May 2021

Last updated on: May 13, 2021, 00:00 IST

ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਸ਼ਿਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਜ਼ਿਲਾ ਵਾਸੀਆਂ ਲਈ ਕੀਤੇ ਬਚਾਅ ਉਪਰਾਲਿਆਂ ਅਤੇ ਸਿਹਤ ਸਹੂਲਤਾਂ ਪ੍ਰਤੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਆਮ ਲੋਕਾਂ ਦੀ ਸਹੂਲਤ ਲਈ ‘ਕੋਵਿਡ ਹੈਲਪਲਾਈਨ’ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲਾ ਵਾਸੀਆਂ ਦੀ ਸਹੂਲਤ ਲਈ 24 ਘੰਟੇ ਕੋਵਿਡ ਹੈਲਪਲਾਈਨ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਤਿੰਨ-ਤਿੰਨ ਘੰਟੇ ਦੀਆਂ ਸ਼ਿਫਟਾਂ ਵਿਚ 24 ਘੰਟੇ ਕਰਮਚਾਰੀ ਜ਼ਿਲਾ ਵਾਸੀਆਂ ਦੀਆਂ ਕਾਲਾਂ ਦਾ ਜਵਾਬ ਦੇਣਗੇ ਅਤੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਾਉਣਗੇ। ਉਨਾਂ ਦੱਸਿਆ ਕਿ ਇਸ ਹੈਲਪਲਾਈਨ ਦੇ ਦੋ ਨੰਬਰ 01679-230032  ਅਤੇ 75280-34032  ਹਨ, ਜੋ 24 ਘੰਟੇ ਜ਼ਿਲਾ ਵਾਸੀਆਂ ਦੀ ਸਹੂਲਤ ਲਈ ਚਾਲੂ ਰਹਿਣਗੇ। ਇਸ ਮੌਕੇ ਕੋਵਿਡ ਹੈਲਪਲਾਈਨ ਦੇ ਨੋਡਲ ਅਫਸਰ ਚਰਨਜੀਤ ਸਿੰਘ ਕੈਂਥ (ਮੁੱਖ ਖੇਤੀਬਾੜੀ ਅਫਸਰ) ਨੇ ਦੱਸਿਆ ਕਿ ਇਹ ਹੈਲਪਲਾਈਨ ਸੇਵਾ ਦਫਤਰ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਦੇ ਕਮਰਾ ਨੰਬਰ 5 ਵਿਖੇ ਸਥਾਪਿਤ ਕੀਤੀ ਗਈ ਹੈ, ਜਿਸ ਰਾਹੀਂ ਸ਼ਨਿਚਰਵਾਰ ਅਤੇ ਐਤਵਾਰ ਸਮੇਤ ਹਫਤੇ ਦੇ ਸਾਰੇ ਦਿਨ ਸੇਵਾਵਾਂ ਜਾਰੀ ਰਹਿਣਗੀਆਂ ਤਾਂ ਜੋ ਆਮ ਲੋਕਾਂ ਵੱਲੋਂ ਕੋਵਿਡ ਦੇ ਮੱਦੇਨਜ਼ਰ ਜਾਣਕਾਰੀ ਲਈ ਜਾ ਸਕੇ। ਉਨਾਂ ਦੱਸਿਆ ਕਿ ਇਸ ਸੇਵਾ ਦੀ ਲਗਾਤਾਰ ਨਿਗਰਾਨੀ ਲਈ ਡਿਊਟੀ ਅਮਲੇ ਤੋਂ ਇਲਾਵਾ ਸੁਪਰਵਾਈਜ਼ਰ ਵੀ ਲਾਏ ਗਏ ਹਨ।ਉਨਾਂ ਦੱਸਿਆ ਕਿ ਇਸ ਹੈਲਪਲਾਈਨ ਰਾਹੀਂ ਕਰੋਨਾਂ ਸਬੰਧੀ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਜਿਵੇਂ ਕਿ ਟੀਕਾਕਰਨ ਪ੍ਰਕਿਰਿਆ, ਟੀਕਾਕਰਨ ਕੇਂਦਰ, ਸੈਂਪਿਗ ਸਬੰਧੀ, ਕਰੋਨਾ ਮਰੀਜ਼ਾਂ ਲਈ ਬੈੱਡ ਦੀ ਉਪਲੱਬਧਤਾ, ਆਕਸੀਜਨ ਸਪਲਾਈ, ਐਂਬੂਲੈਂਸ ਸੇਵਾਵਾਂ ਅਤੇ ਹੋਰ ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

 

Tags: DC Barnala , Deputy Commissioner Barnala , Tej Partap Singh Phoolka , Barnala , Varjeet Walia , 01679-230032 , 75280-34032 , Charanjit Singh Kainth

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD